Notice Regarding Advertisment for the post of Vice Chancellor in Dr. Rammanohar Lohiya Avadh University ,Ayodhya, Uttar Pradesh   Click here       Notice Regarding Deposit of Post Matric Scholarship Amount Punjab and Himachal Pradesh   Click here       Notice Regarding Adhar is not Seeded with Bank Account -PMS Punjab to SC   Click here      
logo logo logo
Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ

Venue: Sant Baba Bhag Singh University (Auditorium)

Date: 13-08-2024


Event Report


ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਮਿਤੀ 13 ਅਗਸਤ 2024 ਨੂੰ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਮਨਾਇਆ ਗਿਆ ।ਇਸ ਮੌਕੇ ਸ.ਅਮਰਜੀਤ ਸਿੰਘ,ਸ. ਕੁਲਵੰਤ ਸਿੰਘ,ਸ. ਜੋਗਿੰਦਰ ਸਿੰਘ ਅਜੜਾਮ, ਸ੍ਰੀ ਰਾਮ ਕੁਮਾਰ ਧੀਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।
ਸਮਾਰੋਹ ਦੀ ਸ਼ੁਰੂਆਤ ਪ੍ਰੋ. ਕੈਲਾਸ਼ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਮਤਿ ਸ਼ਬਦ ਗਾਇਨ ਨਾਲ ਕੀਤੀ।ਇਸ ਤੋਂ ਬਾਅਦ ਵਿਦਿਆਰਥਣਾਂ ਨੇ ਸੱਭਿਆਚਾਰਕ ਅਤੇ ਲੋਕਧਾਰਾਈ ਗੀਤਾਂ ਰਾਹੀਂ ਪੇਸ਼ਕਾਰੀ ਦੇ ਕੇ ਸਮਾਗਮ ਨੂੰ ਚਾਰ ਚੰਦ ਲਾ ਦਿੱਤੇ। ਸਮਾਰੋਹ ਵਿੱਚ ਗਿੱਧਾ ਅਤੇ ਭੰਗੜੇ ਦੀ ਪੇਸ਼ਕਸ਼ ਨੇ ਸਭ ਦਾ ਮਨ ਮੋਹ ਲਿਆ। ਯੂਨੀਵਰਸਿਟੀ ਦੇ ਕੈਂਪਸ ਵਿਚ ਵਿਦਿਆਰਥਣਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਫਰੂਟ ਸਟਾਲਾਂ ਲਗਾਈਆਂ ਗਈਆਂ। ਇਸ ਮੌਕੇ ਕੈਂਪਸ ਦੇ ਰੁੱਖਾਂ ਹੇਠ ਪੀਘਾਂ ਵੀ ਪਾਈਆਂ ਅਤੇ ਝੂਲੀਆਂ ਗਈਆਂ। ਇਸ ਮੌਕੇ ‘ਤੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਰਾਸਤੀ ਸਮਾਗਮ ਵਿਦਿਆਰਥੀਆਂ ਅੰਦਰ ਸਮਾਜਿਕ ਅਤੇ ਸੱਭਿਆਚਾਰ ਦੀ ਪਛਾਣ ਨੂੰ ਬਣਾਈ ਰੱਖਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਿਉਹਾਰ ਨੂੰ ਮਨਾਉਣ ਦਾ ਮਕਸਦ ਪੁਰਾਣੀਆਂ ਰਸਮਾਂ ਤੇ ਰਿਵਾਜ਼ਾਂ ਨੂੰ ਜਿਉਂਦਾ ਰੱਖਣਾ ਅਤੇ ਨਵੀ ਪੀੜ੍ਹੀ ਨੂੰ ਉਨ੍ਹਾਂ ਨਾਲ ਜੋੜਨਾ ਹੈ। ਵੱਖ-ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਵੀ ਤੀਆਂ ਦੇ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਔਰਤਾਂ ਦੀ ਨਿੱਜੀ ਅਤੇ ਸਮਾਜਿਕ ਸਥਿਤੀ, ਖੁਸ਼ਹਾਲੀ ਅਤੇ ਹੋਂਦ ਦੀ ਇਕਾਈ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਦਾ ਹੈ। ਯੂਨੀਵਰਸਿਟੀ ਕੈਂਪਸ ਦੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ ।ਪ੍ਰੋਗਰਾਮ ਦੇ ਅੰਤ ਵਿੱਚ ਸੰਤ ਮਨਮੋਹਨ ਸਿੰਘ ਚਾਂਸਲਰ ਅਤੇ ਧਰਮਜੀਤ ਸਿੰਘ ਪਰਮਾਰ ਉਪ-ਕੁਲਪਤੀ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ। ਇਸ ਸਮੇਂ ਡਾ. ਵਿਜੈ ਧੀਰ, ਡੀਨ ਅਕਾਦਮਿਕ, ਸ. ਰੂਪ ਸਿੰਘ ਡਿਪਟੀ ਰਜਿਸਟਰਾਰ, ਵੱਖ-ਵੱਖ ਵਿਭਾਗਾਂ ਦੇ ਡੀਨ, ਮੁਖੀ, ਪ੍ਰੋਫ਼ੈਸਰ ਸਹਿਬਾਨ ਵੀ ਹਾਜ਼ਰ ਸਨ।ਇਸ ਮੌਕੇ ਡਾ.ਸਰਬਜੀਤ ਸਿੰਘ ਅਤੇ ਪ੍ਰੋ ਪਰਮਜੀਤ ਕੌਰ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ।

News

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਮਿਤੀ 13 ਅਗਸਤ 2024 ਨੂੰ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਮਨਾਇਆ ਗਿਆ ।ਇਸ ਮੌਕੇ ਸ.ਅਮਰਜੀਤ ਸਿੰਘ,ਸ. ਕੁਲਵੰਤ ਸਿੰਘ,ਸ. ਜੋਗਿੰਦਰ ਸਿੰਘ ਅਜੜਾਮ, ਸ੍ਰੀ ਰਾਮ ਕੁਮਾਰ ਧੀਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।ਸਮਾਰੋਹ ਦੀ ਸ਼ੁਰੂਆਤ ਪ੍ਰੋ. ਕੈਲਾਸ਼ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਮਤਿ ਸ਼ਬਦ ਗਾਇਨ ਨਾਲ ਕੀਤੀ।ਇਸ ਤੋਂ ਬਾਅਦ ਵਿਦਿਆਰਥਣਾਂ ਨੇ ਸੱਭਿਆਚਾਰਕ ਅਤੇ ਲੋਕਧਾਰਾਈ ਗੀਤਾਂ ਰਾਹੀਂ ਪੇਸ਼ਕਾਰੀ ਦੇ ਕੇ ਸਮਾਗਮ ਨੂੰ ਚਾਰ ਚੰਦ ਲਾ ਦਿੱਤੇ। ਸਮਾਰੋਹ ਵਿੱਚ ਗਿੱਧਾ ਅਤੇ ਭੰਗੜੇ ਦੀ ਪੇਸ਼ਕਸ਼ ਨੇ ਸਭ ਦਾ ਮਨ ...........