ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ‘ਗਾਜਰ ਘਾਹ’ ਨਦੀਨ ਸਬੰਧੀ ਜਾਗਰੂਕਤਾ ਹਫ਼ਤਾ ਮਨਾਇਆ ਗਿਆ।

Date:25/08/2026


Report


ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਵੱਲੋਂ ਗਾਜਰ ਘਾਹ ਸਬੰਧੀ ਜਾਗਰੂਕਤਾ ਹਫ਼ਤਾ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਮਕਸਦ ਵਿਦਿਆਰਥੀਆਂ ਅਤੇ ਕਿਸਾਨ ਭਾਈਚਾਰੇ ਨੂੰ ਗਾਜਰ ਘਾਹ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਵਿਗਿਆਨਕ ਪ੍ਰਬੰਧਨ ਬਾਰੇ ਜਾਗਰੂਕ ਕਰਨਾ ਸੀ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਗਾਜਰ ਘਾਹ ਦੀ ਪਛਾਣ, ਇਸ ਨਾਲ ਮਨੁੱਖੀ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵ, ਫਸਲਾਂ ਅਤੇ ਵਾਤਾਵਰਨ ਦੇ ਨੁਕਸਾਨ ਅਤੇ ਇਸ ਦੀ ਸੁਰੱਖਿਅਤ ਰੋਕਥਾਮ ਦੇ ਤਰੀਕਿਆਂ ਤੋਂ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਡੀਨ ਡਾ. ਵਿਕ੍ਰਾਂਤ ਜਰਿਆਲ ਨੇ ਵਿਸ਼ੇਸ਼ ਲੈਕਚਰ ਦਿੰਦਿਆਂ ਦੱਸਿਆ ਕਿ ਗਾਜਰ ਘਾਹ ਖੇਤੀਬਾੜੀ, ਮਨੁੱਖੀ ਸਿਹਤ ਅਤੇ ਵਾਤਾਵਰਨ ਲਈ ਗੰਭੀਰ ਖਤਰਾ ਹੈ ਅਤੇ ਇਸ ਦੇ ਮੁਕੰਮਲ ਪ੍ਰਬੰਧਨ ਲਈ ਸਾਂਝੇ ਯਤਨਾਂ ਦੀ ਲੋੜ 'ਤੇ ਜ਼ੋਰ ਦਿੱਤਾ। ਐਗਰੋਨਾਮੀ ਦੇ ਸਹਾਇਕ ਪ੍ਰੋਫੈਸਰ ਡਾ. ਰਾਮ ਪ੍ਰਕਾਸ਼ ਨੇ ਵਿਦਿਆਰਥੀਆਂ ਨੂੰ ਗਾਜਰ ਘਾਹ ਦੀ ਪਛਾਣ ਕਰਨ ਅਤੇ ਇਸ ਨੂੰ ਵਿਗਿਆਨਕ ਤੇ ਸੁਰੱਖਿਅਤ ਢੰਗ ਨਾਲ ਨਸ਼ਟ ਕਰਨ ਦੇ ਤਰੀਕੇ ਸਾਂਝੇ ਕੀਤੇ। ਇਸ ਸਮਾਗਮ ਵਿੱਚ ਡਾ. ਪਰਵੀਨ ਸਿੰਘ ਅਤੇ ਐਗਰੋਨਾਮੀ ਵਿਭਾਗ ਦੇ ਪੀ.ਐਚ.ਡੀ. ਖੋਜਾਰਥੀਆਂ ਨੇ ਵੀ ਸਰਗਰਮ ਭੂਮਿਕਾ ਨਿਭਾਈ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਇਸ ਨਦੀਨ ਦੀ ਰੋਕਥਾਮ ਕਰਨ ਦੀ ਲੋੜ ਬਾਰੇ ਪ੍ਰੇਰਿਤ ਕੀਤਾ।ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਵਲੋਂ ਕੀਤੀ ਗਈ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਕਿਸਾਨਾਂ ਅਤੇ ਵਿਦਿਆਰਥੀਆਂ ਨੂੰ ਇੱਕਜੁੱਟ ਕਰਕੇ ਗਾਜਰ ਘਾਹ ਦੇ ਫੈਲਾਅ ਨੂੰ ਰੋਕਣਾ ਅਤੇ ਖੇਤੀਬਾੜੀ ਦੇ ਆਲੇ-ਦੁਆਲੇ ਨੂੰ ਸਾਫ਼, ਸਿਹਤਮੰਦ ਅਤੇ ਸੁਰੱਖਿਅਤ ਬਣਾਉਣਾ ਹੈ।