Notice Regarding Semester Fee Deposit   Click here       Notice Regarding Extension Date of Post Matric SCholarship Scheme to SC/ST/OBC-Himachal Pradesh   Click here       Notice Regarding Change in University Timings due to Bad Weather Conditions   Click here      
logo logo logo
Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਨਾਰਥ ਜੋਨ ਅੰਤਰ-ਯੂਨੀਵਰਸਿਟੀ ਫੁੱਟਬਾਲ ਟੂਰਨਾਮੈਂਟ 2026

Date: 05-01-2026 to 11-01-2026


Event Report


Fist day
ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ.ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿੱਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵੱਲੋਂ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਾਰਥ ਜੋਨ ਅੰਤਰ-ਯੂਨੀਵਰਸਿਟੀ ਫੁੱਟਬਾਲ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ (5th _ 11th JAN.2026) ਤੱਕ ਯੂਨੀਵਰਸਿਟੀ ਕੈਂਪਸ ਵਿੱਚ ਕੀਤਾ ਗਿਆ ਹੈ।ਇਸ ਮੌਕੇ ਮੁੱਖ ਮਹਿਮਾਨ ਵੱਜੋਂ ਲੈਫਟੀਨੈਂਟ ਜਰਨਲ ਸ. ਜਗਬੀਰ ਸਿੰਘ ਚੀਮਾ (ਸਾਬਕਾ ਡਿਪਟੀ ਚੀਫ ਇੰਡੀਅਨ ਆਰਮੀ ਅਤੇ ਉਪ ਕੁਲਪਤੀ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪਟਿਆਲਾ) ਜੀ ਨੇ ਸ਼ਿਰਕਤ ਕੀਤੀ ਉਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸ਼ਖ਼ਸੀਅਤ ਨਿਖਾਰਨ ਅਤੇ ਨੈਤਿਕ ਗੁਣ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸਹਿਨਸ਼ੀਲਤਾ, ਸਵੈ-ਨਿਯੰਤਰਣ ਅਤੇ ਟੀਮ ਵਰਕ ਦੇ ਗੁਣ ਵਿਕਸਿਤ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਅੰਤਰ-ਯੂਨੀਵਰਸਿਟੀ ਟੂਰਨਾਮੈਂਟ ਨੌਜਵਾਨ ਖਿਡਾਰੀਆਂ ਲਈ ਆਪਣੀ ਪ੍ਰਤਿਭਾ ਦਰਸਾਉਣ ਦਾ ਉਚਿਤ ਮੰਚ ਪ੍ਰਦਾਨ ਕਰਦੇ ਹਨ।
