ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਖੇ ICSSR ਦੁਆਰਾ ਸਪਾਂਸਰ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਸ਼ਾਨਦਾਰ ਆਗਾਜ਼

Date:28/07/2026


Report


ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ (ਜਲੰਧਰ) ਵਿਖੇ 'ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ' (ICSSR) ਦੇ ਸਹਿਯੋਗ ਨਾਲ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਵਿਸ਼ਾ ‘Unravelling the Layers: Trauma, Memory and Rehabilitation’ ਦਾ ਆਗਾਜ਼ ਉਤਸ਼ਾਹ ਅਤੇ ਗੰਭੀਰ ਬੌਧਿਕ ਚਰਚਾ ਨਾਲ ਹੋਇਆ। ਇਸ ਸਮਾਗਮ ਵਿੱਚ ਸੰਤ ਮਨਮੋਹਨ ਸਿੰਘ ਜੀ (ਚਾਂਸਲਰ) ਅਤੇ ਸੰਤ ਸਰਵਣ ਸਿੰਘ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੈਮੀਨਾਰ ਦੀ ਸ਼ੁਰੂਆਤ ਪਵਿੱਤਰ ਸ਼ਬਦ ਗਾਇਨ ਅਤੇ ਸ਼ਮ੍ਹਾਂ ਰੋਸ਼ਨ ਕਰਨ ਦੀ ਰਸਮ ਨਾਲ ਕੀਤੀ ਗਈ।ਉਦਘਾਟਨੀ ਸੈਸ਼ਨ ਵਿਚ ਯੂਨੀਵਰਸਿਟੀ ਦੇ ਮਾਨਯੋਗ ਉਪ-ਕੁਲਪਤੀ ਪ੍ਰੋ. (ਡਾ.) ਪਾਲਵਿੰਦਰ ਸਿੰਘ ਜੀ ਨੇ ਆਏ ਹੋਏ ਬੁੱਧੀਜੀਵੀਆਂ ਅਤੇ ਖੋਜਾਰਥੀਆਂ ਦਾ ਸਵਾਗਤ ਕੀਤਾ। ਆਪਣੇ ਭਾਸ਼ਣ ਵਿੱਚ ਉਹਨਾਂ ਨੇ ਪੰਜਾਬ ਦੀ ਇਤਿਹਾਸਕ ਦੁਖਾਂਤਕ ਵੰਡ ਤੋਂ ਲੈ ਕੇ ਪੰਜਾਬੀ ਸੂਬਾ ਮੋਰਚੇ ਅਤੇ ਹਰਿਆਣਾ-ਹਿਮਾਚਲ ਦੀ ਵੰਡ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਪੰਜਾਬ ਕੋਲ ਪੂਰੀ ਦੁਨੀਆ ਦਾ ਪੇਟ ਭਰਨ ਦੀ ਖੇਤੀਬਾੜੀ ਅਤੇ ਆਰਥਿਕ ਸਮਰੱਥਾ ਹੋਣ ਦੇ ਬਾਵਜੂਦ ਵੀ ਆਪਣੇ ਇਤਿਹਾਸ ਤੋਂ ਯੋਗ ਸਿੱਖਿਆ ਨਹੀਂ ਲਈ। ਉਹਨਾਂ ਕਿਹਾ ਕਿ ਇਤਿਹਾਸਕ ਘਟਨਾਵਾਂ ਤੋਂ ਸਿੱਖ ਕੇ ਹੀ ਭਵਿੱਖ ਦੀਆਂ ਗਲਤੀਆਂ ਨੂੰ ਸੁਧਾਰਿਆ ਜਾ ਸਕਦਾ ਹੈ। ਡਾ. ਹਰਦੇਵ ਕੌਰ (ਕਨਵੀਨਰ )ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸੈਮੀਨਾਰ ਦੇ ਮੁੱਖ ਉਦੇਸ਼ਾਂ ਅਤੇ ਪੰਜਾਬ ਦੀ ਵੰਡ ਨਾਲ ਜੁੜੇ ਅਣਛੂਹੇ ਇਤਿਹਾਸਕ ਪਹਿਲੂਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਮੁੱਖ ਬੁਲਾਰੇ ਡਾ. ਜਸਬੀਰ ਸਿੰਘ (ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਵਿਭਾਗ ਦੇ ਚੇਅਰਪਰਸਨ ) ਨੇ 1947 ਦੀ ਵੰਡ ਦੇ ਸਿਆਸੀ, ਸਮਾਜਿਕ ਅਤੇ ਮਾਨਸਿਕ ਪ੍ਰਭਾਵਾਂ ਨੂੰ ਸਾਹਿਤਕ ਅਤੇ ਮੌਖਿਕ ਇਤਿਹਾਸ ਦੇ ਨਜ਼ਰੀਏ ਤੋਂ ਪੇਸ਼ ਕੀਤਾ। ਉਹਨਾਂ ਨੇ ਜਲਿਆਂਵਾਲਾ ਬਾਗ ਦੀ ਸਾਂਝੀ ਸ਼ਹਾਦਤ, ਅੰਗਰੇਜ਼ੀ ਰਾਜ ਦੀਆਂ ਨੀਤੀਆਂ, ਅਤੇ ਸਾਹਿਤ ਵਿੱਚ ਔਰਤਾਂ ਦੁਆਰਾ ਹੰਢਾਏ ਗਏ ਦਰਦ ਤੇ ਮਾਨਸਿਕ ਸੱਟ ਨੂੰ ਸਾਹਿਤਕ ਰਚਨਾਵਾਂ ਦੇ ਹਵਾਲੇ ਨਾਲ ਬਹੁਤ ਹੀ ਸੰਵੇਦਨਸ਼ੀਲਤਾ ਨਾਲ ਰੱਖਿਆ। ਸੇਵਾਮੁਕਤ ਪ੍ਰੋ. ਮੰਜੂ ਮਲਹੋਤਰਾ (ਇਤਿਹਾਸ ਵਿਭਾਗ ,ਪੰਜਾਬ ਯੂਨੀਵਰਸਿਟੀ ਚੰਡੀਗੜ੍ਹ) ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਵੰਡ ਦੌਰਾਨ 'ਰਿਫਿਊਜੀ' ਕਹਾਉਣ ਦੇ ਦਰਦ ਅਤੇ ਔਰਤਾਂ ਉੱਤੇ ਹੋਏ ਅਤਿਆਚਾਰਾਂ ਦਾ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਸਰਕਾਰੀ ਅੰਕੜਿਆਂ ਅਤੇ ਕਿਤਾਬੀ ਗਿਆਨ ਤੋਂ ਪਰ੍ਹੇ ਹਟ ਕੇ ਲੋਕਾਂ ਦੀਆਂ ਨਿੱਜੀ ਯਾਦਾਂ ਅਤੇ ਮੌਖਿਕ ਇਤਿਹਾਸ ਨੂੰ ਸੰਭਾਲਣਾ ਅੱਜ ਦੀ ਸਭ ਤੋਂ ਵੱਡੀ ਲੋੜ ਹੈ। ਪਹਿਲੇ ਸੈਸ਼ਨ ਦਾ ਮੁੱਖ ਵਿਸ਼ਾ (ਸੰਤਾਪ, ਯਾਦਾਂ ਅਤੇ ਲਿੰਗਕ ਅਨੁਭਵ) ਰਿਹਾ।ਜਿਸ ਵਿਚ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਹਿੰਦੀ ਵਿਭਾਗ ਤੋਂ ਡਾ. ਸਮੀਰ ਨੇ ਵਿਸ਼ੇਸ਼ ਵਕਤਾ ਵਜੋਂ ਸ਼ਿਰਕਤ ਕੀਤੀ ਅਤੇ ਪੀੜ੍ਹੀ-ਦਰ-ਪੀੜ੍ਹੀ ਚੱਲਣ ਵਾਲੇ ਸੰਤਾਪ, ਔਰਤਾਂ ਦੁਆਰਾ ਹੰਢਾਈ ਹਿੰਸਾ ਅਤੇ ਭਾਵਨਾਤਮਕ ਅਰੋਗਤਾ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਦੂਜਾ ਸੈਸ਼ਨ ‘ਉਜਾੜਾ, ਪਛਾਣ ਦਾ ਗਵਾਚਣਾ ਅਤੇ ਪੁਨਰਵਾਸ’ ਵਿਸ਼ੇ 'ਤੇ ਆਧਾਰਿਤ ਸੀ।ਜਿਸ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (USOL) ਦੇ ਰਾਜਨੀਤੀ ਵਿਗਿਆਨ ਵਿਭਾਗ ਤੋਂ ਡਾ. ਕਮਲਾ (Dr. Kamala) ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਉਹਨਾਂ ਨੇ ਵੰਡ ਦੌਰਾਨ ਲੱਗੇ ਰਿਫਿਊਜੀ ਕੈਂਪਾਂ, ਜ਼ਮੀਨਾਂ ਦੀ ਵੰਡ, ਆਰਥਿਕ-ਸਮਾਜਿਕ ਪੁਨਰਵਾਸ ਅਤੇ ਮਾਨਸਿਕ ਉਜਾੜੇ ਵਰਗੇ ਗੰਭੀਰ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਆਏ ਅਧਿਆਪਕਾਂ,ਖੋਜਾਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਤੇ ਖੋਜ-ਪੱਤਰ ਪੇਸ਼ ਕੀਤੇ। ਇਹ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ 29 ਜੁਲਾਈ ਨੂੰ ਵੀ ਜਾਰੀ ਰਹੇਗਾ, ਜਿਸ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਆਏ ਖੋਜਾਰਥੀ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ਖੋਜ-ਪੱਤਰ ਪੇਸ਼ ਕਰਨਗੇ।

