Date: 22-07-2024
ਸੰਤ ਬਾਬਾ ਭਾਗ ਸਿੰਘ ਯੂਨੀਵਿਰਸਿਟੀ ਖਿਆਲਾ ਦੇ ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਡਾ: ਧਰਮਜੀਤ ਸਿੰਘ ਪਰਮਾਰ, ਸ. ਹਰਦਮਨ ਸਿੰਘ ਮਿਨਹਾਸ (ਸਕੱਤਰ,) ਦੇ ਦਿਸ਼ਾ ਨਿਰਦੇਸ਼ ਤਹਿਤ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਚ ਦੋ-ਦਿਨਾ Induction Program ਕਰਵਾਇਆ ਗਿਆ।Induction Program ਰਾਹੀ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ। ਵਿਦਿਆਰਥੀਆਂ ਨੂੰ ਭਗਤਪੁਰਾ ਸਾਹਿਬ ਡੇਰੇ ਲਿਜਾਇਆ ਗਿਆ ਜਿੱਥੇ ਅਖੰਡ ਪਾਠ ਕਰਵਾਇਆ ਗਿਆ। ਇਸ ਉਪਰੰਤ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਊਰਜਾ ਭਰਪੂਰ ਲੈਕਚਰ ਦਿੱਤੇ ਗਏ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਕੈਂਪਸ ਦੇ ਨਿਯਮਾਂ, ਕੋਰਸ ਦੇ ਸਿਲੇਬਸ, ਪੜ੍ਹਾਈ ਦੇ ਤਰੀਕੇ, ਕੈਰੀਅਰ ਕੌਂਸਲਿੰਗ ਆਦਿ ਅਤੇ ਭਿੰਨ-ਭਿੰਨ ਸਹੂਲਤਾਂ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ। ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਆਖਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਵਿਦਿਆਰਥੀ ਯੂਨੀਵਰਸਿਟੀ ਦੇ ਮਹੌਲ ਨਾਲ ਅਡਜਸਟ ਹੋ ਸਕਣਗੇ ਅਤੇ ਅਕਾਦਮਿਕ ਤੇ ਨਿੱਜੀ ਜੀਵਨ ਵਿਚ ਬਿਹਤਰ ਤਰੀਕੇ ਨਾਲ ਅੱਗੇ ਵੱਧ ਸਕਣਗੇ। ਉਨ੍ਹਾਂ ਨੇ ਇੰਡਕਸ਼ਨ ਪ੍ਰੋਗਰਾਮ ਨੂੰ ਇਕ ਅਹਿਮ ਮਾਰਗਦਰਸ਼ਕ ਦੌਰ ਵਜੋਂ ਦਰਸਾਇਆ ਜੋ ਵਿਦਿਆਰਥੀਆਂ ਨੂੰ ਅਕਾਦਮਿਕ ਯਾਤਰਾ ਦੀਆਂ ਅਹਿਮ ਚੁਣੌਤੀਆਂ ਤੇ ਰਣਨੀਤੀਆਂ ਨਾਲ ਜਾਣੂ ਕਰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਇਤਿਹਾਸਕ ਅਤੇ ਸਭਿਆਚਾਰਕ ਪਿਛੋਕੜ ਨਾਲ ਵੀ ਜਾਣੂ ਕਰਵਾਇਆ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਲਾਇਬ੍ਰੇਰੀ, ਲੈਬੋਰਟਰੀਆਂ, ਹੋਸਟਲਾਂ, ਆਦਿ ਦਾ ਦੌਰਾ ਕਰਵਾਇਆ ਗਿਆ।ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਅਨੀਤ ਕੁਮਾਰ , ਡਾ. ਵਿਜੈ ਧੀਰ, ਡੀਨ ਅਕਾਦਮਿਕਸ, ਸ.ਰੂਪ ਸਿੰਘ, ਡਿਪਟੀ ਰਜਿਸਟਰਾਰ ਵੱਖ-ਵੱਖ ਵਿਭਾਗਾਂ ਦੇ ਪ੍ਰੋਫੈਸਰ ਆਦਿ ਵੀ ਹਾਜ਼ਰ ਸਨ।