Notice Regarding Submission of Post Matric Scholarship Amount   Click here       Circular submit the list of students who have applied for Post Matric Scholarship Scheme t o SC/ST/OBC but have left the studies or not registered in current semester   Click here       Notice Regarding ONE TIME REGISTRATION (OTR) for Post Matric Scholarship Scheme to Sc,Punjab   Click here      
logo logo logo
Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਿਰਸਿਟੀ ਖਿਆਲਾ ਵਿਚ 20 ਸਤੰਬਰ 2024 ਨੂੰ ‘ਖੂਨਦਾਨ ਕੈਂਪ”’ ਲਗਾਇਆ ਗਿਆ

Date: 20-09-2024


Event Report


ਸੰਤ ਬਾਬਾ ਭਾਗ ਸਿੰਘ ਯੂਨੀਵਿਰਸਿਟੀ ਖਿਆਲਾ ਵਿਖੇ ਸਤਿਕਾਰਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ), ਸੰਤ ਬਾਬਾ ਜਨਕ ਸਿੰਘ ਜੀ, ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਦੇ ਆਸ਼ੀਰਵਾਦ ਨਾਲ ਅਤੇ ਉਪ-ਕੁਲਪਤੀ ਡਾ: ਧਰਮਜੀਤ ਸਿੰਘ ਪਰਮਾਰ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਮਿਤੀ 20 ਸਤੰਬਰ 2024 ਨੂੰ ‘“ਖੂਨਦਾਨ ਕੈਂਪ’” ਲਗਾਇਆ ਗਿਆ। ਇਹ ਕੈਂਪ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੀ ਨਿੱਘੀ ਯਾਦ ਵਿਚ ਉਲੀਕਿਆ ਗਿਆ।ਇਹ ਕੈਂਪ ਲਾਈਫ ਸਾਇੰਸਜ਼, ਅਲਾਈਡ ਹੈਲਥ ਸਾਇੰਸਿਜ਼ ਵਿਭਾਗ, ਯੂਨੀਵਰਸਿਟੀ ਇੰਸਟੀਚਿਊਟ ਆਫ਼ ਸਾਇੰਸਜ਼, ਤੇ ਸ਼੍ਰੀਮਨ ਸੁਪਰ ਸਪੈਸ਼ਲਿਟੀ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਲਗਾਇਆ ਗਿਆ।ਕੈਂਪ ਦਾ ਉਦਘਾਟਨ ਬਾਬਾ ਜਨਕ ਸਿੰਘ ਜੀ ਨੇ ਕੀਤਾ ।ਉਨ੍ਹਾਂ ਨਾਲ ਡਾ. ਧਰਮਜੀਤ ਸਿੰਘ ਪਰਮਾਰ (ਵਾਈਸ ਚਾਂਸਲਰ ), ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਡਾ. ਵਿਜੇ ਧੀਰ (ਡੀਨ ਅਕਾਦਮਿਕ) ਅਤੇ ਹੋਰ ਮੈਂਬਰ ਸਹਿਬਾਨ ਹਾਜ਼ਰ ਸਨ।ਇਸ ਮੌਕੇ ਡਾ: ਸ਼ਵੇਤਾ ਸਿੰਘ, ਡੀਨ ਯੂਆਈਐਸ, ਡਾ. ਨਿਸ਼ਾ ਸ਼ਰਮਾ, ਡਿਪਟੀ ਡੀਨ ਯੂਆਈਐਸ ਅਤੇ ਲਾਈਫ ਸਾਇੰਸਜ਼ ਅਤੇ ਅਲਾਈਡ ਹੈਲਥ ਸਾਇੰਸਜ਼ ਵਿਭਾਗ ਦੇ ਫੈਕਲਟੀ ਮੈਂਬਰਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।ਕੈਂਪ ਦੀ ਸ਼ੁਰੂਆਤ ਪਵਿੱਤਰ ਅਰਦਾਸ ਨਾਲ ਕੀਤੀ ਗਈ। ਜਿਸ ਤੋਂ ਬਾਅਦ ਸ਼੍ਰੀਮਨ ਸੁਪਰ ਸਪੈਸ਼ਲਿਟੀ ਹਸਪਤਾਲ, ਜਲੰਧਰ ਤੋਂ ਡਾਕਟਰੀ ਪੇਸ਼ੇਵਰਾਂ ਦੀ ਟੀਮ ਦਾ ਰਸਮੀਂ ਸਵਾਗਤ ਕੀਤਾ ਗਿਆ। ਇਸ ਕੈਂਪ ਵਿੱਚ 70 ਦੇ ਕਰੀਬ ਵਲੰਟੀਅਰਾਂ ਨੇ ਉਤਸ਼ਾਹ ਨਾਲ ਖੂਨਦਾਨ ਕੀਤਾ ਜਿਨ੍ਹਾਂ ਵਿੱਚੋਂ 12 ਪਹਿਲੀ ਵਾਰ ਖੂਨਦਾਨ ਕਰਨ ਵਾਲੇ ਵਲੰਟੀਅਰ ਸਨ। ਵਲੰਟੀਅਰਾਂ ਵਿੱਚੋਂ ਬਹੁਤ ਸਾਰੇ ਯੂਨੀਵਰਸਿਟੀ ਦੇ ਵਿਦਿਆਰਥੀ ਸਨ। ਕੈਂਪ ਵਿੱਚ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਨੇ ਵੀ ਖੂਨਦਾਨੀ ਵਜੋਂ ਸ਼ਮੂਲੀਅਤ ਕੀਤੀ। ਹਸਪਤਾਲ ਦੇ ਸਟਾਫ਼ ਮੈਂਬਰ, ਮਾਨਵਤਾ ਦੀ ਸੇਵਾ ਕਰਨ ਲਈ ਭਾਗ ਲੈਣ ਵਾਲੇ ਵਾਲੰਟੀਅਰਾਂ ਦੇ ਉਤਸ਼ਾਹ ਅਤੇ ਜਨੂੰਨ ਨੂੰ ਦੇਖ ਕੇ ਬਹੁਤ ਖੁਸ਼ ਹੋਏ। ਉਨ੍ਹਾਂ ਵਿਭਾਗ ਵੱਲੋਂ ਮਾਨਵਤਾ ਦੀ ਸੇਵਾ ਲਈ ਕੀਤੇ ਗਏ ਉਪਰਾਲੇ ਲਈ ਵਧਾਈ ਦਿੱਤੀ । ਸਾਰੇ ਵਲੰਟੀਅਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਕੈਂਪ ਦੀ ਸਮਾਪਤੀ 'ਤੇ ਵਾਈਸ ਚਾਂਸਲਰ ਡਾ. ਧਰਮਜੀਤ ਸਿੰਘ ਪਰਮਾਰ ਨੇ ਖੂਨਦਾਨ ਦੀ ਲੋੜ ਅਤੇ ਮਹੱਤਤਾ 'ਤੇ ਚਾਨਣਾ ਪਾਇਆ ਅਤੇ ਭਵਿੱਖ ਵਿੱਚ ਵੀ ਅਜਿਹੇ ਕੈਂਪ ਆਯੋਜਿਤ ਕਰਦੇ ਰਹਿਣ ਦਾ ਨਿਸਚਾ ਪ੍ਰਗਟ ਕੀਤਾ।

