ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ‘ਚ ‘ Join Scouting & Change Your Life ’ ਵਿਸ਼ੇ ਉੱਤੇ ਸੈਮੀਨਾਰ ਦਾ ਅਯੋਜਨ ਕੀਤਾ ਗਿਆ ।

Date: 28-04-2025


Event Report


ਸੰਤ ਬਾਬਾ ਭਾਗ ਸਿੰਘ ਯੂਨੀਵਿਰਸਿਟੀ ਖਿਆਲਾ ਦੇ ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ, ਸ. ਹਰਦਮਨ ਸਿੰਘ ਮਿਨਹਾਸ (ਸਕੱਤਰ,) ਦੇ ਦਿਸ਼ਾ ਨਿਰਦੇਸ਼ ਤਹਿਤ 28 ਅਪ੍ਰੈਲ 2025 ਨੂੰ ‘ Join Scouting & Change Your Life ’ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਯੂਨੀਵਰਸਿਟੀ ਦੇ ਡੀਨ ਅਕਾਦਮਿਕਸ ਡਾ. ਵਿਜੈ ਧੀਰ ਨੇ ਆਪਣੇ ਸੰਬੋਧਨ ਵਿਚ ਆਏ ਹੋਏ ਮੁਖ ਮਹਿਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਸਕਾਊਟਿੰਗ ਵਰਗੀਆਂ ਸਰਗਰਮੀਆਂ ਵਿਦਿਆਰਥੀਆਂ ਵਿੱਚ ਨਾ ਸਿਰਫ਼ ਆਤਮ ਵਿਸ਼ਵਾਸ ਵਧਾਉਂਦੀਆਂ ਹਨ ਬਲਕਿ ਉਨ੍ਹਾਂ ਨੂੰ ਸਮਾਜ ਲਈ ਜ਼ਿੰਮੇਵਾਰ ਬਣਾਉਣ ਵਿੱਚ ਵੀ ਸਹਾਇਕ ਹੁੰਦੀਆਂ ਹਨ।ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਸਕਾਊਟਿੰਗ ਦੇ ਮਹੱਤਵ, ਆਤਮ-ਨਿਰਭਰਤਾ ਅਤੇ ਸੇਵਾ ਭਾਵਨਾ ਵੱਲ ਉਤਸ਼ਾਹਿਤ ਕੀਤਾ ਗਿਆ। ਮੁੱਖ ਵਕਤਾ ਵਜੋਂ ਪ੍ਰਸਿੱਧ ਸਕਾਊਟਿੰਗ ਮਾਹਿਰ ਓਂਕਾਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਜਿਨ੍ਹਾਂ ਨੇ ਆਪਣੇ ਉਤਸ਼ਾਹਪੂਰਣ ਸੰਬੋਧਨ ਰਾਹੀਂ ਸਕਾਊਟਿੰਗ ਦੇ ਇਤਿਹਾਸ, ਲਾਭ ਅਤੇ ਆਧੁਨਿਕ ਸਮਾਜ ਵਿੱਚ ਇਸ ਦੀ ਭੂਮਿਕਾ 'ਤੇ ਵਿਸਥਾਰ ਨਾਲ ਰੋਸ਼ਨੀ ਪਾਈ। ਉਨ੍ਹਾਂ ਨੇ ਕਿਹਾ ਸਕਾਊਟਿੰਗ ਸਿਰਫ਼ ਇੱਕ ਗਤੀਵਿਧੀ ਨਹੀਂ ਬਲਕਿ ਇੱਕ ਜੀਵਨ ਜੀਊਣ ਦੀ ਕਲਾ ਹੈ ਜੋ ਵਿਅਕਤੀ ਨੂੰ ਆਤਮ-ਨਿਰਭਰ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਂਦੀ ਹੈ।ਇਸ ਮੌਕੇ 'ਤੇ ਪਵਨ ਕੁਮਾਰ ਡੀ. ਓ.ਸੀ ਨਵਾ ਸ਼ਹਿਰ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਵਿਕਾਸ ਸ਼ਰਮਾ, ਸ.ਰੂਪ ਸਿੰਘ (ਡਿਪਟੀ ਰਜਿਸਟਰਾਰ) ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਵਿਭਾਗ ਦੇ ਡਾਇਰੇਕਟਰ ਡਾ.ਅਮਰਜੀਤ ਸਿੰਘ ਐਸੋਸੀਏਟ ਪ੍ਰੋ.ਕੇ. ਪੀ.ਐਸ ਮਾਹੀ ਅਤੇ ਵੱਖ-ਵੱਖ ਵਿਭਾਗਾਂ ਦੇ ਡੀਨ ਪ੍ਰੋਫੈਸਰ ਸਹਿਬਾਨ ਵੀ ਹਾਜ਼ਰ ਸਨ। ਇਹ ਸੈਮੀਨਾਰ ਐਸੋਸੀਏਟ ਪ੍ਰੋ. ਡਾ.ਸੁਰਿੰਦਰ ਕੌਰ ਮਾਹੀ ਦੀ ਨਿਗਰਾਨੀ ਹੇਠ ਹੋਇਆ। ਜਿਸ ਵਿਚ ਡਾ.ਸਰਬਜੀਤ ਸਿੰਘ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ।

News