ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

“ਮਾਨਸਿਕ ਸਿਹਤ ਅਤੇ ਤੰਦਰੁਸਤੀ “ ਵਿਸ਼ੇ ਸਬੰਧੀ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ

Date:07-04-2026


Event Report


ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਕੁਲਪਤੀ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਪ੍ਰੋ. (ਡਾ.) ਵਿਜੈ ਧੀਰ ਜੀ ਤੇ ਸ.ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿੱਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਲੋਂ 7 ਅਪ੍ਰੈਲ, 2026 ਨੂੰ (ਸੈਮੀਨਾਰ ਹਾਲ ,ਬਲਾਕ ਨੰ.5 ) “ਮਾਨਸਿਕ ਸਿਹਤ ਅਤੇ ਤੰਦਰੁਸਤੀ “ ਵਿਸ਼ੇ ਸਬੰਧੀ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਵਿਭਾਗਾਂ ਤੋਂ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਸੈਮੀਨਾਰ ਵਿਚ ਮੈਡਮ ਸੋਨੂੰ ਅਗਰਵਾਲ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਜੋ ਕਿ Zentree ਸੰਸਥਾ ਵਿਚ ਪ੍ਰਬੰਧ ਨਿਰਦੇਸ਼ਕ ਵਜੋਂ ਕਾਰਜ ਕਰ ਰਹੇ ਹਨ।ਲੈਕਚਰ ਦੌਰਾਨ ਮਨੋਵਿਗਿਆਨ ਦੇ ਮਾਹਿਰ ਮੈਡਮ ਸੋਨੂੰ ਅਗਰਵਾਲ ਨੇ ਦੱਸਿਆ ਕਿ ਆਧੁਨਿਕ ਜੀਵਨ ਸ਼ੈਲੀ ਵਿਚ ਤਣਾਅ, ਚਿੰਤਾ ਅਤੇ ਉਦਾਸੀਨਤਾ ਵਰਗੀਆਂ ਸਮਸਿਆਵਾਂ ਤੇਜ਼ੀ ਨਾਲ ਵਧ ਰਹੀਆਂ ਹਨ। ਉਨ੍ਹਾਂ ਨੇ ਇਸ ਗੱੱਲ ‘ਤੇ ਵੀ ਜ਼ੋਰ ਦਿੱਤਾ ਕਿ ਸਮੇਂ ਸਿਰ ਮਦਦ ਲੈਣ ਨਾਲ ਇਨ੍ਹਾਂ ਸਮੱਸਿਆਵਾਂ ਨੂੰ ਘਟਾਇਆ ਜਾ ਸਕਦਾ ਹੈ। ਵਿਸ਼ੇ ਦੇ ਮਾਹਿਰ ਮੈਡਮ ਸੋਨੂੰ ਅਗਰਵਾਲ ਨੇ ਮਾਨਸਿਕ ਸਿਹਤ ਅਤੇ ਮਾਨਸਿਕ ਤੰਦਰੁਸਤੀ ਨੂੰ ਸਰੀਰਕ ਸਿਹਤ ਦੇ ਬਰਾਬਰ ਮਹੱਤਵ ਦੇਣ ਦੀ ਲੋੜ 'ਤੇ ਚਰਚਾ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਜਜ਼ਬਾਤ ਸਾਂਝੇ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ‘ਤੇ ਹਾਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਤਣਾਅ ਪ੍ਰਬੰਧਨ ਅਤੇ ਸਕਾਰਾਤਮਕ ਸੋਚ ਦੇ ਤਰੀਕੇ ਵੀ ਦੱਸੇ ਗਏ। ਮਾਹਿਰ ਵਲੋਂ ਵਿਦਿਆਰਥੀਆਂ ਨਾਲ ਦਿਮਾਗ ਨੂੰ ਤਾਜ਼ਾ ਕਰਨ ਲਈ ਕਈ ਖੇਡਾਂ ਵੀ ਖੇਡੀਆਂ ਗਈਆਂ ਜਿਨਾਂ ਵਿਚ ਹਾਸ-ਨੁਮਾ ਗਤੀਵਿਧੀਆਂ ਸ਼ਾਮਿਲ ਸਨ। ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਵਿਚ ਮਾਨਸਿਕ ਸਿਹਤ ਸੰਬੰਧੀ ਆਪਣੇ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ।ਪ੍ਰੋਗਰਾਮ ਦੇ ਅੰਤ ਵਿਚ ਪ੍ਰਸ਼ਨ-ਉੱਤਰ ਸੈਸ਼ਨ ਰੱਖਿਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਸਵਾਲ ਪੁੱਛੇ ਅਤੇ ਵਿਸ਼ੇ ਮਾਹਿਰ ਤੋਂ ਮਾਰਗਦਰਸ਼ਨ ਪ੍ਰਾਪਤ ਕੀਤਾ। ਆਯੋਜਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਸਮਾਜ ਵਿਚ ਮਾਨਸਿਕ ਸਿਹਤ ਬਾਰੇ ਗਲਤਫਹਿਮੀਆਂ ਨੂੰ ਦੂਰ ਕਰਨ ਵਿਚ ਮਦਦਗਾਰ ਸਾਬਤ ਹੋਣਗੇ।ਇਸ ਸਮੇਂ ਯੂਨੀਵਰਸਿਟੀ ਦੇ ਉੱਪ-ਕੁਲਪਤੀ ਡਾ. ਵਿਜੈ ਧੀਰ, ਡਿਪਟੀ ਡੀਨ ਅਕਾਦਮਿਕ ਡਾ.ਗੁਰਮਾਣਕ ਕੌਰ,ਅਤੇ ਵੱਖ-ਵੱਖ ਵਿਭਾਗਾਂ ਦੇ ਡੀਨ, ਮੁਖੀ, ਪ੍ਰੋਫ਼ੈਸਰ ਸਹਿਬਾਨ ਵੀ ਹਾਜ਼ਰ ਸਨ। ਇਸ ਸੈਮੀਨਾਰ ਦਾ ਆਯੋਜਨ ਐਜੂਕੇਸ਼ਨ ਵਿਭਾਗ ਦੇ ਸਹਾਇਕ ਪ੍ਰੋ.ਡਾ.ਹਰਪ੍ਰੀਤ ਕੌਰ ਵਲੋਂ ਕੀਤਾ ਗਿਆ ਸੀ ਅਤੇ ਇਸ ਵਿਸ਼ੇਸ਼ ਮੌਕੇ ‘ਤੇ ਮੈਡਮ ਪ੍ਰਵੀਨ ਕੁਮਾਰੀ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ।ਇਹ ਸਮਾਗਮ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ ਅਤੇ ਸਾਰੇ ਹਾਜ਼ਰੀਨ ਨੇ ਮਾਨਸਿਕ ਸਿਹਤ ਅਤੇ ਮਾਨਸਿਕ ਤੰਦਰੁਸਤੀ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ।

News