ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ 'ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ' ਮੁਹਿੰਮ ਤਹਿਤ ਸਮਾਗਮ ਆਯੋਜਿਤ ਕੀਤਾ ਗਿਆ।

Date:02/08/2026


Report


ਪੂਜਨੀਕ ਸੰਤਾਂ ਦੇ ਆਸ਼ੀਰਵਾਦ ਨਾਲ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਖੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ ਸੰਕਲਪ ਅਭਿਆਨ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿਚ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦਾ ਆਨਲਾਈਨ ਸੰਬੋਧਨ ਰਿਹਾ। ਜਿਸ ਵਿੱਚ ਉਨ੍ਹਾਂ ਨੇ ਦੇਸ਼ ਭਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿ ਕੇ ਇੱਕ ਮਜ਼ਬੂਤ ਅਤੇ ਸਮਰੱਥ ਭਾਰਤ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਸਮਾਗਮ ਦਾ ਮੁੱਖ ਮਨੋਰਥ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਇੱਕ ਸੁਚੱਜੇ ਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਸੀ।ਸਮਾਗਮ ਦੌਰਾਨ ਯੂਨੀਵਰਸਿਟੀ ਦੇ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਸਟਾਫ ਨੇ ਇਕੱਠੇ ਹੋ ਕੇ ਸਹੁੰ ਚੁੱਕੀ ਅਤੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਦਾ ਦ੍ਰਿੜ ਸੰਕਲਪ ਲਿਆ। ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਮੇਰਾ ਭਾਰਤ ਪੋਰਟਲ 'ਤੇ ਰਜਿਸਟਰ ਕਰਨ ਅਤੇ ਵਲੰਟੀਅਰ ਵਜੋਂ ਦੇਸ਼ ਸੇਵਾ ਅਤੇ ਸਮਾਜਿਕ ਸੁਧਾਰ ਅਭਿਆਨਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਯੂਨੀਵਰਸਿਟੀ ਦੇ ਬੁਲਾਰਿਆਂ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਪ੍ਰਭਾਵਾਂ 'ਤੇ ਚਾਨਣਾ ਪਾਇਆ।ਸੰਤ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇਸ਼ ਨੂੰ ਨਸ਼ਾ-ਮੁਕਤ ਬਣਾਉਣ ਦੇ ਇਸ ਰਾਸ਼ਟਰੀ ਸੰਕਲਪ ਵਿੱਚ ਪੂਰਨ ਸਹਿਯੋਗ ਦੇਣ ਲਈ ਵਚਨਬੱਧ ਹੈ। ਇਸ ਸਮਾਗਮ ਵਿਚ, ਸ. ਰੂਪ ਸਿੰਘ (ਡਿਪਟੀ ਰਜਿਸਟਰਾਰ)ਡਾ. ਵਿਜੈ ਧੀਰ(ਡੀਨ ਅਕਾਦਮਿਕਸ), ਡਾ. ਮਨਦੀਪ ਸਿੰਘ (ਡੀਨ ਯੂ.ਆਈ.ਐੱਚ) ਅਤੇ ਪ੍ਰੋਫ਼ੈਸਰ ਸਹਿਬਾਨ ਹਾਜ਼ਰ ਸਨ।