ਸ.ਜਗਬੀਰ ਸਿੰਘ ਚੀਮਾ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ, ਜਿੱਤ-ਹਾਰ ਨੂੰ ਸਮਾਨ ਰੂਪ ਵਿੱਚ ਸਵੀਕਾਰ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨੂੰ ਆਪਣਾ ਮਕਸਦ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵੱਲੋਂ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਦੀ ਭਰਪੂਰ ਸਰਾਹਨਾ ਕਰਦਿਆਂ ਆਯੋਜਕ ਕਮੇਟੀ ਨੂੰ ਇਸ ਵੱਡੇ ਪੱਧਰ ਦੇ ਟੂਰਨਾਮੈਂਟ ਲਈ ਵਧਾਈ ਦਿੱਤੀ।ਇਸ ਮੌਕੇ ਬਾਬਾ ਜਨਕ ਸਿੰਘ ਜੀ, ਸੰਤ ਬਾਬਾ ਸਰਵਣ ਸਿੰਘ ਜੀ, ਕੈਪਟਨ ਸੁਖਦੇਵ ਸਿੰਘ ਜੀ,ਸ. ਮਨਪ੍ਰੀਤ ਸਿੰਘ ਜੀ, ਸ. ਜੁਝਾਰ ਸਿੰਘ ਜੀ, ਸ. ਮਨੋਹਰ ਸਿੰਘ ਜੀ ਨੇ ਵਿਸ਼ੇਸ਼ ਮਹਿਮਾਨਾਂ ਵੱਜੋਂ ਸ਼ਿਰਕਤ ਕੀਤੀ।ਇਸ ਟੂਰਨਾਮੈਂਟ ਵਿੱਚ ਨਾਰਥ ਜੋਨ ਦੀਆਂ 40 ਯੂਨੀਵਰਸਿਟੀ ਟੀਮਾਂ ਨੇ ਰਜ਼ਿਸਟ੍ਰੇਸ਼ਨ ਕਰਵਾਈ ।ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਾਰੇ ਭਾਗੀਦਾਰ ਖਿਡਾਰੀਆਂ ਅਤੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ ਇਸ ਮੌਕੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ, ਅਧਿਆਪਕਾਂ, ਕੋਚਾਂ ਅਤੇ ਖੇਡ ਪ੍ਰੇਮੀਆਂ ਦੀ ਵੱਡੀ ਗਿਣਤੀ ਹਾਜ਼ਰ ਸੀ।
ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਭਾਗੀਦਾਰ ਟੀਮਾਂ ਲਈ ਰਹਿਣ-ਸਹਿਣ, ਖਾਣ-ਪੀਣ ਅਤੇ ਮੈਡੀਕਲ ਸੁਵਿਧਾਵਾਂ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।ਟੂਰਨਾਮੈਂਟ ਦੇ ਮੈਚ ਨਿਰਧਾਰਿਤ ਸ਼ਡਿਊਲ ਅਨੁਸਾਰ ਕਰਵਾਏ ਜਾ ਰਹੇ ਹਨ ਅਤੇ ਦਰਸ਼ਕ ਵਿਦਿਆਰਥੀਆਂ ਵਿੱਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਡਾ.ਅਮਰਜੀਤ ਸਿੰਘ ਐਚਓਡੀ ਅਤੇ ਸਪੋਰਟਸ ਡਾਇਰੈਕਟਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਦੱਸਿਆ ਕਿ ਅੱਜ ਪੰਜ ਮੁਕਾਬਲੇ ਕਰਵਾਏ ਗਏ ਜਿਸ ਵਿਚ ਪਹਿਲਾ ਮੁਕਾਬਲਾ ਐਲਪੀ ਯੂਨੀਵਰਸਿਟੀ ਅਤੇ ਗੁਰੂ ਕੁਕ ਕਾਂਗੜੀ ਯੂਨੀਵਰਸਿਟੀ ਹਰਿਦੁਆਰ ਵਿੱਚ ਖੇਡਿਆ ਗਿਆ ਜਿਸ ਵਿੱਚ ਐਲਪੀ ਯੂਨੀਵਰਸਿਟੀ 2-0 ਨਾਲ ਜੇਤੂ ਰਹੀ,ਦੂਜਾ ਮੁਕਾਬਲਾ ਐਚਪੀ ਯੂਨੀਵਰਸਿਟੀ ਸ਼ਿਮਲਾ ਅਤੇ ਯੂਨੀਵਰਸਟੀ ਆਫ ਕਸ਼ਮੀਰ ਵਿੱਚ ਖੇਡਿਆ ਗਿਆ ਜਿਸ ਵਿੱਚ ਐਚਪੀ ਯੂਨੀਵਰਸਿਟੀ ਸ਼ਿਮਲਾ 9-0 ਨਾਲ ਜੇਤੂ ਰਹੀ ਤੀਸਰਾ ਮੁਕਾਬਲਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਅਤੇ ਆਈ ਯੂ.ਐਸ.