ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਪ੍ਰਬੰਧਕੀ ਬੋਰਡ ਦੀ 11ਵੀਂ ਅਹਿਮ ਮੀਟਿੰਗ ਸੰਪੰਨ

Date: 12/11/2026

Report


ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ (ਖਿਆਲਾ) ਵਿਖੇ ਪ੍ਰਬੰਧਕੀ ਬੋਰਡ ਦੀ 11ਵੀਂ ਅਹਿਮ ਮੀਟਿੰਗ ਯੂਨੀਵਰਸਿਟੀ ਦੇ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਦੇ ਸਰਪ੍ਰਸਤੀ ਹੇਠ ਯੂਨੀਵਰਸਿਟੀ ਕੈਂਪਸ ਦੇ ਮੀਟਿੰਗ ਹਾਲ ਵਿਖੇ ਸੰਪੰਨ ਹੋਈ।ਮੀਟਿੰਗ ਦੀ ਸ਼ੁਰੂਆਤ ਦੌਰਾਨ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਆਏ ਹੋਏ ਸਮੂਹ ਮਾਣਯੋਗ ਮੈਂਬਰਾਂ ਦਾ ਰਸਮੀ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਮਨੋਰਥ ਵਿਦਿਆਰਥੀਆਂ ਨੂੰ ਸਮੇਂ ਦੇ ਨਾਲ ਹੁਨਰਮੰਦ ਬਣਾਉਣਾ ਅਤੇ ਉੱਚ ਅਕਾਦਮਿਕ ਮਿਆਰਾਂ ਨੂੰ ਕਾਇਮ ਰੱਖਣਾ ਹੈ।ਇਸਦੇ ਨਾਲ ਹੀ ਯੂਨੀਵਰਸਿਟੀ ਦੀ ਪ੍ਰਗਤੀ ਨਾਲ ਸਬੰਧਤ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ।ਇਸ ਮੌਕੇ ਬੋਰਡ ਆਫ਼ ਮੈਨੇਜਮੈਂਟ ਦੇ ਮਾਣਯੋਗ ਮੈਂਬਰ ਸ. ਮਨਪ੍ਰੀਤ ਸਿੰਘ, ਸ. ਜਸਪਾਲ ਸਿੰਘ (ਐਡਵੋਕੇਟ), ਐਨ.ਆਈ.ਟੀ. ਜਲੰਧਰ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਪ੍ਰੋਫ਼ੈਸਰ ਅਤੇ ਮੁਖੀ ਡਾ. ਐੱਸ. ਪੀ. ਸਿੰਘ, ਅਤੇ ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵਲੋਂ ਨਾਮਜ਼ਦ ਮੈਂਬਰਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਅਤੇ ਆਪਣੇ ਅਹਿਮ ਸੁਝਾਅ ਦਿੱਤੇ। ਮੀਟਿੰਗ ਦੌਰਾਨ ਵਿਦਿਆਰਥੀਆਂ ਦੇ ਭਵਿੱਖ ਅਤੇ ਯੂਨੀਵਰਸਿਟੀ ਦੇ ਵਿਕਾਸ ਸਬੰਧੀ ਮਹੱਤਵਪੂਰਨ ਫ਼ੈਸਲੇ ਲਏ ਗਏ।ਜਿਸ ਵਿਚ ਯੂਨੀਵਰਸਿਟੀ ਵਿੱਚ 'ਨੋਬਲ ਰਿਸਰਚ ਸੈਂਟਰ' ਦੀ ਸਥਾਪਨਾ ਕਰਨ, ਜਿਸ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦਾ ਡੂੰਘਾਈ ਨਾਲ ਅਧਿਐਨ ਕੀਤਾ ਜਾਵੇਗਾ ਅਤੇ ਅਜੋਕੇ ਸਮੇਂ ਵਿੱਚ ਇਸ ਦੀ ਸਾਰਥਿਕਤਾ ਬਾਰੇ ਖੋਜ ਕਾਰਜ ਕੀਤੇ ਜਾਣਗੇ । ਇਸ ਤੋਂ ਇਲਾਵਾ, ਮੀਟਿੰਗ ਦੁਰਾਨ ਨਵੀਂ ਖੇਡ ਨੀਤੀ ਨੂੰ ਮਨਜ਼ੂਰੀ ਅਤੇ ਯੂਨੀਵਰਸਿਟੀ ਵਿੱਚ ਨਵੇਂ ਹੋਸਟਲ ਦੀ ਉਸਾਰੀ ਤੇ ਅਧਿਆਪਕਾਂ ਦੀ ਪਦ-ਉੱਨਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ।ਅੰਤ ਵਿੱਚ ਸ੍ਰੀ ਰਾਜਿੰਦਰ ਕੁਮਾਰ(ਰਜਿਸਟਰਾਰ) ਨੇ ਸਮੁੱਚੀ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ। ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਪ੍ਰਬੰਧਕੀ ਬੋਰਡ ਦੇ ਸਮੂਹ ਮੈਂਬਰਾਂ ਦਾ ਮੀਟਿੰਗ ਵਿੱਚ ਸ਼ਾਮਲ ਹੋਣ ਅਤੇ ਯੂਨੀਵਰਸਿਟੀ ਦੀ ਤਰੱਕੀ ਲਈ ਕੀਮਤੀ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ।

NCC Achievement Event 1 NCC Achievement Event 2 NCC Achievement Event 3 NCC Achievement Event 2