ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ (ਜਲੰਧਰ) ਵਿਖੇ ਪ੍ਰੋ. ਪਲਵਿੰਦਰ ਸਿੰਘ ਨੇ ਉਪ-ਕੁਲਪਤੀ ਵਜੋਂ ਅਹੁਦਾ ਸੰਭਾਲਿਆ।

Date:02.07.2026


Event Report


ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਅਤੇ ਸ. ਹਰਦਮਨ ਸਿੰਘ ਮਿਨਹਾਸ ਜੀ (ਸਕੱਤਰ) ਦੀ ਮਜੂਦਗੀ ਵਿਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ (ਜਲੰਧਰ) ਵਿਖੇ ਅੱਜ ਪ੍ਰਸਿੱਧ ਅਕਾਦਮਿਕ ਮਾਹਿਰ ਪ੍ਰੋ. ਪਲਵਿੰਦਰ ਸਿੰਘ (ਕੈਮਿਸਟਰੀ ਵਿਭਾਗ, ਸਾਬਕਾ ਡੀਨ ਅਕਾਦਮਿਕ ਅਤੇ ਸਾਬਕਾ ਪ੍ਰੀਖਿਆ ਕੰਟਰੋਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ) ਨੇ ਰਸਮੀ ਤੌਰ 'ਤੇ ਉਪ-ਕੁਲਪਤੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਉਪਰੰਤ ਵਾਈਸ ਚਾਂਸਲਰ ਪ੍ਰੋ. ਪਲਵਿੰਦਰ ਸਿੰਘ ਨੇ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ, ਸਕੱਤਰ ਸ. ਹਰਦਮਨ ਸਿੰਘ ਮਿਨਹਾਸ ਜੀ ਅਤੇ ਸਮੁੱਚੀ ਮੈਨੇਜਮੈਂਟ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਤ ਬਾਬਾ ਭਾਗ ਸਿੰਘ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਇਸ ਮਹਾਨ ਵਿੱਦਿਅਕ ਧਰਤੀ 'ਤੇ ਸੇਵਾ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਲੰਮਾ ਅਕਾਦਮਿਕ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਪ੍ਰੋ. ਪਲਵਿੰਦਰ ਸਿੰਘ ਨੇ ਭਰੋਸਾ ਦਿਵਾਇਆ ਕਿ ਉਹ ਯੂਨੀਵਰਸਿਟੀ ਦੇ ਅਕਾਦਮਿਕ ਮਿਆਰ ਨੂੰ ਹੋਰ ਉੱਚਾ ਚੁੱਕਣ, ਖੋਜ ਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਮਾਣਯੋਗ ਚਾਂਸਲਰ ਸਾਹਿਬ ਅਤੇ ਸਕੱਤਰ ਸ. ਹਰਦਮਨ ਸਿੰਘ ਮਿਨਹਾਸ ਜੀ ਨੇ ਨਵੇਂ ਵਾਈਸ ਚਾਂਸਲਰ ਨੂੰ ਗੁਲਦਸਤਾ ਭੇਂਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਬੰਧਕਾਂ ਨੇ ਉਮੀਦ ਜਤਾਈ ਕਿ ਪ੍ਰੋ. ਪਲਵਿੰਦਰ ਸਿੰਘ ਜੀ ਦੀ ਯੋਗ ਅਗਵਾਈ, ਉੱਚੇ-ਸੁੱਚੇ ਅਕਾਦਮਿਕ ਤਜ਼ਰਬੇ ਅਤੇ ਦੂਰ-ਅੰਦੇਸ਼ੀ ਸੋਚ ਸਦਕਾ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਸਿੱਖਿਆ ਦੇ ਖੇਤਰ ਵਿੱਚ ਉੱਚ ਪੱਧਰ 'ਤੇ ਨਵੀਆਂ ਬੁਲੰਦੀਆਂ ਨੂੰ ਛੂਹੇਗੀ। ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਡੀਨ, ਡਾਇਰੈਕਟਰ ਅਤੇ ਰਜਿਸਟਰਾਰ, ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

News