Notice Regarding Recognition of Hunar Sikhia School (HSS) Senior Scondary (10+2) Qualuification for Admissions at SBBS University.   Click here       Notice Regarding Post Matric Scholarship to SC, Punjab - Adhar not seeded and bank error for session 2022-23,2023-24, & 2024-25 session   Click here       Notice Regarding Post MatricScholarship to SC, Punjab - Adhar not seeded and bank error   Click here      
logo logo logo
Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

Induction Program

Date: 08.08.2025


Event report


ਸੰਤ ਬਾਬਾ ਭਾਗ ਸਿੰਘ ਯੂਨੀਵਿਰਸਿਟੀ ਖਿਆਲਾ ਦੇ ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਡਾ: ਧਰਮਜੀਤ ਸਿੰਘ ਪਰਮਾਰ, ਸ. ਹਰਦਮਨ ਸਿੰਘ ਮਿਨਹਾਸ (ਸਕੱਤਰ,) ਦੇ ਦਿਸ਼ਾ ਨਿਰਦੇਸ਼ ਤਹਿਤ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਚ Induction Program ਕਰਵਾਇਆ ਗਿਆ।Induction Program ਰਾਹੀ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ। ਵਿਦਿਆਰਥੀਆਂ ਨੂੰ ਭਗਤਪੁਰਾ ਸਾਹਿਬ ਡੇਰੇ ਲਿਜਾਇਆ ਗਿਆ ਜਿੱਥੇ ਅਖੰਡ ਪਾਠ ਕਰਵਾਇਆ ਗਿਆ। ਇਸ ਉਪਰੰਤ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਊਰਜਾ ਭਰਪੂਰ ਲੈਕਚਰ ਦਿੱਤੇ ਗਏ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਕੈਂਪਸ ਦੇ ਨਿਯਮਾਂ, ਕੋਰਸ ਦੇ ਸਿਲੇਬਸ, ਪੜ੍ਹਾਈ ਦੇ ਤਰੀਕੇ, ਕੈਰੀਅਰ ਕੌਂਸਲਿੰਗ ਆਦਿ ਅਤੇ ਭਿੰਨ-ਭਿੰਨ ਸਹੂਲਤਾਂ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ। ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਆਖਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਵਿਦਿਆਰਥੀ ਯੂਨੀਵਰਸਿਟੀ ਦੇ ਮਹੌਲ ਨਾਲ ਅਡਜਸਟ ਹੋ ਸਕਣਗੇ ਅਤੇ ਅਕਾਦਮਿਕ ਤੇ ਨਿੱਜੀ ਜੀਵਨ ਵਿਚ ਬਿਹਤਰ ਤਰੀਕੇ ਨਾਲ ਅੱਗੇ ਵੱਧ ਸਕਣਗੇ। ਉਨ੍ਹਾਂ ਨੇ ਇੰਡਕਸ਼ਨ ਪ੍ਰੋਗਰਾਮ ਨੂੰ ਇਕ ਅਹਿਮ ਮਾਰਗਦਰਸ਼ਕ ਦੌਰ ਵਜੋਂ ਦਰਸਾਇਆ ਜੋ ਵਿਦਿਆਰਥੀਆਂ ਨੂੰ ਅਕਾਦਮਿਕ ਯਾਤਰਾ ਦੀਆਂ ਅਹਿਮ ਚੁਣੌਤੀਆਂ ਤੇ ਰਣਨੀਤੀਆਂ ਨਾਲ ਜਾਣੂ ਕਰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਇਤਿਹਾਸਕ ਅਤੇ ਸਭਿਆਚਾਰਕ ਪਿਛੋਕੜ ਨਾਲ ਵੀ ਜਾਣੂ ਕਰਵਾਇਆ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਲਾਇਬ੍ਰੇਰੀ, ਲੈਬੋਰਟਰੀਆਂ, ਹੋਸਟਲਾਂ, ਆਦਿ ਦਾ ਦੌਰਾ ਕਰਵਾਇਆ ਗਿਆ।ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ.ਰਜਿੰਦਰ ਕੁਮਾਰ , ਡਾ. ਵਿਜੈ ਧੀਰ, ਡੀਨ ਅਕਾਦਮਿਕਸ, ਸ.ਰੂਪ ਸਿੰਘ, ਡਿਪਟੀ ਰਜਿਸਟਰਾਰ ਵੱਖ-ਵੱਖ ਵਿਭਾਗਾਂ ਦੇ ਪ੍ਰੋਫੈਸਰ ਆਦਿ ਵੀ ਹਾਜ਼ਰ ਸਨ।

News

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਮਿਤੀ 13 ਅਗਸਤ 2024 ਨੂੰ ‘ਤੀਆਂ ਦਾ ਤਿਉਹਾਰ’ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਮਨਾਇਆ ਗਿਆ ।ਇਸ ਮੌਕੇ ਸ.ਅਮਰਜੀਤ ਸਿੰਘ,ਸ. ਕੁਲਵੰਤ ਸਿੰਘ,ਸ. ਜੋਗਿੰਦਰ ਸਿੰਘ ਅਜੜਾਮ, ਸ੍ਰੀ ਰਾਮ ਕੁਮਾਰ ਧੀਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।ਸਮਾਰੋਹ ਦੀ ਸ਼ੁਰੂਆਤ ਪ੍ਰੋ. ਕੈਲਾਸ਼ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਮਤਿ ਸ਼ਬਦ ਗਾਇਨ ਨਾਲ ਕੀਤੀ।ਇਸ ਤੋਂ ਬਾਅਦ ਵਿਦਿਆਰਥਣਾਂ ਨੇ ਸੱਭਿਆਚਾਰਕ ਅਤੇ ਲੋਕਧਾਰਾਈ ਗੀਤਾਂ ਰਾਹੀਂ ਪੇਸ਼ਕਾਰੀ ਦੇ ਕੇ ਸਮਾਗਮ ਨੂੰ ਚਾਰ ਚੰਦ ਲਾ ਦਿੱਤੇ। ਸਮਾਰੋਹ ਵਿੱਚ ਗਿੱਧਾ ਅਤੇ ਭੰਗੜੇ ਦੀ ਪੇਸ਼ਕਸ਼ ਨੇ ਸਭ ਦਾ ਮਨ ...........