ਟੀ ਯੂਨੀਵਰਸਿਟੀ ਵਿੱਚ ਖੇਡਿਆ ਗਿਆ ਜਿਸ ਵਿੱਚ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਜੇਤੂ ਰਹੀ ਚੌਥਾ ਮੁਕਾਬਲਾ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਅਤੇ ਸੈਂਟਰਲ ਯੂਨੀਵਰਸਿਟੀ ਜੰਮੂ ਵਿਚਕਾਰ ਹੋਇਆ ਜਿਸ ਵਿੱਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੂੰ ਵਾਕਓਵਰ ਮਿਲਿਆ ਪੰਜਵਾਂ ਮੁਕਾਬਲਾ ਡੀਏਵੀ ਯੂਨੀਵਰਸਿਟੀ ਅਤੇ ਸ੍ਰੀ ਗੁਰੂ ਰਾਮ ਯੂਨੀਵਰਸਿਟੀ ਵਿਚਕਾਰ ਖੇਡਿਆ ਗਿਆ ਜਿਸ ਵਿੱਚ ਡੀਏਵੀ ਯੂਨੀਵਰਸਿਟੀ 5-2 ਦੇ ਫਰਕ ਨਾਲ ਜੇਤੂ ਰਹੀ
ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਸਮਾਰੋਹ ਨੌਜਵਾਨਾਂ ਦੀ ਸ਼ਖ਼ਸੀਅਤ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ।ਟੂਰਨਾਮੈਂਟ ਦੇ ਅੰਤ ਵਿੱਚ ਜੇਤੂ ਅਤੇ ਉਪ-ਜੇਤੂ ਟੀਮਾਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

2nd day
ਨਾਰਥ ਜੋਨ ਅੰਤਰ-ਯੂਨੀਵਰਸਿਟੀ ਫੁੱਟਬਾਲ ਟੂਰਨਾਮੈਂਟ (5th _ 11th JAN.2026) ਦਾ ਦੂਸਰਾ ਦਿਨ ਸਫਲਤਾ ਪੂਰਵਕ ਸੰਪੰਨ ਹੋਇਆ
ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ.ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿੱਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵੱਲੋਂ ਨਾਰਥ ਜੋਨ ਅੰਤਰ-ਯੂਨੀਵਰਸਿਟੀ ਫੁੱਟਬਾਲ ਟੂਰਨਾਮੈਂਟ (5th _ 11th JAN.2026) ਦਾ ਦੂਜਾ ਦਿਨ ਸਫਲਤਾ ਪੂਰਵਕ ਸੰਪੰਨ ਹੋਇਆ |ਇਸ ਮੌਕੇ ਮੁੱਖ ਮਹਿਮਾਨ ਵੱਜੋਂ ਸ. ਸਰਬਜੀਤ ਸਿੰਘ ਜੀ ਮੱਕੜ (ਸਾਬਕਾ ਐਮਐਲਏ) ਨੇ ਸ਼ਿਰਕਤ ਕੀਤੀ| ਉਨਾਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਨਾਲ-ਨਾਲ ਅਨੁਸ਼ਾਸਨ ਅਤੇ ਖੇਡ ਭਾਵਨਾ ਅਪਣਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਬਾਬਾ ਜਨਕ ਸਿੰਘ ਜੀ, ਸੰਤ ਬਾਬਾ ਸਰਵਣ ਸਿੰਘ ਜੀ,ਸ. ਗੁਰਪ੍ਰੀਤ ਸਿੰਘ ਬਾਜਵਾ (ਡੀ.ਐਸ.ਓ) ਡਾ. ਮਨਜੀਤ ਸਿੰਘ ਜੀ (ਪ੍ਰਿੰਸੀਪਲ ਰਾਮਗੜੀਆ ਕਾਲਜ ਫਗਵਾੜਾ) ਨੇ ਵਿਸ਼ੇਸ਼ ਮਹਿਮਾਨਾਂ ਵੱਜੋਂ ਸ਼ਿਰਕਤ ਕੀਤੀ। ਡਾ.ਅਮਰਜੀਤ ਸਿੰਘ ਐਚਓਡੀ ਅਤੇ ਸਪੋਰਟਸ ਡਾਇਰੈਕਟਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਦੱਸਿਆ ਕਿ ਅੱਜ ਪੰਜ ਮੁਕਾਬਲੇ ਕਰਵਾਏ ਗਏ ਜਿਸ ਵਿਚ ਪਹਿਲਾ ਮੁਕਾਬਲਾ ਸੋ਼ਬਨ ਸਿੰਘ ਜੀਨਾ ਯੂਨੀਵਰਸਿਟੀ ਅਤੇ ਸੀਯੂ ਮੋਹਾਲੀ ਵਿਚਕਾਰ ਖੇਡਿਆ ਗਿਆ ਜਿਸ ਵਿੱਚ ਸ਼ੋਬਨ ਸਿੰਘ ਜਿਨਾਂ ਯੂਨੀਵਰਸਿਟੀ ਚਾਰ ਜੀਰੋ ਨਾਲ ਜੇਤੂ ਰਹੀ ਦੂਸਰਾ ਮੁਕਾਬਲਾ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਅਤੇ ਉੱਤਰਾਂਚਲ ਯੂਨੀਵਰਸਿਟੀ ਵਿਚਕਾਰ ਖੇਡਿਆ ਗਿਆ ਜਿਸ ਵਿੱਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ 6-0 ਨਾਲ ਜੇਤੂ ਰਹੀ ਤੀਸਰਾ ਮੁਕਾਬਲਾ ਡੀਏਵੀ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਆਫ ਕਸ਼ਮੀਰ ਵਿਚਕਾਰ ਖੇਡਿਆ ਗਿਆ ਜਿਸ ਵਿੱਚ ਡੀਏਵੀ ਯੂਨੀਵਰਸਿਟੀ ਜੇਤੂ ਰਹੀ ਚੌਥਾ ਮੁਕਾਬਲਾ ਹਿਮਾਚਲ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਂਟਰੀ ਯੂਨੀਵਰਸਿਟੀ ਵਿਚਕਾਰ ਖੇਡਿਆ ਗਿਆ ਜਿਸ ਵਿੱਚ ਹਿਮਾਚਲ ਯੂਨੀਵਰਸਿਟੀ ਜੇਤੂ ਰਹੀ ਪੰਜਵਾਂ ਮੁਕਾਬਲਾ ਸੋ਼ਬਨ ਸਿੰਘ ਜੀਨਾ ਯੂਨੀਵਰਸਿਟੀ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚਕਾਰ ਖੇਡਿਆ ਗਿਆ ਜਿਸ ਵਿੱਚ ਲਵਲੀ ਯੂਨੀਵਰਸਿਟੀ ਜੇਤੂ ਰਹੀ| ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਆਯੋਜਕਾਂ ਵੱਲੋਂ ਭਰੋਸਾ ਜਤਾਇਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲਣਗੇ। ਮੰਚ ਸੰਚਾਲਨ ਦੀ ਭੂਮਿਕਾ ਡਾ. ਸਰਬਜੀਤ ਸਿੰਘ ਨੇ ਬਾਖੂਬੀ ਨਿਭਾਈ

3rd day
ਨਾਰਥ ਜੋਨ ਅੰਤਰ-ਯੂਨੀਵਰਸਿਟੀ ਫੁੱਟਬਾਲ ਟੂਰਨਾਮੈਂਟ ਦਾ ਤੀਜਾ ਦਿਨ ਉਤਸ਼ਾਹ ਨਾਲ ਸੰਪੰਨ
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਮੇਜ਼ਬਾਨੀ ਹੇਠ ਆਯੋਜਿਤ ਨਾਰਥ ਜੋਨ ਅੰਤਰ-ਯੂਨੀਵਰਸਿਟੀ ਫੁੱਟਬਾਲ ਟੂਰਨਾਮੈਂਟ (5 ਤੋਂ 11 ਜਨਵਰੀ 2026) ਦਾ ਤੀਜਾ ਦਿਨ ਖਿਡਾਰੀਆਂ ਦੇ ਜੋਸ਼, ਦਰਸ਼ਕਾਂ ਦੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਰਪੂਰ ਮਾਹੌਲ ਵਿੱਚ ਸਫਲਤਾ ਪੂਰਵਕ ਸੰਪੰਨ ਹੋਇਆ।ਇਹ ਟੂਰਨਾਮੈਂਟ ਸਤਿਕਾਰਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਣਾ ਅਤੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਯੋਗ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।ਤੀਜੇ ਦਿਨ ਦੇ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਤ ਬਾਬਾ ਮਨਮੋਹਨ ਸਿੰਘ ਜੀ, ਬਾਬਾ ਜਨਕ ਸਿੰਘ ਜੀ ਅਤੇ ਸ. ਹਰਜਿੰਦਰ ਸਿੰਘ ਜੱਗਾ ਜੀ (ਸੈਕਟਰੀ, ਪੀ.ਐਫ.ਏ.) ਨੇ ਸ਼ਿਰਕਤ ਕਰਕੇ ਖਿਡਾਰੀਆਂ ਦਾ ਮਨੋਬਲ ਵਧਾਇਆ। ਮਹਿਮਾਨਾਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅਜਿਹੇ ਖੇਡ ਮੇਲੇ ਨੌਜਵਾਨਾਂ ਵਿੱਚ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਏਕਤਾ ਅਤੇ ਖੇਡ ਭਾਵਨਾ ਨੂੰ ਮਜ਼ਬੂਤ ਕਰਦੇ ਹਨ।