Notice Regarding Instructions Regarding Movement of Official Files- revised   Click here       Notice Regarding Sikh Human Development Foundation (SHDF), USA Scholarship   Click here       Notice Regarding Post Matric Scholarship Scheme to Schedule Caste (SC) Students, Punjab - Academic Session 2026-27   Click here      
logo logo logo
Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਐਨ.ਸੀ.ਸੀ. ਯੂਨਿਟ ਦੇ ਕੈਡਿਟਸ ਜਲੰਧਰ ਜ਼ਿਲ੍ਹੇ ਦੀ ਆਜ਼ਾਦੀ ਦਿਵਸ ਸਬੰਧੀ ਹੋਣ ਵਾਲੀ ਪਰੇਡ ਲਈ ਚੁਣੇ ਗਏ

Date: 15-08-2024


Event Report


ਸਤਿਕਾਰਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਸੰਤ ਬਾਬਾ ਮਨਮੋਹਨ ਸਿੰਘ ਜੀ, ਚਾਂਸਲਰ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਸਰਪ੍ਰਸਤੀ ਹੇਠ ਅਤੇ ਡਾ. ਧਰਮਜੀਤ ਸਿੰਘ ਪਰਮਾਰ ਜੀ ਵਾਈਸ-ਚਾਂਸਲਰ ਦੀ ਯੋਗ ਅਗਵਾਈ ਵਿਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਐਨ.ਸੀ.ਸੀ. ਯੂਨਿਟ ਦੇ ਕੈਡਿਟਸ ਜਲੰਧਰ ਜ਼ਿਲ੍ਹੇ ਦੀ 15 ਅਗਸਤ 2024 ਹੋਣ ਵਾਲੀ ਆਜ਼ਾਦੀ ਦਿਵਸ ਸਬੰਧੀ ਹੋਣ ਵਾਲੀ ਪਰੇਡ ਲਈ ਚੁਣੇ ਗਏ । ਇਸ ਮੌਕੇ ਐਨ.ਸੀ.ਸੀ. ਯੂਨਿਟ ਦੇ ਕੇਅਰ ਟੇਕਰ ਅਫ਼ਸਰ ਡਾ.ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਐਨ.ਸੀ.ਸੀ. ਯੂਨਿਟ ਦੇ 10 ਕੈਡਿਟਸ ਨੇ ਇਸ ਸ਼ਾਨਦਾਰ ਪਰੇਡ ਵਿਚ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦੇ ਜ਼ੋਹਰ ਦਿਖਾਏ। ਇਹਨਾਂ ਕੈਡਿਟਸ ਦੀ ਚੋਣ ਪੰਜਾਬ 8 ਬਟਾਲੀਅਨ ਫਗਵਾੜਾ ਵਲੋਂ ਵੱਖ- ਵੱਖ ਟਰਾਇਲ ਲੈ ਕੇ ਕੀਤੀ ਗਈ ਸੀ। ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਦੇ ਐਨ.ਸੀ.ਸੀ. ਕੈਡਿਟਸ ਲਗਾਤਾਰ ਸਰਵਪੱਖੀ ਸਰਗਰਮ ਭੂਮਿਕਾ ਨਿਭਾਉਂਦੇ ਹਨ। ਦੇਸ਼ ਦੀ ਆਜ਼ਾਦੀ ਸਮਾਗਮ ਸਬੰਧੀ ਪਰੇਡ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਨਾਮ ਇਸ ਤਰ੍ਹਾਂ ਹਨ:
Vikas
Ankush Salohia
Akashdeep Mangrulia
Gursimran Singh
Sahil
Vanita Devi
Baljit Kaur
Muskan
Riya Devi
Himan

News

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਮਿਤੀ 13 ਅਗਸਤ 2024 ਨੂੰ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਮਨਾਇਆ ਗਿਆ ।ਇਸ ਮੌਕੇ ਸ.ਅਮਰਜੀਤ ਸਿੰਘ,ਸ. ਕੁਲਵੰਤ ਸਿੰਘ,ਸ. ਜੋਗਿੰਦਰ ਸਿੰਘ ਅਜੜਾਮ, ਸ੍ਰੀ ਰਾਮ ਕੁਮਾਰ ਧੀਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।ਸਮਾਰੋਹ ਦੀ ਸ਼ੁਰੂਆਤ ਪ੍ਰੋ. ਕੈਲਾਸ਼ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਮਤਿ ਸ਼ਬਦ ਗਾਇਨ ਨਾਲ ਕੀਤੀ।ਇਸ ਤੋਂ ਬਾਅਦ ਵਿਦਿਆਰਥਣਾਂ ਨੇ ਸੱਭਿਆਚਾਰਕ ਅਤੇ ਲੋਕਧਾਰਾਈ ਗੀਤਾਂ ਰਾਹੀਂ ਪੇਸ਼ਕਾਰੀ ਦੇ ਕੇ ਸਮਾਗਮ ਨੂੰ ਚਾਰ ਚੰਦ ਲਾ ਦਿੱਤੇ। ਸਮਾਰੋਹ ਵਿੱਚ ਗਿੱਧਾ ਅਤੇ ਭੰਗੜੇ ਦੀ ਪੇਸ਼ਕਸ਼ ਨੇ ਸਭ ਦਾ ਮਨ ...........