Notice Regarding Seeding of Bank Account with Aadhar Number for DBT of PMS   Click here       Notice Regarding Semester Fee Deposit   Click here       Notice Regarding Extension Date of Post Matric SCholarship Scheme to SC/ST/OBC-Himachal Pradesh   Click here      
logo logo logo
Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਚ ‘ਮੈਗਾ ਜੌਬ ਫੇਅਰ’ ਕਰਵਾਇਆ ਗਿਆ।

Date: 30-04-2024


Activity Report


ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਕੈਂਪਸ ਵਿਚ ‘ ਮੈਗਾ ਜੌਬ ਫੇਅਰ 2024 ’ ਕਰਵਾਇਆ ਗਿਆ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਅਗਵਾਈ ਵਿਚ ਹੋਇਆ।ਇਸ ਮੋਕੇ ਸ. ਹਰਦਮਨ ਸਿੰਘ ਮਿਨਹਾਸ ਜੀ (ਸਕੱਤਰ) ਡਾ. ਅਨੀਤ ਕੁਮਾਰ ਜੀ, ਰਜਿਸਟਰਾਰ, ਡਾ. ਵਿਜੈ ਧੀਰ ਜੀ, ਡੀਨ ਅਕਾਦਮਿਕਸ, ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫ਼ੈਸਰ ਸਹਿਬਾਨ ਹਾਜ਼ਰ ਸਨ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ. ਕੈਲਾਸ਼ ਅਤੇ ਉਨ੍ਹਾਂ ਦੇ ਸਾਥੀਆਂ ਨੇ ਸ਼ਬਦ-ਗਾਇਨ ਨਾਲ ਕੀਤੀ। ਉਪਰੰਤ ਮਾਨਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਤੋਂ ਮੈਗਾ ਜੌਬ ਫੇਅਰ ਨੂੰ ਸ਼ੂਰੂ ਕਰਨ ਦੀ ਆਗਿਆ ਲੈ ਕੇ ਪ੍ਰੋਗਰਾਮ ਨੂੰ ਸ਼ੁਰੂ ਕੀਤਾ। ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਨੇ ਆਪਣੇ ਸੰਬੋਧਨੀ ਸ਼ਬਦਾਂ ਵਿੱਚ ਆਏ ਹੋਏ ਮਹਿਮਾਨਾਂ ਤੇ ਕੰਪਨੀਆਂ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਵਿਦਿਆਰਥੀਆਂ ਲਈ ਆਪਣੇ ਪਸੰਦੀਦਾ ਖੇਤਰ ਵਿਚ ਵਧੀਆ ਨੌਕਰੀਆਂ ਹਾਸਿਲ ਕਰਨ ਲਈ ਯੂਨੀਵਰਸਿਟੀ ਵੱਲੋਂ ਮੰਚ ਪ੍ਰਦਾਨ ਕਰਨ ਦਾ ਯਤਨ ਕੀਤਾ ਗਿਆ ਹੈ। ਇਸ ਤਰ੍ਹਾਂ ਦੇ ਮੇਲਿਆਂ ਦਾ ਵਿਦਿਆਰਥੀਆਂ ਨੂੰ ਲਾਹਾ ਜ਼ਰੂਰ ਲੈਣਾ ਚਾਹੀਦਾ ਹੈ ਅਤੇ ਆਪਣੇ ਆਪ ਨੂੰ ਲੋੜਾਂ ਤੇ ਜ਼ਰੂਰਤਾਂ ਮੁਤਾਬਿਕ ਢਾਲਣ ਦੀ ਲੋੜ ਹੈ। ਉਨ੍ਹਾਂ ਕੋਲ ਆਪਣਾ ਭਵਿੱਖ ਬਣਾਉਣ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਕਈ ਸਾਲਾਂ ਤੋਂ ਅਜਿਹੇ ਰੁਜ਼ਗਾਰ ਮੇਲੇ ਲਗਾ ਕੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇਣ ਲਈ ਅਹਿਮ ਭੂਮਿਕਾ ਨਿਭਾਅ ਰਹੀ ਹੈ। ਹਰ ਸਾਲ ਬਹੁ-ਸੰਖਿਆ ਵਿਚ ਯੂਨੀਵਰਸਿਟੀ ਦੇ ਵਿਦਿਆਰਥੀ ਵੱਖ-ਵੱਖ ਕੰਪਨੀਆਂ ਵਿਚ ਨੌਕਰੀ ਪ੍ਰਪਾਤ ਕਰਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕਰ ਰਹੇ ਹਨ। ਇਸ ਮੌਕੇ ਟ੍ਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੇ ਮੁਖੀ ਐਸੋਸੀਏਟ ਪ੍ਰੋਫ਼ੈਸਰ ਡਾ.ਜਗਤੇਸ਼ਵਰ ਸਿੰਘ ਅਤੇ ਹਰਮਿੰਦਰ ਸਿੰਘ (ਸਹਾਇਕ ਟ੍ਰੇਨਿੰਗ ਐਂਡ ਪਲੇਸਮੈਂਟ ਅਫਸਰ) ਨੇ ਦੱਸਿਆ ਕਿ ਮੈਗਾ ਜੌਬ ਫੇਅਰ ਵਿਚ 810 ਦੇ ਕਰੀਬ ਉਮੀਦਵਾਰਾਂ ਨੇ ਹਿੱਸਾ ਲਿਆ ਅਤੇ 20 ਮੈਗਾ ਕੰਪਨੀਆਂ ਵੱਲੋਂ 100 ਤੋਂ ਵੱਧ ਵਿਦਿਆਰਥੀਆਂ ਨੂੰ ਸ਼ਾਰਟ ਲਿਸਟ ਕੀਤਾ ਗਿਆ। ਜਿਨ੍ਹਾਂ ਨੂੰ 8 ਲੱਖ ਰੁਪਏ ਸਾਲਾਨਾ ਤੱਕ ਦੇ ਪੈਕੇਜ ਆਫਰ ਕੀਤਾ ਗਿਆ।ਆਖ਼ਿਰ ਵਿੱਚ ਮਾਨਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਨੇ ਆਏ ਹੋਏ ਮਹਿਮਾਨਾਂ ਤੇ ਕੰਪਨੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਅਤੇ ਉਨ੍ਹਾਂ ਦੀ ਸਮੁੱਚੀ ਟੀਮਾਂ ਨੂੰ ਵਧਾਈ ਦਿੱਤੀ। ਇਸ ਤਰ੍ਹਾਂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦਾ ਇਹ ਮੈਗਾ ਜੌਬ ਫੇਅਰ 2024 ਸਫਲਤਾ ਪੂਰਵਕ ਸੰਪੰਨ ਹੋਇਆ।