ਯੂਨੀਵਰਸਿਟੀ ਦੇ ਐਚਓਡੀ ਅਤੇ ਸਪੋਰਟਸ ਡਾਇਰੈਕਟਰ ਡਾ. ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੋ ਰੋਮਾਂਚਕ ਮੁਕਾਬਲੇ ਕਰਵਾਏ ਗਏ।ਪਹਿਲਾ ਮੁਕਾਬਲਾ ਜੀ.ਸੀ. ਮੋਹਾਲੀ ਅਤੇ ਐਚ.ਪੀ. ਯੂਨੀਵਰਸਿਟੀ ਸ਼ਿਮਲਾ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਐਚ.ਪੀ. ਯੂਨੀਵਰਸਿਟੀ ਸ਼ਿਮਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਦਰਜ ਕੀਤੀ।ਦੂਸਰਾ ਮੁਕਾਬਲਾ ਡੀ.ਏ.ਵੀ. ਯੂਨੀਵਰਸਿਟੀ ਜਲੰਧਰ ਅਤੇ ਸਰਦਾਰ ਪਟੇਲ ਯੂਨੀਵਰਸਿਟੀ ਸ਼ਿਮਲਾ ਵਿਚਕਾਰ ਹੋਇਆ, ਜਿਸ ਵਿੱਚ ਡੀ.ਏ.ਵੀ. ਯੂਨੀਵਰਸਿਟੀ ਜਲੰਧਰ ਜੇਤੂ ਰਹੀ।ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਉੱਚ ਪੱਧਰੀ ਖੇਡ ਦਾ ਪ੍ਰਦਰਸ਼ਨ ਕੀਤਾ, ਜਿਸ ਨਾਲ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ । ਟੂਰਨਾਮੈਂਟ ਦੀ ਸਫਲਤਾ ਲਈ ਆਯੋਜਕਾਂ ਅਤੇ ਸਹਿਯੋਗੀ ਸਟਾਫ ਦੀ ਭੂਮਿਕਾ ਵੀ ਕਾਬਿਲ-ਏ-ਤਾਰੀਫ਼ ਰਹੀ।
ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਡਾ. ਸਰਬਜੀਤ ਸਿੰਘ ਵੱਲੋਂ ਨਿਭਾਈ ਗਈ। ਆਯੋਜਕਾਂ ਨੇ ਭਰੋਸਾ ਜਤਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਦਿਲਚਸਪ ਮੁਕਾਬਲੇ ਦਰਸ਼ਕਾਂ ਨੂੰ ਦੇਖਣ ਨੂੰ ਮਿਲਣਗੇ।

4th day
ਨਾਰਥ ਜੋਨ ਅੰਤਰ-ਯੂਨੀਵਰਸਿਟੀ ਫੁੱਟਬਾਲ ਟੂਰਨਾਮੈਂਟ ਦਾ ਚੌਥਾ ਦਿਨ ਸਫਲਤਾ ਨਾਲ ਸੰਪੰਨ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਮੇਜ਼ਬਾਨੀ ਹੇਠ ਆਯੋਜਿਤ ਨਾਰਥ ਜੋਨ ਅੰਤਰ-ਯੂਨੀਵਰਸਿਟੀ ਫੁੱਟਬਾਲ ਟੂਰਨਾਮੈਂਟ (5 ਤੋਂ 11 ਜਨਵਰੀ 2026) ਦਾ ਚੌਥਾ ਦਿਨ ਖੇਡ ਭਾਵਨਾ, ਜੋਸ਼ ਅਤੇ ਅਨੁਸ਼ਾਸਨ ਦੇ ਮਾਹੌਲ ਵਿਚ ਸਫਲਤਾ ਪੂਰਵਕ ਸੰਪੰਨ ਹੋਇਆ। ਇਸ ਟੂਰਨਾਮੈਂਟ ਵਿੱਚ ਨਾਰਥ ਜੋਨ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਦੀਆਂ ਟੀਮਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਨਾਲ ਖਿਡਾਰੀਆਂ ਦੀ ਖੇਡ ਕਾਬਲੀਅਤ ਅਤੇ ਟੀਮ ਵਰਕ ਨਿਖਰ ਕੇ ਸਾਹਮਣੇ ਆ ਰਿਹਾ ਹੈ।