Date: 20-06-24 to 24-06-24
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਚ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਵਿਚ Punjab Football Assosiation(PFA) ਵੱਲੋਂ AIFF Referees Development Course ਕਰਵਾਇਆ ਜਾ ਰਿਹਾ ਹੈ। ਜੋ 20-24 ਜੂਨ 2024 ਤੱਕ ਕਰਵਾਇਆ ਜਾਵੇਗਾ ।ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ,ਦੀ ਯੋਗ ਅਗਵਾਈ ਸਦਕਾ, ਸ. ਹਰਦਮਨ ਸਿੰਘ ਮਿਨਹਾਸ ਜੀ (ਸਕੱਤਰ,) ਡਾ. ਅਨੀਤ ਕੁਮਾਰ ਜੀ, ਰਜਿਸਟਰਾਰ, ਡਾ. ਵਿਜੈ ਧੀਰ ਜੀ, ਡੀਨ ਅਕਾਦਮਿਕਸ, ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫ਼ੈਸਰ ਸਹਿਬਾਨ ਹਾਜ਼ਰ ਸਨ।ਇਸਦੇ ਨਾਲ ਹੀ ਨਾਜ਼ੀਰ ਅਹਿਮਦ ਭੱਟ (ZRDO-AIFF) ,ਸ. ਹਰਜਿੰਦਰ ਸਿੰਘ ਸੈਕਟਰੀ (PFA) ਸ. ਜਰਨੈਲ ਸਿੰਘ ਜੂਆਇੰਟ ਸੈਕਟਰੀ (PFA), ਵਿਕਾਸ ਬੱਲੀ ਜੂਆਇੰਟ ਸੈਕਟਰੀ (AIFF ), ਹਰਨੰਦਨ ਸਿੰਘ Chairperson (RB), ਜੁਗਲ ਕਿਸ਼ੋਰ Dy Chairperson (RB) ਨੇ ਸ਼ਿਰਕਤ ਕੀਤੀ। ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਜੀ ਨੇ ਆਪਣੇ ਸੰਬੋਧਨੀ ਸ਼ਬਦਾਂ ਵਿਚ ਆਏ ਹੋਏ ਮਹਿਮਾਨਾ ਦਾ ਸੁਆਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ ਖੇਡ ਵਿਚ ਰੇਫਰੀ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ ਜੋ ਖੇਡ ਦੇ ਨਿਯਮਾਂ ਨੂੰ ਲਾਗੂ ਕਰਦਾ ਹੈ ਅਤੇ ਖਿਡਾਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ। ਉਨ੍ਹਾਂ ਕਿਹਾ ਸਾਡੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਚ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਨਾਲ ਵਿਦਿਆਰਥੀਆਂ ਦੇ ਰੈਫਰੀ ਬਣਨ ਦੇ ਸੁਪਨਿਆਂ ਨੂੰ ਬੂਰ ਪਵੇਗਾ। ਇਸ ਪ੍ਰੋਗਰਾਮ ਵਿਚ ਵੱਖ-ਵੱਖ ਜ਼ਿਲ੍ਹਿਆਂ ਦੇ ਰੈਫਰੀ ਬਣਨ ਦੇ ਇੱਛੁਕ ਵਿਦਿਆਰਥੀਆਂ ਨੇ ਭਾਗ ਲਿਆ। ਜੋ ਕਿ ਆਉਣ ਵਾਲੇ ਸਮੇਂ ਵਿਚ ਰੈਫਰੀ ਬਣਨ ਜਾ ਰਹੇ ਹਨ। ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਨੇ ਕੋਰਸ ਨੂੰ ਸ਼ੁਰੂ ਕਰਨ ਦੀ ਆਗਿਆ ਦਿੱਤੀ। ਆਖੀਰ ਵਿਚ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਜੀ ਨੇ ਆਏ ਹੋਏ ਮਹਿਮਾਨਾ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਅਤੇ ਮੁੱਖ ਹਾਜ਼ਰੀਨ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ।