ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ICSSR ਦੁਆਰਾ ਸਪਾਂਸਰ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਸੰਪੰਨ ਹੋਇਆ।

Date:30/07/2026


Report


ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ (SBBSU), ਖਿਆਲਾ ਵਿਖੇ ਭਾਰਤੀ ਸਮਾਜਿਕ ਵਿਗਿਆਨ ਖੋਜ ਪ੍ਰੀਸ਼ਦ (ICSSR) ਦੁਆਰਾ ਸਪਾਂਸਰ ਕੀਤਾ ਗਿਆ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ ਹੋਇਆ। ਇਸ ਸੈਮੀਨਾਰ ਵਿੱਚ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਅਕਾਦਮਿਕ ਅਦਾਰਿਆਂ ਤੋਂ ਆਏ ਮਾਹਰਾਂ, ਅਧਿਆਪਕਾਂ ਅਤੇ ਖੋਜਾਰਥੀਆਂ ਨੇ ਵਿਸ਼ਵ ਇਤਿਹਾਸ ਵਿੱਚ ਪ੍ਰਵਾਸ ਅਤੇ ਸਰਹੱਦਾਂ, ਵਿਸ਼ਵ ਸ਼ਰਨਾਰਥੀ ਸੰਕਟ, ਪਰਵਾਸ ਯਾਦਾਂ ਅਤੇ ਪਛਾਣ, ਭਾਈਚਾਰਕ ਪੁਨਰ-ਨਿਰਮਾਣ ਅਤੇ ਸਮਾਜਿਕ ਇੱਕਜੁੱਟਤਾ, ਸਾਹਿਤ, ਸਿਨੇਮਾ ਅਤੇ ਕਲਾਤਮਕ ਪੇਸ਼ਕਾਰੀਆਂ, ਮੌਖਿਕ ਇਤਿਹਾਸ ਅਤੇ ਭਾਈਚਾਰਕ ਆਰਕਾਈਵਜ਼ ਵਰਗੇ ਗੰਭੀਰ ਵਿਸ਼ਿਆਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ।ਸੈਮੀਨਾਰ ਦੇ ਵੱਖ-ਵੱਖ ਤਕਨੀਕੀ ਸੈਸ਼ਨਾਂ ਦੌਰਾਨ ਮੁੱਖ ਵਕਤਾਵਾਂ ਨੇ 1947 ਦੀ ਵੰਡ, ਸਰਹੱਦਾਂ ਦੇ ਅਸਰ ਅਤੇ ਮਾਨਵਵਾਦੀ ਦ੍ਰਿਸ਼ਟੀਕੋਣ 'ਤੇ ਵਿਸ਼ੇਸ਼ ਚਰਚਾ ਕੀਤੀ।ਡਾ. ਪ੍ਰਮੋਦ ਕੁਮਾਰ ਅਗਰਵਾਲ (ਪ੍ਰੋਫੈਸਰ, ਅਰਥ ਸ਼ਾਸਤਰ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਨੇ ਆਪਣੇ ਸੰਬੋਧਨ ਵਿੱਚ ਵੰਡ ਤੋਂ ਬਾਅਦ ਦੇ ਆਰਥਿਕ ਅਤੇ ਵਪਾਰਕ ਪ੍ਰਭਾਵਾਂ 'ਤੇ ਚਾਨਣਾ ਪਾਇਆ। ਡਾ. ਸਰਲਾ ਨਿਰੰਕਾਰੀ (ਪ੍ਰਿੰਸੀਪਲ, ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ) ਨੇ ਵਿਸ਼ਵ ਵਿਆਪੀ ਸ਼ਰਨਾਰਥੀ ਸੰਕਟ ਅਤੇ ਸਰਹੱਦਾਂ ਦੇ ਆਮ ਲੋਕਾਂ ਦੀਆਂ ਜ਼ਿੰਦਗੀਆਂ 'ਤੇ ਪੈਂਦੇ ਸਮਾਜਿਕ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਡਾ. ਹਰਪ੍ਰੀਤ ਸਿੰਘ (ਵਿਭਾਗ ਮੁਖੀ, ਪੰਜਾਬੀ ਵਿਭਾਗ, ਸਰਕਾਰੀ ਪੋਸਟ ਗ੍ਰੈਜੂਏਟ ਕਾਲਜ, ਪੰਚਕੂਲਾ) ਨੇ ਮਾਨਵਵਾਦੀ ਨਜ਼ਰੀਏ ਤੋਂ ਵੰਡ ਦੇ ਸਾਹਿਤ, ਸਿਨੇਮਾ ਅਤੇ ਕਲਾ 'ਤੇ ਪਏ ਅਸਰ ਦੀ ਪੜਚੋਲ ਕੀਤੀ। ਉਨ੍ਹਾਂ ਮੰਟੋ, ਅਮ੍ਰਿਤਾ ਪ੍ਰੀਤਮ, ਅਤੇ ਖੁਸ਼ਵੰਤ ਸਿੰਘ ਦੀਆਂ ਰਚਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਵੰਡ ਨੇ ਸਿਰਫ਼ ਜ਼ਮੀਨ ਉੱਤੇ ਲਾਈਨਾਂ ਨਹੀਂ ਖਿੱਚੀਆਂ, ਸਗੋਂ ਸਾਡੀ ਸਾਂਝੀ ਰਹਿਤਲ ਨੂੰ ਜ਼ਖ਼ਮੀ ਕੀਤਾ ਹੈ। ਡਾ. ਅੰਮ੍ਰਿਤਪਾਲ ਸਿੰਘ (ਅਸਿਸਟੈਂਟ ਪ੍ਰੋਫੈਸਰ, ਇਤਿਹਾਸ ਵਿਭਾਗ, ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਚੰਡੀਗੜ੍ਹ) ਨੇ ਲੋਕ ਇਤਿਹਾਸ ਅਤੇ ਮਿਊਜ਼ੀਅਮ ਸਟੱਡੀਜ਼ ਦੀ ਮਹੱਤਤਾ ਸਮਝਾਈ। ਉਨ੍ਹਾਂ ਅਬੋਹਰ ਅਤੇ ਹੋਰ ਖੇਤਰਾਂ ਦੀਆਂ ਪੁਰਾਣੀਆਂ ਫੋਟੋਆਂ, ਪਾਸਪੋਰਟਾਂ ਅਤੇ ਚਿੱਠੀਆਂ ਦੀਆਂ ਉਦਾਹਰਨਾਂ ਦਿੰਦਿਆਂ ਕਿਹਾ ਕਿ ਆਮ ਲੋਕਾਂ ਦੀਆਂ ਨਿੱਜੀ ਯਾਦਾਂ ਅਤੇ ਵਸਤੂਆਂ ਇਤਿਹਾਸ ਦਾ ਵਧੇਰੇ ਸੱਚਾ ਰੂਪ ਪੇਸ਼ ਕਰਦੀਆਂ ਹਨ। ਡਾ. ਸਮੀਰ ਨੇ ਸਾਰੇ ਸੈਸ਼ਨਾਂ ਦੀਆਂ ਵਿਚਾਰ-ਚਰਚਾਵਾਂ ਦਾ ਨਿਚੋੜ ਪੇਸ਼ ਕੀਤਾ ਅਤੇ ਪੂਰੇ ਸੈਮੀਨਾਰ ਦਾ ਸਾਰਾਂਸ਼ ਸਾਂਝਾ ਕੀਤਾ। ਪ੍ਰੋ. ਪਾਲਵਿੰਦਰ ਸਿੰਘ ਜੀ (ਉਪ-ਕੁਲਪਤੀ )ਨੇ ਸਮਾਗਮ ਦੇ ਸਪਾਂਸਰ ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਇਸ ਮਹੱਤਵਪੂਰਨ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਉਨ੍ਹਾਂ ਬੁਲਾਰਿਆਂ ਅਤੇ ਭਾਗੀਦਾਰਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਰਾਸ਼ਟਰੀ ਸੈਮੀਨਾਰ ਵਿਦਿਆਰਥੀਆਂ ਅਤੇ ਖੋਜਾਰਥੀਆਂ ਦੀ ਅਕਾਦਮਿਕ ਸੋਚ ਨੂੰ ਵਿਸ਼ਾਲ ਕਰਨ ਅਤੇ ਗੰਭੀਰ ਸਮਾਜਿਕ ਮੁੱਦਿਆਂ ਨੂੰ ਸਮਝਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਸਮਾਗਮ ਦੇ ਅੰਤ ਵਿੱਚ ਭਾਗ ਲੈਣ ਵਾਲੇ ਖੋਜਾਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ।