ਇਹ ਟੂਰਨਾਮੈਂਟ ਸਤਿਕਾਰਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਣਾ ਅਤੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਯੋਗ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।ਚੌਥੇ ਦਿਨ ਦੇ ਮੁਕਾਬਲਿਆਂ ਦੌਰਾਨ ਮੁੱਖ ਮਹਿਮਾਨ ਵਜੋਂ ਸੁਸ਼ੀਲ ਕੁਮਾਰ ਜੀ ਲੀਗ ( ਅਬਜ਼ਰਵਰ, ਏਆਈਯੂ) ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਟੂਰਨਾਮੈਂਟ ਦੇ ਸੁਚੱਜੇ ਪ੍ਰਬੰਧਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਅੰਤਰ-ਯੂਨੀਵਰਸਿਟੀ ਮੁਕਾਬਲੇ ਵਿਦਿਆਰਥੀਆਂ ਵਿੱਚ ਖੇਡ ਭਾਵਨਾ, ਅਨੁਸ਼ਾਸਨ ਅਤੇ ਚੰਗੀ ਸੋਚ ਵਿਕਸਿਤ ਕਰਦੇ ਹਨ।ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੋ ਰੋਮਾਂਚਕ ਮੁਕਾਬਲੇ ਕਰਵਾਏ ਗਏ। ਪਹਿਲਾ ਮੁਕਾਬਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਐਚ.ਪੀ. ਯੂਨੀਵਰਸਿਟੀ ਸ਼ਿਮਲਾ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ। ਦੂਸਰਾ ਮੁਕਾਬਲਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਕਲਸਟਰ ਯੂਨੀਵਰਸਿਟੀ ਸ੍ਰੀਨਗਰ ਵਿਚਕਾਰ ਹੋਇਆ, ਜਿਸ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟੀਮ ਨੇ ਬਹਿਤਰੀਨ ਖੇਡ ਦਿਖਾਉਂਦਿਆਂ ਜੀਤ ਪ੍ਰਾਪਤ ਕੀਤੀ।

last day
ਨਾਰਥ ਜੋਨ ਅੰਤਰ-ਯੂਨੀਵਰਸਿਟੀ ਫੁੱਟਬਾਲ ਟੂਰਨਾਮੈਂਟ (5 ਤੋਂ 11 ਜਨਵਰੀ 2026) ਸਫਲਤਾ ਪੂਰਵਕ ਸੰਪੰਨ ਹੋਇਆ। ਸਤਿਕਾਰਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਣਾ ਅਤੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਯੋਗ ਅਗਵਾਈ ਹੇਠ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਚ ਆਯੋਜਿਤ ਨਾਰਥ ਜੋਨ ਅੰਤਰ-ਯੂਨੀਵਰਸਿਟੀ ਫੁੱਟਬਾਲ ਟੂਰਨਾਮੈਂਟ ਬੜੀ ਸ਼ਾਨੋ-ਸ਼ੌਕਤ ਅਤੇ ਖੇਡ ਭਾਵਨਾ ਨਾਲ ਸਫਲਤਾ ਪੂਰਵਕ ਸੰਪੰਨ ਹੋ ਗਿਆ। ਇਸ ਟੂਰਨਾਮੈਂਟ ਵਿੱਚ ਨਾਰਥ ਜੋਨ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ ਅਤੇ ਉੱਚ ਕੋਟੀ ਦੀ ਫੁੱਟਬਾਲ ਖੇਡ ਦਾ ਪ੍ਰਦਰਸ਼ਨ ਕੀਤਾ।ਟੂਰਨਾਮੈਂਟ ਦੇ ਫਾਈਨਲ ਮੁਕਾਬਲਿਆਂ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ।ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੂਸਰੇ ਸਥਾਨ ‘ਤੇ ਰਹੀ,ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਤੀਜਾ ਸਥਾਨ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਚੌਥਾ ਸਥਾਨ ਹਾਸਲ ਕੀਤਾ।ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸੀ੍.ਪਵਨ ਕੁਮਾਰ ਟੀਨੂੰ (ਸਾਬਕਾ ਵਿਧਾਇਕ, ਹਲਕਾ ਇੰਚਾਰਜ ਆਦਮਪੁਰ – ਆਮ ਆਦਮੀ ਪਾਰਟੀ) ਨੇ ਸ਼ਿਰਕਤ ਕੀਤੀ। ਉਨ੍ਹਾਂ ਜੇਤੂ ਅਤੇ ਭਾਗੀਦਾਰ ਟੀਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ ਅਤੇ ਨੈਤਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।ਇਸ ਮੌਕੇ ਸਤਿਕਾਰਯੋਗ ਸੰਤ ਬਾਬਾ ਮਨਮੋਹਨ ਸਿੰਘ ਜੀ, ਸੰਤ ਬਾਬਾ ਜਨਕ ਸਿੰਘ ਜੀ, ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਧਰਮਜੀਤ ਸਿੰਘ ਪਰਮਾਰ ਜੀ, ਮਨਪ੍ਰੀਤ ਸਿੰਘ (ਸੁਸਾਇਟੀ ਮੈਂਬਰ), ਕੈਪਟਨ ਸੁਖਦੇਵ ਸਿੰਘ, ਸਰਦਾਰ ਕੁਲਵੰਤ ਸਿੰਘ (ਸਰਪੰਚ), ਸਰਦਾਰ ਗੁਰਦਿਆਲ ਸਿੰਘ (ਕੈਨੇਡਾ), ਸਰਦਾਰ ਹਰਜੀਤ ਸਿੰਘ (ਸਰਪੰਚ) ਅਤੇ ਸ਼ਰਮਾ ਸਪੋਰਟਸ ਦੇ ਨੁਮਾਇੰਦਿਆਂ ਨੇ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।ਸਮਾਰੋਹ ਦੌਰਾਨ ਜੇਤੂ ਟੀਮਾਂ ਨੂੰ ਟ੍ਰਾਫੀਆਂ ਅਤੇ ਸਰਟੀਫਿਕੇਟ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ। ਆਯੋਜਕਾਂ ਵੱਲੋਂ ਟੂਰਨਾਮੈਂਟ ਦੇ ਸੁਚੱਜੇ ਪ੍ਰਬੰਧਾਂ ਲਈ ਸਾਰੇ ਸਹਿਯੋਗੀਆਂ, ਅਧਿਕਾਰੀਆਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ ਗਿਆ।

News

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਮਿਤੀ 13 ਅਗਸਤ 2024 ਨੂੰ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਮਨਾਇਆ ਗਿਆ ।ਇਸ ਮੌਕੇ ਸ.ਅਮਰਜੀਤ ਸਿੰਘ,ਸ. ਕੁਲਵੰਤ ਸਿੰਘ,ਸ. ਜੋਗਿੰਦਰ ਸਿੰਘ ਅਜੜਾਮ, ਸ੍ਰੀ ਰਾਮ ਕੁਮਾਰ ਧੀਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।ਸਮਾਰੋਹ ਦੀ ਸ਼ੁਰੂਆਤ ਪ੍ਰੋ. ਕੈਲਾਸ਼ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਮਤਿ ਸ਼ਬਦ ਗਾਇਨ ਨਾਲ ਕੀਤੀ।ਇਸ ਤੋਂ ਬਾਅਦ ਵਿਦਿਆਰਥਣਾਂ ਨੇ ਸੱਭਿਆਚਾਰਕ ਅਤੇ ਲੋਕਧਾਰਾਈ ਗੀਤਾਂ ਰਾਹੀਂ ਪੇਸ਼ਕਾਰੀ ਦੇ ਕੇ ਸਮਾਗਮ ਨੂੰ ਚਾਰ ਚੰਦ ਲਾ ਦਿੱਤੇ। ਸਮਾਰੋਹ ਵਿੱਚ ਗਿੱਧਾ ਅਤੇ ਭੰਗੜੇ ਦੀ ਪੇਸ਼ਕਸ਼ ਨੇ ਸਭ ਦਾ ਮਨ ...........