News

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਮਿਤੀ 13 ਅਗਸਤ 2024 ਨੂੰ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਮਨਾਇਆ ਗਿਆ ।ਇਸ ਮੌਕੇ ਸ.ਅਮਰਜੀਤ ਸਿੰਘ,ਸ. ਕੁਲਵੰਤ ਸਿੰਘ,ਸ. ਜੋਗਿੰਦਰ ਸਿੰਘ ਅਜੜਾਮ, ਸ੍ਰੀ ਰਾਮ ਕੁਮਾਰ ਧੀਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।ਸਮਾਰੋਹ ਦੀ ਸ਼ੁਰੂਆਤ ਪ੍ਰੋ. ਕੈਲਾਸ਼ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਮਤਿ ਸ਼ਬਦ ਗਾਇਨ ਨਾਲ ਕੀਤੀ।ਇਸ ਤੋਂ ਬਾਅਦ ਵਿਦਿਆਰਥਣਾਂ ਨੇ ਸੱਭਿਆਚਾਰਕ ਅਤੇ ਲੋਕਧਾਰਾਈ ਗੀਤਾਂ ਰਾਹੀਂ ਪੇਸ਼ਕਾਰੀ ਦੇ ਕੇ ਸਮਾਗਮ ਨੂੰ ਚਾਰ ਚੰਦ ਲਾ ਦਿੱਤੇ। ਸਮਾਰੋਹ ਵਿੱਚ ਗਿੱਧਾ ਅਤੇ ਭੰਗੜੇ ਦੀ ਪੇਸ਼ਕਸ਼ ਨੇ ਸਭ ਦਾ ਮਨ ...........