ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਇੰਦੌਰ ਵਿਖੇ ਹੋਈ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ; 3 ਸੋਨ ਤਗਮੇ ਸਮੇਤ ਜਿੱਤੇ 5 ਮੈਡਲ

Date:18/09/2026


Report


ਇੰਦੌਰ (ਮੱਧ ਪ੍ਰਦੇਸ਼) ਵਿਖੇ ਆਯੋਜਿਤ ਹੋਈ 'ਸੀਨੀਅਰ ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ-2026' ਵਿੱਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਬਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ। ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਨੇ ਕੁੱਲ 5 ਮੈਡਲ ਆਪਣੇ ਨਾਮ ਕੀਤੇ।ਇਨ੍ਹਾਂ ਮੁਕਾਬਲਿਆਂ ਦੌਰਾਨ ਸੂਰਜ ਨੇ ਦੋਹਰੀ ਸਫਲਤਾ ਹਾਸਲ ਕਰਦਿਆਂ 2 ਸੋਨ ਤਗਮੇ ਜਿੱਤੇ, ਜਦਕਿ ਸਾਹਿਲ ਨੇ 1 ਸੋਨ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਸੰਨੀ ਨੇ 1 ਚਾਂਦੀ ਦਾ ਤਗਮਾ ਅਤੇ ਰੀਤਿਕਾ ਨੇ 1 ਕਾਂਸੀ ਦਾ ਤਗਮਾ ਜਿੱਤ ਕੇ ਯੂਨੀਵਰਸਿਟੀ ਦਾ ਮਾਣ ਵਧਾਇਆ।ਇਸ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਯੂਨੀਵਰਸਿਟੀ ਦੇ ਮਾਣਯੋਗ ਵਾਇਸ ਚਾਂਸਲਰ ਸਾਹਿਬ ਪ੍ਰੋ. ਪਲਵਿੰਦਰ ਸਿੰਘ ਜੀ ਨੇ ਕਿਹਾ ਕਿ ਰਾਸ਼ਟਰੀ ਪੱਧਰ 'ਤੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕਰਨ ਵਾਲੇ ਇਹ ਜੇਤੂ ਖਿਡਾਰੀ ਬਾਕੀ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਨਗੇ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਗੇ।ਖੇਡ ਵਿਭਾਗ ਦੇ ਡੀਨ ਡਾ. ਅਮਰਜੀਤ ਸਿੰਘ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਕੋਚ ਅਤੇ ਖੇਡ ਵਿਭਾਗ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਵਿਦਿਆਰਥੀਆਂ ਨੂੰ ਹਰ ਸੰਭਵ ਸਹੂਲਤਾਂ ਅਤੇ ਉਤਸ਼ਾਹ ਪ੍ਰਦਾਨ ਕਰਨ ਲਈ ਵਚਨਬੱਧ ਹੈ।