News

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਮਿਤੀ 13 ਅਗਸਤ 2024 ਨੂੰ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਮਨਾਇਆ ਗਿਆ ।ਇਸ ਮੌਕੇ ਸ.ਅਮਰਜੀਤ ਸਿੰਘ,ਸ. ਕੁਲਵੰਤ ਸਿੰਘ,ਸ. ਜੋਗਿੰਦਰ ਸਿੰਘ ਅਜੜਾਮ, ਸ੍ਰੀ ਰਾਮ ਕੁਮਾਰ ਧੀਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।ਸਮਾਰੋਹ ਦੀ ਸ਼ੁਰੂਆਤ ਪ੍ਰੋ. ਕੈਲਾਸ਼ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਮਤਿ ਸ਼ਬਦ ਗਾਇਨ ਨਾਲ ਕੀਤੀ।ਇਸ ਤੋਂ ਬਾਅਦ ਵਿਦਿਆਰਥਣਾਂ ਨੇ ਸੱਭਿਆਚਾਰਕ ਅਤੇ ਲੋਕਧਾਰਾਈ ਗੀਤਾਂ ਰਾਹੀਂ ਪੇਸ਼ਕਾਰੀ ਦੇ ਕੇ ਸਮਾਗਮ ਨੂੰ ਚਾਰ ਚੰਦ ਲਾ ਦਿੱਤੇ। ਸਮਾਰੋਹ ਵਿੱਚ ਗਿੱਧਾ ਅਤੇ ਭੰਗੜੇ ਦੀ ਪੇਸ਼ਕਸ਼ ਨੇ ਸਭ ਦਾ ਮਨ ...........