Established vide Punjab Govt. Act No. 6 of 2015 and is recognized by UGC under Section 2(f) of UGC Act, 1956. (ISO 9001:2015)
ਪੰਜਾਬ ਸਰਕਾਰ ਦੇ ਐਕਟ ਨੰਬਰ 6 (2015) ਤਹਿਤ ਸਥਾਪਿਤ ਅਤੇ UGC ਐਕਟ, 1956 ਦੀ ਧਾਰਾ 2(f) ਅਧੀਨ UGC ਦੁਆਰਾ ਮਾਨਤਾ ਪ੍ਰਾਪਤ। (ISO 9001:2015)
Event Date: 20-11-2026
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਪੰਜਾਬੀ ਵਿਭਾਗ ਅਤੇ ਸੰਤ ਬਾਬਾ ਮਲਕੀਤ ਸਿੰਘ ਯਾਦਗਾਰੀ ਚੇਅਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਗੁਰੁ ਨਾਨਕੁ ਜਿਨ ਸੁਣਿਆ ਪੇਖਿਆ...' ਵਿਸ਼ੇ ਉੱਤੇ ਚਿੱਤਰ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ। ਜਿਸ ਦਾ ਉਦੇਸ਼ ਵਿਦਿਆਰਥੀਆਂ ਅਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਅਤੇ ਸਰਬੱਤ ਦੇ ਭਲੇ ਦੇ ਫਲਸਫ਼ੇ ਨਾਲ ਜੋੜਨਾ ਸੀ।
ਇਸ ਪ੍ਰਦਰਸ਼ਨੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਨਾਲ ਸਬੰਧਤ ਵੱਖ-ਵੱਖ ਇਤਿਹਾਸਕ ਘਟਨਾਵਾਂ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੇ ਕਲਾਤਮਕ ਚਿੱਤਰ ਪ੍ਰਦਰਸ਼ਿਤ ਕੀਤੇ ਗਏ।
ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਜੀ ਨੇ ਪ੍ਰਦਰਸ਼ਨੀ ਦਾ ਨਿਰੀਖਣ ਕਰਦਿਆਂ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਗੁਰੂਆਂ ਦੀ ਬਾਣੀ ਦਾ ਸਰਬ-ਸਾਂਝਾ ਉਪਦੇਸ਼ ਸਮੁੱਚੀ ਲੁਕਾਈ ਤੱਕ ਪਹੁੰਚਣਾ ਚਾਹੀਦਾ ਹੈ। ਖ਼ਾਸ ਕਰਕੇ ਵਿਦਿਆਰਥੀਆਂ ਨੂੰ ਪਾਵਨ ਬਾਣੀ ਦੇ ਨਾਲ-ਨਾਲ ਗੁਰੂ ਸਾਹਿਬਾਨਾਂ ਦੇ ਜੀਵਨ ਅਤੇ ਮਹਾਨ ਬਲੀਦਾਨ ਤੋਂ ਸੇਧ ਲੈਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਅਤੇ ਨੈਤਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪੰਜਾਬੀ ਵਿਭਾਗ ਅਤੇ ਸੰਤ ਬਾਬਾ ਮਲਕੀਤ ਸਿੰਘ ਯਾਦਗਾਰੀ ਚੇਅਰ ਵੱਲੋਂ ਕੀਤੇ ਗਏ ਕਾਰਜ ਲਈ ਵਧਾਈ ਦਿੱਤੀ।
ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀਆਂ, ਖੋਜਾਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਇਸ ਪ੍ਰਦਰਸ਼ਨੀ ਵਿੱਚ ਭਰਪੂਰ ਉਤਸ਼ਾਹ ਦਿਖਾਇਆ ਗਿਆ।
ਪ੍ਰੋਗਰਾਮ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਪ੍ਰਦਰਸ਼ਨੀ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।


