Date: 11/11/2026
Report
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਵਿਹਾਰਕ ਗਿਆਨ ਵਿੱਚ ਵਾਧਾ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਕਾਰਜਕ੍ਰਮ ਵਿੱਚ ਫੈਸ਼ਨ ਇੰਡਸਟਰੀ ਦੇ ਉੱਘੇ ਮਾਹਰ ਮਿਸ ਸ਼ੈਲਜਾ ਸ਼ਰਮਾ(ਅੰਤਰਰਾਸ਼ਟਰੀ ਫੈਸ਼ਨ ਕੰਸਲਟੈਂਟ ਅਤੇ ਸੈਲੇਬ੍ਰਿਟੀ ਸਟਾਈਲਿਸਟ) ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ‘ਕਲਾਸਰੂਮ ਤੋਂ ਕੈਟਵਾਕ ਤੱਕ: ਫੈਸ਼ਨ ਵਿੱਚ ਤੁਹਾਡਾ ਸਫ਼ਰ’ ਵਿਸ਼ੇ 'ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਆਪਣੇ ਲੈਕਚਰ ਦੌਰਾਨ ਮੁੱਖ ਵਕਤਾ ਨੇ ਫੈਸ਼ਨ ਡਿਜ਼ਾਈਨਿੰਗ ਦੇ ਆਧੁਨਿਕ ਰੁਝਾਨਾਂ, ਟੈਕਸਟਾਈਲ ਇਨੋਵੇਸ਼ਨ, ਸਸਟੇਨੇਬਲ ਫੈਸ਼ਨ ਅਤੇ ਇੰਡਸਟਰੀ ਵਿੱਚ ਕਰੀਅਰ ਦੀਆਂ ਨਵੀਆਂ ਸੰਭਾਵਨਾਵਾਂ ਬਾਰੇ ਆਪਣੇ ਅਨੁਭਵ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰਚਨਾਤਮਕਤਾ ਅਤੇ ਬਾਜ਼ਾਰ ਦੀਆਂ ਲੋੜਾਂ ਅਨੁਸਾਰ ਆਪਣੇ ਹੁਨਰ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਲੈਕਚਰ ਦੇ ਅੰਤ ਵਿੱਚ ਇੱਕ ਵਿਸ਼ੇਸ਼ ਪ੍ਰਸ਼ਨ-ਉੱਤਰ ਸੈਸ਼ਨ ਵੀ ਰੱਖਿਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਸ਼ੰਕਿਆਂ ਦਾ ਸਮਾਧਾਨ ਕੀਤਾ।ਇਸ ਮੌਕੇ ਵਿਭਾਗ ਦੇ ਸਮੂਹ ਫੈਕਲਟੀ ਮੈਂਬਰ ਨੇ ਆਏ ਹੋਏ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਵਕਤਾ ਨੂੰ ਯੂਨੀਵਰਸਿਟੀ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਸਮੂਹ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।