Date:05/09/2026
Report
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਐੱਨ.ਐੱਸ.ਐੱਸ. ਇਕਾਈ ਵੱਲੋਂ ਵਾਤਾਵਰਨ ਦੀ ਨਿਰੰਤਰ ਸੰਭਾਲ ਅਤੇ ਕੈਂਪਸ ਨੂੰ ਹਰਾ-ਭਰਾ ਬਣਾਉਣ ਦੀ ਲੜੀ ਤਹਿਤ ਰੁੱਖ ਲਗਾਏ ਗਏ। ਇਹ ਕਾਰਜ ਯੂਨੀਵਰਸਿਟੀ ਵੱਲੋਂ ਵਾਤਾਵਰਨ ਦੀ ਸੰਭਾਲ ਪ੍ਰਤੀ ਚਲਾਈ ਜਾ ਰਹੀ ਨਿਰੰਤਰ ਵਚਨਬੱਧਤਾ ਦਾ ਇੱਕ ਅਹਿਮ ਹਿੱਸਾ ਹੈ। ਇਸ ਮੌਕੇ ਯੂਨੀਵਰਸਿਟੀ ਦੇ ਕੁਲਪਤੀ ਸੰਤ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਜੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਆਪਣੇ ਕਰ-ਕਮਲਾਂ ਨਾਲ ਰੁੱਖ ਲਗਾਏ।ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕੁਲਪਤੀ ਸੰਤ ਮਨਮੋਹਨ ਸਿੰਘ ਜੀ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਅਤੇ ਮਾਨਵ ਜਾਤੀ ਦੇ ਭਲੇ ਲਈ ਰੁੱਖ ਲਗਾਉਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਾਡਾ ਸਦਾਚਾਰਕ ਫ਼ਰਜ਼ ਹੈ। ਉਨ੍ਹਾਂ ਨੇ ਸਭ ਨੂੰ ਕੁਦਰਤ ਨਾਲ ਜੁੜਨ ਅਤੇ ਵਾਤਾਵਰਨ ਦੀ ਰੱਖਿਆ ਲਈ ਨਿਰੰਤਰ ਯਤਨਸ਼ੀਲ ਰਹਿਣ ਦੀ ਪ੍ਰੇਰਨਾ ਦਿੱਤੀ। ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਜੀ ਨੇ ਐੱਨ.ਐੱਸ.ਐੱਸ. ਇਕਾਈ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਆਧਾਰ ਹਨ ਅਤੇ ਕੁਦਰਤ ਦੇ ਸੰਤੁਲਨ ਨੂੰ ਬਣਾਈ ਰੱਖਣਾ ਅਤੇ ਹਰਿਆਲੀ ਵਿੱਚ ਵਾਧਾ ਕਰਨਾ ਸਮੇਂ ਦੀ ਮੁੱਖ ਮੰਗ ਹੈ।ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਵਿੱਚ ਸਮਾਜਿਕ ਅਤੇ ਵਾਤਾਵਰਨ ਸੰਬੰਧੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਯੂਨੀਵਰਸਿਟੀ ਦਾ ਮੁੱਖ ਉਦੇਸ਼ ਹੈ। ਸਾਡਾ ਫ਼ਰਜ਼ ਕੇਵਲ ਰੁੱਖ ਲਗਾਉਣ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਉਸ ਦੀ ਇੱਕ ਵਿਸ਼ਾਲ ਰੁੱਖ ਬਣਨ ਤੱਕ ਸਾਭ-ਸੰਭਾਲ ਕਰਨਾ ਹੀ ਸਾਡੀ ਵਾਤਾਵਰਨ ਪ੍ਰਤੀ ਸੱਚੀ ਵਫ਼ਾਦਾਰੀ ਹੈ।ਇਸ ਦੌਰਾਨ ਯੂਨੀਵਰਸਿਟੀ ਕੈਂਪਸ ਵਿੱਚ ਛਾਂਦਾਰ, ਫਲਦਾਰ ਅਤੇ ਵਾਤਾਵਰਨ ਪੱਖੀ ਪੌਦੇ ਲਗਾਏ ਗਏ। ਇਸ ਮੌਕੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਅਤੇ ਵਲੰਟੀਅਰ ਹਾਜ਼ਰ ਸਨ, ਜਿਨ੍ਹਾਂ ਨੇ ਲਗਾਏ ਗਏ ਪੌਦਿਆਂ ਦੀ ਨਿਯਮਿਤ ਦੇਖਭਾਲ ਕਰਨ ਦਾ ਸੰਕਲਪ ਲਿਆ।