ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

‘ਚੌਥਾ ਮੈਗਾ ਜੌਬ ਫੇਅਰ-2026

Date:17-04-2026


Event Report


ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਜਲੰਧਰ ‘ਚ ‘ਚੌਥਾ ਮੈਗਾ ਜੌਬ ਫੇਅਰ-2026’ ਕਰਵਾਇਆ ਗਿਆ।
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਕੈਂਪਸ ਵਿਚ ‘ਚੌਥਾ ਮੈਗਾ ਜੌਬ ਫੇਅਰ-2026’ ਕਰਵਾਇਆ ਗਿਆ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਅਤੇ ਸ. ਹਰਦਮਨ ਸਿੰਘ ਮਿਨਹਾਸ ਜੀ (ਸਕੱਤਰ), ਉਪ-ਕੁਲਪਤੀ ਡਾ. ਵਿਜੈ ਧੀਰ ਜੀ ਦੀ ਅਗਵਾਈ ਵਿਚ ਹੋਇਆ। ਪ੍ਰੋਗਰਾਮ ਦੀ ਸ਼ੁਰੂਆਤ ਸ.ਨਵਪੀ੍ਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਸ਼ਬਦ-ਗਾਇਨ ਨਾਲ ਕੀਤੀ। ਉਪਰੰਤ ਮਾਨਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਤੋਂ ਮੈਗਾ ਜੌਬ ਫੇਅਰ ਨੂੰ ਸ਼ੂਰੂ ਕਰਨ ਦੀ ਆਗਿਆ ਲੈ ਕੇ ਪ੍ਰੋਗਰਾਮ ਨੂੰ ਸ਼ੁਰੂ ਕੀਤਾ। ਇਸ ਮੌਕੇ ‘ਤੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਵਿਜੈ ਧੀਰ ਨੇ ਆਪਣੇ ਸੰਬੋਧਨੀ ਸ਼ਬਦਾਂ ਵਿੱਚ ਆਏ ਹੋਏ ਮਹਿਮਾਨਾਂ ਤੇ ਕੰਪਨੀਆਂ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਅਜਿਹੇ ਜੌਬ ਫੇਅਰ ਵਿਦਿਆਰਥੀਆਂ ਨੂੰ ਉਦਯੋਗਿਕ ਦੁਨੀਆ ਨਾਲ ਜੋੜਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਕਰੀਅਰ ਲਈ ਸਹੀ ਦਿਸ਼ਾ ਚੁਣਨ ਵਿੱਚ ਮਦਦ ਕਰਦੇ ਹਨ। ਉਨ੍ਹਾਂ ਨੇ ਕਿਹਾ ਯੂਨੀਵਰਸਿਟੀ ਹਮੇਸ਼ਾਂ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਅਤੇ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਹਮੇਸ਼ਾਂ ਤਿਆਰ ਰਹਿਣਾ ਚਾਹੀਦਾ ਹੈ।ਇਸ ਮੌਕੇ ਡਾਇਰੈਕਟਰ ਟ੍ਰੇਨਿੰਗ ਐਂਡ ਪਲੇਸਮੈਂਟ ਡਾ.ਜਗਤੇਸ਼ਵਰ ਸਿੰਘ ਅਤੇ ਹਰਮਿੰਦਰ ਸਿੰਘ (ਸਹਾਇਕ ਟ੍ਰੇਨਿੰਗ ਐਂਡ ਪਲੇਸਮੈਂਟ ਅਫਸਰ) ਨੇ ਦੱਸਿਆ ਕਿ ਮੈਗਾ ਜੌਬ ਫੇਅਰ ਵਿਚ 600 ਤੋਂ ਵੱਧ ਉਮੀਦਵਾਰਾਂ ਨੇ ਹਿੱਸਾ ਲਿਆ ਅਤੇ 30 ਤੋਂ ਵੱਧ ਪ੍ਰਸਿੱਧ ਕੰਪਨੀਆਂ ਵੱਲੋਂ 120 ਤੋਂ ਵੱਧ ਵਿਦਿਆਰਥੀਆਂ ਨੂੰ ਸ਼ਾਰਟ ਲਿਸਟ ਅਤੇ ਜੁਆਇੰਨ ਲੇਟਰ ਦਿੱਤੇ ਗਏ। ਜਿਨ੍ਹਾਂ ਨੂੰ 8 ਲੱਖ ਰੁਪਏ ਸਾਲਾਨਾ ਤੱਕ ਦੇ ਪੈਕੇਜ ਆਫਰ ਕੀਤਾ ਗਿਆ। ਇਸ ਤੋਂ ਇਲਾਵਾ, ਤਿੰਨ ਕੈਨੇਡਾ ਦੀਆਂ ਯੂਨੀਵਰਸਿਟੀਆਂ ਦੇ ਪ੍ਰਤਿਨਿਧੀਆਂ ਨੇ ਵੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ 'ਤੇ ਸ੍ਰੀ ਰਜਿੰਦਰ ਕੁਮਾਰ (ਰਜਿਸਟਰਾਰ), ਸ.ਰੂਪ ਸਿੰਘ (ਡਿਪਟੀ ਰਜਿਸਟਰਾਰ) ਵੱਖ ਵੱਖ ਵਿਭਾਗਾਂ ਦੇ ਡੀਨ ਡਾ. ਗੁਰਮਾਣਿਕ ਕੌਰ (ਡਿਪਟੀ ਡੀਨ ਅਕਾਦਮਿਕਸ), ਡਾ. ਜਗਦੀਪ ਕੌਰ (ਡੀਨ ਯੂ.ਆਈ.ਈ.ਟੀ),ਡਾ. ਪੂਜਾ ਬਾਲੀ (ਡੀਨ ਯੂ.ਆਈ ਐਲ) ਡਾ. ਨੀਸ਼ਾ (ਆਰ.ਐਂਡ.ਡੀ.ਡਾਇਰੈਕਟਰ),ਡਾ.ਅਨੀਲ ਕੁਮਾਰ(ਆਈ.ਕਿਊ.ਏ.ਸੀ), ਡਾ.ਜਗਤੇਸ਼ਵਰ ਸਿੰਘ (ਡਾਇਰੈਕਟਰ ਟ੍ਰੇਨਿੰਗ ਐਂਡ ਪਲੇਸਮੈਂਟ),ਡਾ. ਅਮਰਿੰਦਰ ਸਿੰਘ,(ਡੀਨ ਐਲੂਮਨਾਈਜ)ਡਾ. ਕੁਲਵੀਰ ਸਿੰਘ (ਡੀਨ ਯੂ.ਆਈ. ਏ ), ਡਾ.ਅਮਰਜੀਤ ਸਿੰਘ, (ਡਨਿ.ਯੂ.ਆਈ.ਈ) ਡਾ. ਮਨਦੀਪ ਸਿੰਘ (ਡੀਨ ਯੂ.ਆਈ.ਐੱਚ) ਡਾ. ਸ਼ਵੇਤਾ ਸਿੰਘ (ਡੀਨ ਯੂ.ਆਈ ਏ.ਐੱਚ.ਐੱਸ),ਮੁਖੀ ਅਤੇ ਪ੍ਰੋਫ਼ੈਸਰ ਸਹਿਬਾਨ ਵੀ ਹਾਜ਼ਰ ਸਨ। ਆਖ਼ਿਰ ਵਿੱਚ ਮਾਨਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ, ਸ੍ਰੀ ਪ੍ਰਦੀਪ ਕੁਮਾਰ ਜੀ (ਤਹਿਸੀਲਦਾਰ ਆਦਮਪੁਰ) ਨੇ ਆਏ ਹੋਏ ਮਹਿਮਾਨਾਂ ਤੇ ਕੰਪਨੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਅਤੇ ਉਨ੍ਹਾਂ ਦੀ ਸਮੁੱਚੀ ਟੀਮਾਂ ਨੂੰ ਵਧਾਈ ਦਿੱਤੀ ਅਤੇ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਲਈ ਵਧਾਈ ਦਿੱਤੀ। ਇਸ ਤਰ੍ਹਾਂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦਾ ਇਹ ਚੌਥਾ ਮੈਗਾ ਜੌਬ ਫੇਅਰ-2026 ਸਫਲਤਾ ਪੂਰਵਕ ਸੰਪੰਨ ਹੋਇਆ।

News