ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਜਲੰਧਰ ‘ਚ ‘ ਨਸ਼ਿਆਂ ਦੀ ਦੁਰਵਰਤੋਂ ਨੁਕਸਾਨ ਅਤੇ ਰੋਕਥਾਮ ’ ਵਿਸ਼ੇ ’ਤੇ ਸੈਮੀਨਾਰ ਦਾ ਅਯੋਜਨ ਕੀਤਾ ਗਿਆ ।

Date: 01-05-2025


Event Report


ਸੰਤ ਬਾਬਾ ਭਾਗ ਸਿੰਘ ਯੂਨੀਵਿਰਸਿਟੀ ਖਿਆਲਾ ਦੇ ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ, ਸ. ਹਰਦਮਨ ਸਿੰਘ ਮਿਨਹਾਸ (ਸਕੱਤਰ,) ਦੇ ਦਿਸ਼ਾ ਨਿਰਦੇਸ਼ ਤਹਿਤ ਸੈਮੀਨਾਰ ਦਾ ਅਯੋਜਨ ਕੀਤਾ ਗਿਆ।
ਇਸ ਸੈਮੀਨਾਰ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ੇ ਦੀ ਲਤ ਤੋਂ ਬਚਾਉਣਾ ਅਤੇ ਸਮਾਜ ਵਿਚ ਇਸ ਦੇ ਖਤਰਨਾਕ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਸੀ।ਇਹ ਸੈਮੀਨਾਰ 1 ਮਈ 2025 ਨੂੰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਸੈਮੀਨਾਰ ਹਾਲ ਵਿੱਚ ਆਯੋਜਿਤ ਕੀਤਾ ਗਿਆ।ਸਮਾਰੋਹ ਦੀ ਸ਼ੁਰੂਆਤ ਗੁਰਮਤਿ ਸ਼ਬਦ ਗਾਇਨ ਨਾਲ ਹੋਈ। ਇਸ ਤੋਂ ਬਾਅਦ ਸ਼ਮ੍ਹਾ ਰੌਸ਼ਨ ਕੀਤੀ ਗਈ।
ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਨੇ ਆਪਣੇ ਸੰਬੋਧਨ ਵਿਚ ਆਏ ਹੋਏ ਮੁਖ ਮਹਿਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਨਸ਼ੇ ਦੀ ਲਤ ਨੂੰ ਸਮਾਜਕ ਵਿਕਾਸ ਤੇ ਮਨੁੱਖੀ ਜੀਵਨ ਲਈ ਇੱਕ ਭਿਆਨਕ ਬਿਮਾਰੀ ਕਿਹਾ ਜੋ ਨੌਜਵਾਨਾਂ ਦੀ ਜਵਾਨੀ ਨੂੰ ਖਤਮ ਕਰ ਰਹੀ ਹੈ।
ਡਾ.ਹਰਪ੍ਰੀਤ ਸਿੰਘ ਨੇ ਯੂਨੀਵਰਸਿਟੀ ਵੱਲੋਂ ਨਿਰੰਤਰ ਕੀਤੀਆਂ ਜਾਂ ਰਹੀਆਂ ਨਸ਼ਿਆਂ ਦੀ ਵਰਤੋਂ ਸਬੰਧੀ ਗਤੀਵਿਧੀਆਂ ਉੱਤੇ ਰੋਸ਼ਨੀ ਪਾਈ। ਇਸ ਮੌਕੇ 'ਤੇ ਮੁੱਖ ਮਹਿਮਾਨ ਡਾ. ਨੀਸ਼ਾ ਛਾਬੜਾ ਸਹਾਇਕ ਪ੍ਰੋ. ਮਨੋਵਿਗਿਆਨ (ਗੁਰੁ ਨਾਨਕ ਦੇਵ ਯੂਨੀਵਰਸਿਟੀ ਕਾਲਜ,ਵੇਰਕਾ ) ਸ਼ਿਰਕਤ ਕੀਤੀ।ਉਨ੍ਹਾਂ ਨੇ ਜਿਨ੍ਹਾਂ ਨੇ ਨਸ਼ੇ ਦੀ ਸਮੱਸਿਆ ਨੂੰ ਸਮਾਜ ਲਈ ਇੱਕ ਘਾਤਕ ਚੁਣੌਤੀ ਦੱਸਿਆ। ਅਤੇ ਨਸ਼ੇ ਦੀ ਲਤ ਦੇ ਮਨੋਵਿਗਿਆਨਕ ਕਾਰਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਹ ਸੈਮੀਨਾਰ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਵਿਕਾਸ ਸ਼ਰਮਾ,( ਕਨਵੀਨਰ) ਡਾ. ਵਿਜੈ ਧੀਰ, ਡੀਨ ਅਕਾਦਮਿਕਸ ( ਕਨਵੀਨਰ) ਡਾ. ਇੰਦੂ ਸ਼ਰਮਾ (ਕਨਵੀਨਰ) ਡਾ.ਮਨਜੀਤ ਕੌਰ( ਕੋਡੀਨੇਟਰ) ਡਾ. ਰਿਆਜ਼ ਅਹਿਮਦ ਮੀਰ (ਕੋਡੀਨੇਟਰ) ਸ. ਅਨਮੋਲਪ੍ਰੀਤਪਾਲ ਸਿੰਘ (ਕੋਡੀਨੇਟਰ) ਦੀ ਨਿਗਰਾਨੀ ਹੇਠ ਹੋਇਆ। ਇਸ ਮੌਕੇ ਸ.ਰੂਪ ਸਿੰਘ (ਡਿਪਟੀ ਰਜਿਸਟਰਾਰ) ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ ਸਹਿਬਾਨ ਵੀ ਹਾਜ਼ਰ ਸਨ। ਡਾ. ਸਿਮ੍ਰਿਤੀ ਠਾਕੁਰ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਸੈਮੀਨਾਰ ਰਾਹੀਂ ਵਿਦਿਆਰਥੀਆਂ ਵਿੱਚ ਨਸ਼ਿਆਂ ਦੇ ਨੁਕਸਾਨ ਸਬੰਧੀ ਇਕ ਨਵੀਂ ਸੋਚ ਪੈਦਾ ਹੋਈ ਜਿਸ ਨਾਲ ਭਵਿੱਖ ਵਿਚ ਇਕ ਸਿਹਤਮੰਦ ਅਤੇ ਨਸ਼ਾ-ਰਹਿਤ ਸਮਾਜ ਦੀ ਨੀਂਹ ਪੈ ਸਕਦੀ ਹੈ।

News