Date: 20-02-2025 to 21-02-2025
Event Report
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਮਿਤੀ 20-21 ਫਰਵਰੀ 2025 ਨੂੰ ‘ਮਾਂ ਬੋਲੀ ਦਿਹਾੜਾ’ ਮਨਾਇਆ ਗਿਆ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਮਨਾਇਆ ਗਿਆ ।ਇਸ ਦਿਵਸ ਨੂੰ ਮਨਾਉਣ ਦਾ ਉਦੇਸ਼ ਆਪਣੀ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਨੂੰ ਉਜਾਗਰ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਇਸ ਨਾਲ ਜੋੜਨਾ ਸੀ।ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤਿਵਿਧੀਆਂ ਲੇਖ ਮੁਕਾਬਲਾ,ਕਵਿਤਾ ਉਚਾਰਨ ਵਿਚ ਹਿੱਸਾ ਲਿਆ।ਇਸ ਸਮਾਗਮ ਵਿਚ 30 ਵਿਦਿਆਰਥੀਆਂ ਨੇ ਹਿੱਸਾ ਲਿਆ। ਕਵਿਤਾ ਉਚਾਰਨ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਮਾਂ ਬੋਲੀ ਦੀ ਮਹਿਮਾ ਬਿਆਨ ਕਰਦਿਆਂ ਕਵਿਤਾਵਾਂ ਪੜ੍ਹੀਆਂ। ਇਸ ਮੌਕੇ ਡਾ. ਸੁਰਿੰਦਰ ਕੁਮਾਰ ਨੇ ਕਿਹਾ ਹਰ ਭਾਸ਼ਾ ਆਪਣੇ ਲੋਕਾਂ ਦੀ ਪਹਿਚਾਣ ਹੁੰਦੀ ਹੈ ਅਤੇ ਪੰਜਾਬੀ ਭਾਸ਼ਾ ਸਾਡੇ ਸੱਭਿਆਚਾਰ,ਇਤਿਹਾਸ ਅਤੇ ਪਰੰਪਰਾਵਾਂ ਦੀ ਪਹਿਚਾਣ ਹੈ। ਇਸ ਮੌਕੇ ਮੰਚ ਦਾ ਸੰਚਾਲਨ ਕਰਦੇ ਹੋਏ ਡਾ. ਅਨੀਤਾ (ਸਹਾਇਕ ਪ੍ਰੋ.ਪੰਜਾਬੀ ਵਿਭਾਗ)ਨੇ ਮਾਂ ਬੋਲੀ ਨੁੰ ਨਮਨ ਕਰਦੇ ਹੋਏ ਪੰਜਾਬੀ ਭਾਸ਼ਾ ਦੀ ਵਿਲੱਖਣਤਾ ਅਤੇ ਮਹੱਤਤਾ ਬਾਰੇ ਵਿਚਾਰ ਪ੍ਰਗਟ ਕੀਤੇ।ਇਸ ਸਮਾਗਮ ਵਿਚ ਵੱਖ-ਵੱਖ ਵਿਭਾਗਾਂ ਦੇ ਪ੍ਰੋਫ਼ੈਸਰ ਸਹਿਬਾਨ ਡਾ.ਮੋਹਨ ਲਾਲ, ਬਲਜਿੰਦਰ ਕੁਮਾਰ ਵੀ ਹਾਜ਼ਰ ਸਨ।