News

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਮਿਤੀ 13 ਅਗਸਤ 2024 ਨੂੰ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਮਨਾਇਆ ਗਿਆ ।ਇਸ ਮੌਕੇ ਸ.ਅਮਰਜੀਤ ਸਿੰਘ,ਸ. ਕੁਲਵੰਤ ਸਿੰਘ,ਸ. ਜੋਗਿੰਦਰ ਸਿੰਘ ਅਜੜਾਮ, ਸ੍ਰੀ ਰਾਮ ਕੁਮਾਰ ਧੀਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।ਸਮਾਰੋਹ ਦੀ ਸ਼ੁਰੂਆਤ ਪ੍ਰੋ. ਕੈਲਾਸ਼ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਮਤਿ ਸ਼ਬਦ ਗਾਇਨ ਨਾਲ ਕੀਤੀ।ਇਸ ਤੋਂ ਬਾਅਦ ਵਿਦਿਆਰਥਣਾਂ ਨੇ ਸੱਭਿਆਚਾਰਕ ਅਤੇ ਲੋਕਧਾਰਾਈ ਗੀਤਾਂ ਰਾਹੀਂ ਪੇਸ਼ਕਾਰੀ ਦੇ ਕੇ ਸਮਾਗਮ ਨੂੰ ਚਾਰ ਚੰਦ ਲਾ ਦਿੱਤੇ। ਸਮਾਰੋਹ ਵਿੱਚ ਗਿੱਧਾ ਅਤੇ ਭੰਗੜੇ ਦੀ ਪੇਸ਼ਕਸ਼ ਨੇ ਸਭ ਦਾ ਮਨ ...........