Date: 05-09-2024
Event Report
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਚ ਮਿਤੀ 5 ਸਤੰਬਰ 2024 ਨੂੰ ‘ਅਧਿਆਪਕ ਦਿਵਸ’ ਮਨਾਇਆ ਗਿਆ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ,ਸੰਤ ਬਾਬਾ ਜਨਕ ਸਿੰਘ ਜੀ, ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਪ੍ਰੋ. ਕੈਲਾਸ਼, ਨਵਪ੍ਰੀਤ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਮਤਿ ਸ਼ਬਦ ਗਾਇਨ ਨਾਲ ਕੀਤੀ। ਇਸ ਤੋਂ ਬਾਅਦ ਸ਼ਮ੍ਹਾ ਰੌਸ਼ਨ ਕੀਤੀ ਗਈ। ਇਸ ਮੌਕੇ ‘ਤੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ‘ਅਧਿਆਪਕ ਦਿਵਸ’ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਧਿਆਪਕ ਸਿੱਖਣ,ਸਿਖਾਉਣ ਦੀ ਪ੍ਰਕਿਰਿਆਂ ਵਿਚ ਹੀ ਨਹੀਂ,ਸਗੋਂ ਸਮਾਜ ਦੇ ਨਿਰਮਾਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਅਧਿਆਪਕ ਦਾ ਸਮਰਪਣ,ਭਾਵਨਾ ਇਸ ਸੰਸਾਰ ਨੂੰ ਇਕ ਬਿਹਤਰ ਅਤੇ ਵਿਲੱਖਣ ਦਿਖ ਪ੍ਰਦਾਨ ਕਰਦਾ ਹੈ। ਉਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਦ੍ਰਿੜਤਾ ਦੀ ਸਹਾਰਨਾ ਕੀਤੀ ਅਤੇ ਕਿਹਾ ਅਸ਼ੀਂ ਤੁਹਾਡੇ ਸਾਰੇ ਯਤਨਾਂ ਨੂੰ ਅਗਲੇ ਸਾਲਾਂ ‘ਚ ਵੀ ਸਫਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹਣ ਦੀਆਂ ਸ਼ਭਕਾਮਨਾਵਾਂ ਦਿੰਦੇ ਹਾਂ। ਇਸ ਉਪਰੰਤ ਸੰਤ ਬਾਬਾ ਜਨਕ ਸਿੰਘ ਜੀ ਨੇ ਸਾਰੇ ਅਧਿਆਪਕਾਂ ਨੂੰ ‘ਅਧਿਆਪਕ ਦਿਵਸ’ ਦੀਆਂ ਮੁਬਾਰਕਾਂ ਦਿੱਤਿਆਂ।ਪ੍ਰੋਗਰਾਮ ਦੇ ਅੰਤ ਵਿਚ ਸੰਤ ਬਾਬਾ ਜਨਕ ਸਿੰਘ ਜੀ, ਸੰਤ ਬਾਬਾ ਮਨਮੋਹਨ ਸਿੰਘ ਜੀ ਚਾਂਸਲਰ ਅਤੇ ਧਰਮਜੀਤ ਸਿੰਘ ਪਰਮਾਰ ਉਪ-ਕੁਲਪਤੀ, ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਡਾ. ਅਨੀਤ ਕੁਮਾਰ ਰਜਿਸਟਰਾਰ, ਡਾ. ਵਿਜੈ ਧੀਰ, ਡੀਨ ਅਕਾਦਮਿਕ,ਨੇ ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ,ਖਿਆਲਾ, ਸੰਤ ਬਾਬਾ ਭਾਗ ਸਿੰਘ ਪਬਲਿਕ ਸਕੂਲ,ਬਿੰਜੋਂ, ਸੰਤ ਬਾਬਾ ਭਾਗ ਸਿੰਘ ਇੰਸੀਚਿਊਟ ਆਫ਼ ਨਰਸਿੰਗ ਅਤੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ, ਜਲੰਧਰ, ਦੇ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ, ਰਿਸਰਚਰ ਅਵਾਰਡ, ਐਕਸੀਲੇਸ਼ਨ ਅਵਾਰਡ ਦਿੱਤੇ ਗਏ।ਇਸ ਮੌਕੇ ਸਮੁੱਚੇ ਅਧਿਆਪਕਾਂ, ਨਾਨ-ਟਿਚਿੰਗ ਸਟਾਫ ਨੂੰ ਵੀ ਸਨਮਾਨਿਤ ਕੀਤਾ ਗਿਆ। ਡਾ.ਅਨੀਤ ਕੁਮਾਰ (ਰਜਿਸਟਰਾਰ) ਨੇ ਪ੍ਰੋਗਰਾਮ ਦੇ ਅਖਿਰ ਵਿਚ ਆਏ ਹੋਏ ਮਹਿਮਾਨਾਂ, ਅਧਿਆਪਕਾਂ, ਮੈਨੇਜਮੈਂਟ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਕੀਮਤੀ ਸਮੇਂ ਅਤੇ ਊਰਜਾ ਦੇ ਨਿਵੇਸ਼ ਲਈ ਆਭਾਰੀ ਹਾਂ ਅਤੇ ਉਮੀਦ ਕਰਦੇ ਹਾਂ ਕਿ ਭਵਿੱਖ ਵਿਚ ਵੀ ਤੁਹਾਡਾ ਸਹਿਯੋਗ ਸਾਨੂੰ ਮਿਲਦਾ ਰਹੇਗਾ। ਇਸ ਸਮੇਂ ਸ. ਰੂਪ ਸਿੰਘ ਡਿਪਟੀ ਰਜਿਸਟਰਾਰ, ਵੱਖ-ਵੱਖ ਵਿਭਾਗਾਂ ਦੇ ਡੀਨ, ਮੁਖੀ, ਪ੍ਰੋਫ਼ੈਸਰ ਸਹਿਬਾਨ, ਇੰਸੀਚਿਊਟ ਆਫ਼ ਨਰਸਿੰਗ ਅਤੇ ਵੱਖ-ਵੱਖ ਸਕੂਲਾਂ ਤੋਂ ਅਧਿਆਪਕ ਹਾਜ਼ਰ ਸਨ। ਇਸ ਮੌਕੇ ਡਾ.ਹਰਪ੍ਰੀਤ ਸਿੰਘ ਨੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ।