Date: 03-05-2024
ਸੰਤ ਬਾਬਾ ਭਾਗ ਸਿੰਘ ਯੂਨੀਵਿਰਸਿਟੀ ਖਿਆਲਾ ਦੇ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਡਾ: ਧਰਮਜੀਤ ਸਿੰਘ ਪਰਮਾਰ, ਸ. ਹਰਦਮਨ ਸਿੰਘ ਮਿਨਹਾਸ (ਸਕੱਤਰ,) ਡਾ. ਅਨੀਤ ਕੁਮਾਰ, ਰਜਿਸਟਰਾਰ, ਡਾ. ਵਿਜੈ ਧੀਰ, ਡੀਨ ਅਕਾਦਮਿਕਸ, ਸ.ਰੂਪ ਸਿੰਘ, ਡਿਪਟੀ ਰਜਿਸਟਰਾਰ ਦੇ ਦਿਸ਼ਾ ਨਿਰਦੇਸ਼ ਤਹਿਤ ਹਿਊਮੈਨੀਟੀਜ਼ ਅਤੇ ਫੈਸ਼ਨ ਡਿਜਾਇਨਿੰਗ ਵਿਭਾਗ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਕਰਵਾਇਆ ਗਿਆ। ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਨੇ ਕਿਹਾ ਕਿ ਅਕਾਦਮਿਕ ਸਿੱਖਿਆ ਦੇ ਨਾਲ ਨਾਲ ਇਸ ਤਰ੍ਹਾਂ ਦੇ ਵਿੱਦਿਅਕ ਟੂਰ ਵਿਦਿਆਰਥੀਆਂ ਲਈ ਲਾਹੇਵੰਦ ਹੁੰਦੇ ਹਨ ਉਨ੍ਹਾਂ ਨੇ ਟੂਰ ਦੇ ਮਹੱਤਵ ਬਾਰੇ ਦੱਸਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੇ ਲਈ ਵਿੱਦਿਅਕ ਟੂਰ ਮਹੱਤਵਪੂਰਣ ਅਨੁਭਵ ਹੁੰਦਾ ਹੈ ਜੋ ਉਨ੍ਹਾਂ ਦੇ ਸਿੱਖਿਆ ਅਤੇ ਆਤਮਵਿਸ਼ਵਾਸ ਵਿਚ ਵਾਧਾ ਕਰਦਾ ਹੈ ਇਸ ਯਾਤਰਾ ਨਾਲ ਵਿਦਿਆਰਥੀਆਂ ਨੂੰ ਵੱਖ-ਵੱਖ ਇਤਿਹਾਸਕ ਥਾਂਵਾਂ ਨੂੰ ਦੇਖਣ ਅਤੇ ਉਨ੍ਹਾਂ ਨਾਲ ਸੰਬੰਧਤ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲਦਾ ਹੈ।ਇਹ ਵਿਅਕਤੀਗਤ ਅਤੇ ਸਮਾਜਕ ਵਿਕਾਸ ਲਈ ਇੱਕ ਅਨੂਠਾ ਅਵਸਰ ਪ੍ਰਦਾਨ ਕਰਦਾ ਹੈ ਅਤੇ ਵਿਦਿਆਰਥੀਆਂ ਨੂੰ ਸਿਖਲਾਈ ਦੇ ਬਾਰੇ ਨਵੇਂ ਦ੍ਰਿਸ਼ਟੀਕੋਣ ਅਤੇ ਅਨੁਭਵ ਪ੍ਰਾਪਤ ਕਰਨ ਦਾ ਮੌਕਾ ਦਿੰਦਾ ਹੈ। ਟੂਰ ਦੌਰਾਨ ਵਿਦਿਆਰਥੀਆਂ ਨੇ ਅੰਮ੍ਰਿਤਸਰ ਜਾ ਕੇ ਸ੍ਰੀ ਹਰਮਿੰਦਰ ਸਾਹਿਬ ਜੀ ਦੇ ਦਰਸ਼ਨ ਕੀਤੇ ਅਤੇ ਜਲਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਆਦਿ ਇਤਿਹਾਸਕ ਥਾਂਵਾਂ ਬਾਰੇ ਜਾਣਕਾਰੀ ਹਾਸਲ ਕੀਤੀ।ਇਸ ਮੌਕੇ ਅੰਗਰੇਜੀ ਵਿਭਾਗ ਦੇ ਸਹਾਇਕ ਪ੍ਰੋ. ਬਲਜਿੰਦਰ ਸਿੰਘ, ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਸਹਾਇਕ ਪ੍ਰੋ. ਮਨਦੀਪ ਕੌਰ, ਪ੍ਰੋ.ਰਾਜਵੀਰ ਕੌਰ ਅਤੇ ਪ੍ਰੋ.ਰੁਪਿੰਦਰ ਕੌਰ, ਅਰਥ ਸ਼ਾਸਤਰ ਵਿਭਾਗ ਦੇ ਸਹਾਇਕ ਪ੍ਰੋ. ਡਾ. ਮੋਹਨ ਲਾਲ, ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋ. ਡਾ. ਸੁਰਿੰਦਰ ਕੁਮਾਰ, ਦੀ ਨਿਗਰਾਨੀ ਵਿਚ ਟੂਰ ਲਿਜਾਇਆ ਗਿਆ।