ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵਲੋਂ ਦੀਵਾਲੀ ਪ੍ਰਦਰਸ਼ਨੀ ਅਤੇ ਸੇਲ, ਲਗਾਈ ਗਈ

Date: 05/11/2026

Report


ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਦਿਨ ਦੀ ਵਿਸ਼ੇਸ਼ ‘ਦੀਵਾਲੀ ਪ੍ਰਦਰਸ਼ਨੀ ਅਤੇ ਸੇਲ’ ਦਾ ਸਫਲ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਦੌਰਾਨ ਯੂਨੀਵਰਸਿਟੀ ਦੇ ਮਾਣਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਸਟਾਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਦੇ ਕੰਮ ਨੂੰ ਦੇਖਿਆ ਅਤੇ ਹੌਸਲਾ ਅਫਜ਼ਾਈ । ਇਸ ਮੌਕੇ ਉਪ ਕੁਲਪਤੀ ਨੇ ਕਿਹਾ ਕਿ ਅਜਿਹੇ ਆਯੋਜਨਾਂ ਨਾਲ ਵਿਦਿਆਰਥੀਆਂ ਦੀ ਅੰਦਰੂਨੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਬਾਹਰ ਆਉਂਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਕੀਤੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੈਕਟੀਕਲ ਉਪਰਾਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਅਤੇ ਸਵੈ-ਰੋਜ਼ਗਾਰ (ਉੱਦਮੀ) ਬਣਨ ਦੀ ਭਾਵਨਾ ਨੂੰ ਵਧਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੇ ਰਚਨਾਤਮਕ ਕੰਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਪ੍ਰਦਰਸ਼ਨੀ ਵਿੱਚ ਵਿਦਿਆਰਥੀਆਂ ਵੱਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਵੱਖ-ਵੱਖ ਸੁੰਦਰ ਚੀਜ਼ਾਂ ਜਿਵੇਂ ਕਿ ਦੀਵੇ, ਲੈਂਪ, ਗਹਿਣੇ, ਹੇਅਰ ਬੈਂਡ, ਮੋਮਬੱਤੀਆਂ, ਡਰੈੱਸਾਂ ਅਤੇ ਘਰ ਦੀ ਸਜਾਵਟ ਦਾ ਸਾਮਾਨ ਵਿਕਰੀ ਲਈ ਰੱਖਿਆ ਗਿਆ ਸੀ। ਇਸ ਮੌਕੇ ਵਿਭਾਗ ਦੇ ਮੈਂਬਰ,ਪ੍ਰੋ.ਮਨਦੀਪ ਕੌਰ,ਪ੍ਰੋ.ਰਾਜਵੀਰ ਕੌਰ,ਪ੍ਰੋ. ਜਸਕਿਰਨ ਕੌਰ ਪ੍ਰੋ. ਰਿੰਕੀ,ਪ੍ਰੋ. ਰੁਪਿੰਦਰ ਕੌਰ, ਡਾ. ਡਿੰਪਲ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।

NCC Achievement Event 1 NCC Achievement Event 2 NCC Achievement Event 3