Date: 19.07.2025
Venue:Seminar Hall, Block-5, SBBSU
Event report
ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ, ਸ. ਹਰਦਮਨ ਸਿੰਘ ਮਿਨਹਾਸ ਜੀ (ਸਕੱਤਰ,) ਦੇ ਦਿਸ਼ਾ ਨਿਰਦੇਸ਼ ਤਹਿਤ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ਅੱਜ ਸੜਕ ਸੁਰੱਖਿਆ ਵਿਸ਼ੇ ਉੱਤੇ ਇੱਕ ਦਿਨ ਦਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੜਕ ਸੁਰੱਖਿਆ ਦੇ ਮੌਲਿਕ ਨਿਯਮਾਂ ਨਾਲ ਜਾਣੂ ਕਰਵਾਉਣਾ ਅਤੇ ਵਧ ਰਹੇ ਸੜਕ ਹਾਦਸਿਆਂ ਤੋਂ ਬਚਾਅ ਲਈ ਜਾਗਰੂਕ ਕਰਨਾ ਸੀ। ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ, ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੜਕ ਸੁਰੱਖਿਆ ਸਾਡੀ ਰੋਜ਼ਮਰ੍ਹਾ ਜ਼ਿੰਦਗੀ ਨਾਲ ਜੁੜਿਆ ਅਹਿਮ ਵਿਸ਼ਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਹਾਦਸਿਆਂ ਨੂੰ ਰੋਕਣ ਲਈ ਸਿਰਫ਼ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਹੀ ਕਾਫ਼ੀ ਨਹੀਂ, ਸਗੋਂ ਹਰ ਨਾਗਰਿਕ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਹੋਣੀ ਲਾਜ਼ਮੀ ਹੈ।ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਜੋਤੀ ਗੋਗੀਆ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨੇ ਕਿਹਾ ਕਿ ਸੜਕ ਸੁਰੱਖਿਆ ਲਈ ਸਰਕਾਰ ਦੇ ਨਾਲ-ਨਾਲ ਸਮਾਜਿਕ ਸੰਗਠਨਾਂ ਅਤੇ ਸਿੱਖਿਆ ਸੰਸਥਾਵਾਂ ਦੀ ਭੂਮਿਕਾ ਵੀ ਮਹੱਤਵਪੂਰਨ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਗੱਡੀ ਚਲਾਉਂਦੇ ਸਮੇਂ ਹਮੇਸ਼ਾਂ ਹੈਲਮਟ ਅਤੇ ਸੀਟ ਬੈਲਟ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਅਤੇ ਮੋਬਾਈਲ ਫੋਨ ਤੋਂ ਦੂਰ ਰਹਿਣਾ ਚਾਹੀਦਾ ਹੈ।ਉਨ੍ਹਾਂ ਨੇ ਨੌਜਵਾਨਾਂ ਨੂੰ ਸੜਕ ਉੱਤੇ ਜ਼ਿੰਮੇਵਾਰਾਨਾ ਵਿਹਾਰ ਕਰਨ ਦੀ ਅਪੀਲ ਕੀਤੀ।ਸੈਮੀਨਾਰ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਅਧਿਆਪਕ ਸ਼ਾਮਲ ਹੋਏ ਅਤੇ ਸੜਕ ਸੁਰੱਖਿਆ ਨਾਲ ਸੰਬੰਧਿਤ ਕੀਮਤੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਯੂਨੀਵਰਸਿਟੀ ਵੱਲੋਂ ਵਾਅਦਾ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਜਾਰੀ ਰਹਿਣਗੇ।ਇਹ ਪ੍ਰੋਗਰਾਮ ਕਨਵੀਨਰ ਡਾ.ਅਮੀਤਾ ਧਵਨ (ਨੋਡਲ ਅਫ਼ਸਰ ਐਨ.ਐਸ.ਐਸ )ਅਤੇ ਕਨਵੀਨਰ ਸਹਾਇਕ ਪ੍ਰੋ. ਵਰਿੰਦਰ ਕੁਮਾਰ (ਡਿਪਟੀ ਨੋਡਲ ਅਫ਼ਸਰ ਐਨ.ਐਸ.ਐਸ) ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਇਸ ਮੌਕੇ ਡਾ.ਰਜਿੰਦਰ ਕੁਮਾਰ (ਰਜਿਸਟਰਾਰ) ਡਾ. ਅਨੀਤ ਕੁਮਾਰ ਜੀ, ਡਾ. ਵਿਜੈ ਧੀਰ, ਡੀਨ ਅਕਾਦਮਿਕਸ, ਸ.ਰੂਪ ਸਿੰਘ, ਡਿਪਟੀ ਰਜਿਸਟਰਾਰ ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ ਵੀ ਹਾਜ਼ਰ ਸਨ।