ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਨਵੇਂ ਅਕਾਦਮਿਕ ਸੈਸ਼ਨ ਲਈ ਐਡਮਿਸ਼ਨ ਕਾਉਂਸਲਿੰਗ ਸ਼ੁਰੂ।

Date:08.07.2026


Event Report


ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ, ਵਾਈਸ-ਚਾਂਸਲਰ ਪ੍ਰੋ. ਪਲਵਿੰਦਰ ਸਿੰਘ ਅਤੇ ਸ. ਹਰਦਮਨ ਸਿੰਘ ਮਿਨਹਾਸ ਜੀ (ਸਕੱਤਰ) ਦੀ ਅਗਵਾਈ ਹੇਠ ਪ੍ਰਮੁੱਖ ਵਿਦਿਅਕ ਸੰਸਥਾ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ (ਜਲੰਧਰ) ਵਿਖੇ ਨਵੇਂ ਅਕਾਦਮਿਕ ਸੈਸ਼ਨ ਲਈ ਐਡਮਿਸ਼ਨ ਕਾਉਂਸਲਿੰਗ ਦਾ ਆਗਾਜ਼ ਹੋ ਗਿਆ ਹੈ।ਜਿਸ ਲਈ ਵੱਖ-ਵੱਖ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਯੂਨੀਵਰਸਿਟੀ ਕੈਂਪਸ ਵਿਖੇ ਪਹੁੰਚ ਕੇ ਉੱਚੇਰੀ ਸਿੱਖਿਆ ਲਈ ਸਹੀ ਕੋਰਸਾਂ ਦੀ ਚੋਣ ਕਰ ਰਹੇ ਹਨ। ਕਾਉਂਸਲਿੰਗ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਯੂਨੀਵਰਸਿਟੀ ਦੇ ਮਾਨਯੋਗ ਵਾਈਸ-ਚਾਂਸਲਰ ਪ੍ਰੋ. ਪਲਵਿੰਦਰ ਸਿੰਘ ਜੀ ਨੇ ਕੈਂਪਸ ਪਹੁੰਚੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰ 'ਤੇ ਮੁਕਾਬਲੇ ਦੇ ਯੋਗ ਬਣਾਉਣ ਲਈ ਵਚਨਬੱਧ ਹੈ। ਸਾਡਾ ਮੁੱਖ ਉਦੇਸ਼ ਪੇਂਡੂ ਅਤੇ ਲੋੜਵੰਦ ਇਲਾਕਿਆਂ ਦੇ ਬੱਚਿਆਂ ਤੱਕ ਵਿਸ਼ਵ-ਪੱਧਰੀ ਅਤੇ ਆਧੁਨਿਕ ਸਿੱਖਿਆ ਪਹੁੰਚਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵੀਂ ਸਿੱਖਿਆ ਨੀਤੀ (NEP) ਦੇ ਤਹਿਤ ਯੂਨੀਵਰਸਿਟੀ ਵਿੱਚ ਕਈ ਨਵੇਂ ਰੋਜ਼ਗਾਰ-ਮੁਖੀ ਅਤੇ ਸਕਿੱਲ-ਬੇਸਡ ਕੋਰਸ ਵੀ ਸ਼ੁਰੂ ਕੀਤੇ ਗਏ ਹਨ।ਯੂਨੀਵਰਸਿਟੀ ਦੇ ਐਡਮਿਸ਼ਨ ਸੈੱਲ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੈਂਪਸ ਦੇ ਮੁੱਖ ਪ੍ਰਸ਼ਾਸਨਿਕ ਬਲਾਕ ਵਿੱਚ ਵਿਸ਼ੇਸ਼ ਐਡਮਿਸ਼ਨ ਡੈਸਕ ਸਥਾਪਿਤ ਕੀਤੇ ਗਏ ਹਨ, ਜਿੱਥੇ ਤਜ਼ਰਬੇਕਾਰ ਅਤੇ ਮਾਹਰ ਕਾਉਂਸਲਰਸ ਵੱਲੋਂ ਵਿਦਿਆਰਥੀਆਂ ਦੀ ਯੋਗਤਾ ਅਤੇ ਰੁਚੀ ਮੁਤਾਬਕ ਉਨ੍ਹਾਂ ਨੂੰ ਇੰਜੀਨੀਅਰਿੰਗ, ਮੈਨੇਜਮੈਂਟ, ਕੰਪਿਊਟਰ ਐਪਲੀਕੇਸ਼ਨਜ਼, ਐਗਰੀਕਲਚਰ, ਹਿਊਮੈਨਿਟੀਜ਼ ਅਤੇ ਸਾਇੰਸ ਵਰਗੇ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ।ਹੋਣਹਾਰ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਿਦਿਆਰਥੀਆਂ ਲਈ ਯੂਨੀਵਰਸਿਟੀ ਵੱਲੋਂ ਵਿਸ਼ੇਸ਼ 'ਮੈਰਿਟ ਸਕਾਲਰਸ਼ਿਪ' ਅਤੇ ਸਰਕਾਰੀ ਨਿਯਮਾਂ ਅਨੁਸਾਰ 'ਪੋਸਟ ਮੈਟ੍ਰਿਕ ਸਕਾਲਰਸ਼ਿਪ' (PMS) ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ। ਕਾਉਂਸਲਿੰਗ ਦੌਰਾਨ ਵਿਦਿਆਰਥੀਆਂ ਦੇ ਦਸਤਾਵੇਜ਼ਾਂ ਦੀ ਮੌਕੇ 'ਤੇ ਹੀ ਜਾਂਚ ਕਰਕੇ ਸੀਟਾਂ ਅਲਾਟ ਕੀਤੀਆਂ ਜਾ ਰਹੀਆਂ ਹਨ। ਕੈਂਪਸ ਵਿੱਚ ਆਧੁਨਿਕ ਲੈਬਾਂ, ਡਿਜੀਟਲ ਲਾਇਬ੍ਰੇਰੀ, ਸ਼ਾਨਦਾਰ ਹੋਸਟਲ ਅਤੇ ਟ੍ਰੇਨਿੰਗ ਐਂਡ ਪਲੇਸਮੈਂਟ ਸੈੱਲ ਵਰਗੀਆਂ ਸਹੂਲਤਾਂ ਨੂੰ ਦੇਖ ਕੇ ਮਾਪਿਆਂ ਅਤੇ ਵਿਦਿਆਰਥੀਆਂ ਨੇ ਗਹਿਰੀ ਸੰਤੁਸ਼ਟੀ ਪ੍ਰਗਟ ਕੀਤੀ।

News