News

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਮਿਤੀ 13 ਅਗਸਤ 2024 ਨੂੰ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਮਨਾਇਆ ਗਿਆ ।ਇਸ ਮੌਕੇ ਸ.ਅਮਰਜੀਤ ਸਿੰਘ,ਸ. ਕੁਲਵੰਤ ਸਿੰਘ,ਸ. ਜੋਗਿੰਦਰ ਸਿੰਘ ਅਜੜਾਮ, ਸ੍ਰੀ ਰਾਮ ਕੁਮਾਰ ਧੀਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।ਸਮਾਰੋਹ ਦੀ ਸ਼ੁਰੂਆਤ ਪ੍ਰੋ. ਕੈਲਾਸ਼ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਮਤਿ ਸ਼ਬਦ ਗਾਇਨ ਨਾਲ ਕੀਤੀ।ਇਸ ਤੋਂ ਬਾਅਦ ਵਿਦਿਆਰਥਣਾਂ ਨੇ ਸੱਭਿਆਚਾਰਕ ਅਤੇ ਲੋਕਧਾਰਾਈ ਗੀਤਾਂ ਰਾਹੀਂ ਪੇਸ਼ਕਾਰੀ ਦੇ ਕੇ ਸਮਾਗਮ ਨੂੰ ਚਾਰ ਚੰਦ ਲਾ ਦਿੱਤੇ। ਸਮਾਰੋਹ ਵਿੱਚ ਗਿੱਧਾ ਅਤੇ ਭੰਗੜੇ ਦੀ ਪੇਸ਼ਕਸ਼ ਨੇ ਸਭ ਦਾ ਮਨ ...........