ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਪ੍ਰੋ. ਡਾ. ਰਵਿੰਦਰ ਸਿੰਘ ਦੁਆਰਾ ਤਿਆਰ ਕੀਤੀ ਏਆਈ-ਆਧਾਰਿਤ ਸਿਹਤ ਡਿਵਾਈਸ ਦੇ ਡਿਜ਼ਾਈਨ ਨੂੰ ਭਾਰਤ ਸਰਕਾਰ ਵੱਲੋਂ ਮਿਲੀ ਮਾਨਤਾ

Date: 14/11/2026

Report


ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਖੋਜ ਅਤੇ ਨਵੀਨਤਾ ਦੇ ਖੇਤਰ ਵਿੱਚ ਇੱਕ ਹੋਰ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ। ਯੂਨੀਵਰਸਿਟੀ ਦੇ ਅਲਾਈਡ ਹੈਲਥ ਸਾਇੰਸਿਜ਼ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਰਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਤਿਆਰ ਕੀਤੇ ਗਏ ‘ਪੇਂਡੂ ਸਿਹਤ ਸੰਭਾਲ ਲਈ ਮਾਡਿਊਲਰ ਏਆਈ-ਸਹਾਇਤਾ ਪ੍ਰਾਪਤ ਪੁਆਇੰਟ-ਆਫ-ਕੇਅਰ ਡਾਇਗਨੌਸਟਿਕ ਡਿਵਾਈਸ’ ਦੇ ਉਦਯੋਗਿਕ ਡਿਜ਼ਾਈਨ ਨੂੰ ਭਾਰਤ ਸਰਕਾਰ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ।ਇਹ ਮਾਨਤਾ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ (DPIIT) ਅਧੀਨ ਕੰਟਰੋਲਰ ਜਨਰਲ ਆਫ਼ ਪੇਟੈਂਟਸ, ਡਿਜ਼ਾਈਨਜ਼ ਐਂਡ ਟ੍ਰੇਡ ਮਾਰਕਸ (CGPDTM) ਦੇ ਦਫ਼ਤਰ ਵੱਲੋਂ ਦਿੱਤੀ ਗਈ ਹੈ।ਇਸ ਡਿਜ਼ਾਈਨ ਦਾ ਮੁੱਖ ਮਕਸਦ ਪੇਂਡੂ ਅਤੇ ਸੀਮਤ ਸਰੋਤਾਂ ਵਾਲੇ ਖੇਤਰਾਂ ਵਿੱਚ ਸਿਹਤ ਸੇਵਾਵਾਂ ਤੱਕ ਆਮ ਲੋਕਾਂ ਦੀ ਪਹੁੰਚ ਨੂੰ ਆਸਾਨ ਬਣਾਉਣਾ ਅਤੇ ਬਿਮਾਰੀਆਂ ਦੀ ਜਾਂਚ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਜੀ ਨੇ ਡਾ. ਰਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਵਿਸ਼ੇਸ਼ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਯੂਨੀਵਰਸਿਟੀ ਵਿੱਚ ਉਸਾਰੂ ਖੋਜ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਤਕਨੀਕੀ ਕਾਢਾਂ ਪੇਂਡੂ ਖੇਤਰਾਂ ਦੀਆਂ ਸਿਹਤ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਮਾਜਿਕ ਭਲਾਈ ਵਿੱਚ ਵੱਡਾ ਯੋਗਦਾਨ ਪਾਉਣਗੀਆਂ।ਇਸ ਸ਼ਾਨਦਾਰ ਪ੍ਰਾਪਤੀ 'ਤੇ ਯੂਨੀਵਰਸਿਟੀ ਦੀ ਪ੍ਰਬੰਧਕ ਕਮੇਟੀ ਅਤੇ ਫੈਕਲਟੀ ਨੇ ਡਾ. ਰਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਖੋਜ ਕਾਰਜਾਂ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।

NCC Achievement Event 1 NCC Achievement Event 2 NCC Achievement Event 3 NCC Achievement Event 2