Date: 18.08.2025
Event report
ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ, ਸ. ਹਰਦਮਨ ਸਿੰਘ ਮਿਨਹਾਸ ਜੀ (ਸਕੱਤਰ,) ਦੇ ਦਿਸ਼ਾ ਨਿਰਦੇਸ਼ ਤਹਿਤ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਲੋਂ ਐਂਟੀ-ਰੈਗਿੰਗ ਦਿਹਾੜਾ ਅਤੇ ਹਫ਼ਤਾ ਸਮਾਰੋਹ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਰੈਗਿੰਗ ਦੀਆਂ ਬੁਰਾਈਆਂ, ਇਸ ਦੇ ਸਮਾਜਕ, ਮਨੋਵਿਗਿਆਨਕ ਅਤੇ ਕਾਨੂੰਨੀ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਸਮਾਰੋਹ ਦੇ ਵਿਸ਼ੇਸ਼ ਮਹਿਮਾਨ ਸਤਿਕਾਰਯੋਗ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਜੀ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਰੈਗਿੰਗ ਇੱਕ ਗੰਭੀਰ ਅਪਰਾਧ ਹੈ ਜੋ ਵਿਦਿਆਰਥੀ ਜੀਵਨ ਅਤੇ ਵਿਅਕਤੀਗਤ ਵਿਕਾਸ ਵਿੱਚ ਵੱਡੀ ਰੁਕਾਵਟ ਬਣਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੁਰੱਖਿਅਤ, ਸਤਿਕਾਰਪੂਰਣ ਅਤੇ ਅਨੁਸ਼ਾਸ਼ਿਤ ਵਾਤਾਵਰਣ ਪ੍ਰਦਾਨ ਕਰਨ ਦਾ ਭਰੋਸਾ ਦਿਵਾਇਆ ਅਤੇ ਸਭ ਨੂੰ ਅਪੀਲ ਕੀਤੀ ਕਿ ਉਹ ਆਪਸੀ ਪਿਆਰ, ਸਨਮਾਨ ਅਤੇ ਸਹਿਯੋਗ ਦੀ ਭਾਵਨਾ ਨਾਲ ਅੱਗੇ ਵਧਣ। ਉਨ੍ਹਾਂ ਨੇ ਇਹ ਵੀ ਉਜਾਗਰ ਕੀਤਾ ਕਿ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਅਤੇ ਸਰਕਾਰ ਨੇ ਰੈਗਿੰਗ ਵਿਰੁੱਧ ਸਖ਼ਤ ਨਿਯਮ ਬਣਾਏ ਹਨ ਅਤੇ ਜੇਕਰ ਕੋਈ ਵਿਦਿਆਰਥੀ ਰੈਗਿੰਗ ਵਰਗੀਆਂ ਗਲਤ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ।ਇਸ ਦੇ ਨਾਲ ਹੀ ਸਹਾਇਕ ਪ੍ਰੋ.ਮਨਜੋਤ ਕੌਰ ਨੇ ਆਪਣੇ ਅਨੁਭਵੀ ਸ਼ਬਦਾਂ ਵਿੱਚ ਕਿਹਾ ਕਿ ਰੈਗਿੰਗ ਦੀ ਪਰੰਪਰਾ ਮਨੁੱਖਤਾ ਦੇ ਨੈਤਿਕ ਮੁੱਲਾਂ ਨੂੰ ਖੋਖਲਾ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਸੱਚੀ ਵਿਦਿਆ ਉਹ ਹੈ ਜੋ ਵਿਅਕਤੀ ਨੂੰ ਨਿਮਰਤਾ, ਦਇਆ ਅਤੇ ਸੰਵੇਦਨਸ਼ੀਲਤਾ ਵੱਲ ਲੈ ਕੇ ਜਾਂਦੀ ਹੈ।ਇਸ ਹਫ਼ਤੇ ਦੌਰਾਨ ਵੱਖ-ਵੱਖ ਵਰਕਸ਼ਾਪਾਂ, ਰੈਲੀ, ਪੋਸਟਰ ਬਣਾਉਣਾ, ਸਲੋਗਨ ਅਤੇ ਲੇਖ ਮੁਕਾਬਲੇ,ਡਿਬੇਟ ਅਤੇ ਇੰਟਰੈਕਟਿਵ ਸੈਸ਼ਨ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਬਹੁ-ਗਿਣਤੀ ਵਿੱਚ ਹਿੱਸਾ ਲਿਆ।ਇਹ ਪ੍ਰੋਗਰਾਮ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਵਿਭਾਗ ਦੇ ਐਚ.ਓ.ਡੀ ਤੇ ਡਾਇਰੇਕਟਰ ਡਾ.ਅਮਰਜੀਤ ਸਿੰਘ, ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਇਸ ਮੌਕੇ ਡਾ. ਅਨੀਤ ਕੁਮਾਰ ਜੀ, ਡਾ. ਵਿਜੈ ਧੀਰ, ਡੀਨ ਅਕਾਦਮਿਕਸ, ਸ.ਰੂਪ ਸਿੰਘ, ਡਿਪਟੀ ਰਜਿਸਟਰਾਰ ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ ਵੀ ਹਾਜ਼ਰ ਸਨ।