Date:08/09/2026 to 12/09/2026
Report
ਇੰਦੌਰ ਵਿਖੇ ਹੋਈ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ; 3 ਸੋਨ ਤਗਮੇ ਸਮੇਤ ਜਿੱਤੇ 5 ਮੈਡਲ
ਇੰਦੌਰ (ਮੱਧ ਪ੍ਰਦੇਸ਼) ਵਿਖੇ ਆਯੋਜਿਤ ਹੋਈ 'ਸੀਨੀਅਰ ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ-2026' ਵਿੱਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਬਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ। ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਨੇ ਕੁੱਲ 5 ਮੈਡਲ ਆਪਣੇ ਨਾਮ ਕੀਤੇ।ਇਨ੍ਹਾਂ ਮੁਕਾਬਲਿਆਂ ਦੌਰਾਨ ਸੂਰਜ ਨੇ ਦੋਹਰੀ ਸਫਲਤਾ ਹਾਸਲ ਕਰਦਿਆਂ 2 ਸੋਨ ਤਗਮੇ ਜਿੱਤੇ, ਜਦਕਿ ਸਾਹਿਲ ਨੇ 1 ਸੋਨ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਸੰਨੀ ਨੇ 1 ਚਾਂਦੀ ਦਾ ਤਗਮਾ ਅਤੇ ਰੀਤਿਕਾ ਨੇ 1 ਕਾਂਸੀ ਦਾ ਤਗਮਾ ਜਿੱਤ ਕੇ ਯੂਨੀਵਰਸਿਟੀ ਦਾ ਮਾਣ ਵਧਾਇਆ।ਇਸ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਯੂਨੀਵਰਸਿਟੀ ਦੇ ਮਾਣਯੋਗ ਵਾਇਸ ਚਾਂਸਲਰ ਸਾਹਿਬ ਅਤੇ ਖੇਡ ਵਿਭਾਗ ਦੇ ਡੀਨ ਡਾ. ਅਮਰਜੀਤ ਸਿੰਘ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਕੋਚ ਅਤੇ ਖੇਡ ਵਿਭਾਗ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਵਿਦਿਆਰਥੀਆਂ ਨੂੰ ਹਰ ਸੰਭਵ ਸਹੂਲਤਾਂ ਅਤੇ ਉਤਸ਼ਾਹ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਰੀਤਿਕਾ ( Bronze Medal)
ਸੰਨੀ ( Silver Medal)
ਸਾਹਿਲ (Gold Medal)
ਸੂਰਜ ( 2 Gold Medals)