ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਗਣਤੰਤਰ ਦਿਵਸ ਕੈਂਪ

Date: 11-02-2026


Event Report


ਸਤਿਕਾਰਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਣਾ ਅਤੇ ਉਪ-ਕੁਲਪਤੀ ਪ੍ਰੋ. ਵਿਜੈ ਧੀਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਯੋਗ ਅਗਵਾਈ ਹੇਠ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ ਦੇ ਐਨ.ਸੀ.ਸੀ. ਕੈਡੇਟ ਅਤੇ ਬੀ.ਟੈਕ ਦੇ ਵਿਦਿਆਰਥੀ ਪੰਕਜ ਕੁਮਾਰ ਨੇ ਨਵੀਂ ਦਿੱਲੀ ਵਿੱਚ ਆਯੋਜਿਤ ਗਣਤੰਤਰ ਦਿਵਸ ਕੈਂਪ (ਆਰ.ਡੀ.ਸੀ.) ਵਿੱਚ ਸਫਲਤਾਪੂਰਵਕ ਹਿੱਸਾ ਲੈ ਕੇ ਯੂਨੀਵਰਸਿਟੀ ਦਾ ਮਾਣ ਵਧਾਇਆ ਹੈ।ਪੰਕਜ ਨੂੰ ਇੱਕ ਸਖ਼ਤ ਚੋਣ ਪ੍ਰਕਿਰਿਆ ਤੋਂ ਬਾਅਦ ਚੁਣਿਆ ਗਿਆ ਸੀ ਅਤੇ ਉਸਨੇ ਰਾਸ਼ਟਰੀ ਪੱਧਰ 'ਤੇ ਯੂਨੀਵਰਸਿਟੀ ਦੀ ਨੁਮਾਇੰਦਗੀ ਕੀਤੀ। ਕੈਂਪ ਦੌਰਾਨ, ਉਸਨੇ ਅਨੁਸ਼ਾਸਨ, ਲੀਡਰਸ਼ਿਪ ਅਤੇ ਰਾਸ਼ਟਰੀ ਏਕਤਾ ਵਿੱਚ ਸਿਖਲਾਈ ਪ੍ਰਾਪਤ ਕੀਤੀ। ਵਾਈਸ-ਚਾਂਸਲਰ ਪ੍ਰੋ. ਵਿਜੈ ਧੀਰ ਜੀ ਨੇ ਕਿਹਾ ਕਿ ਪੰਕਜ ਕੁਮਾਰ ਦੀ ਇਹ ਉਪਲਬਧੀ ਪੂਰੀ ਯੂਨੀਵਰਸਿਟੀ ਲਈ ਮਾਣ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਗਣਤੰਤਰ ਦਿਵਸ ਕੈਂਪ (ਆਰ.ਡੀ.ਸੀ.) ਵਿੱਚ ਚੁਣਿਆ ਜਾਣਾ ਆਪਣੇ ਆਪ ਵਿੱਚ ਵੱਡੀ ਪ੍ਰਾਪਤੀ ਹੈ, ਜੋ ਕਿ ਕੜੀ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦਾ ਨਤੀਜਾ ਹੁੰਦੀ ਹੈ। ਉਨ੍ਹਾਂ ਨੇ ਆਸ ਜਤਾਈ ਕਿ ਪੰਕਜ ਦੀ ਸਫਲਤਾ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਣਾ ਦਾਇਕ ਹੋਵੇਗੀ ਅਤੇ ਯੂਨੀਵਰਸਿਟੀ ਦੇ ਐਨ.ਸੀ.ਸੀ. ਵਿੰਗ ਨੂੰ ਹੋਰ ਉੱਚਾਈਆਂ ਤੱਕ ਲੈ ਕੇ ਜਾਵੇਗੀ।ਕੇਅਰ ਟੇਕਰ ਅਫਸਰ (ਸੀ.ਟੀ.ਓ.) ਡਾ. ਮੋਹਨ ਲਾਲ ਨੇ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਉਸਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਸਦੀ ਸਫਲਤਾ ਯੂਨੀਵਰਸਿਟੀ ਦੇ ਮਜ਼ਬੂਤ ਐਨ.ਸੀ.ਸੀ. ਸੱਭਿਆਚਾਰ ਨੂੰ ਦਰਸਾਉਂਦੀ ਹੈ। ਪੰਕਜ ਨੇ ਆਪਣੇ ਐਨ.ਸੀ.ਸੀ. ਅਧਿਕਾਰੀਆਂ, ਅਧਿਆਪਕਾਂ ਅਤੇ ਪਰਿਵਾਰ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਆਰ.ਡੀ.ਸੀ. ਵਿੱਚ ਸ਼ਾਮਲ ਹੋਣਾ ਉਨ੍ਹਾਂ ਦੇ ਜੀਵਨ ਦਾ ਇੱਕ ਮਾਣਮੱਤਾ ਪਲ ਸੀ।

News