SANT BABA BHAG SINGH UNIVERSITY

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(f) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

ਪੰਜਾਬ ਸਰਕਾਰ ਦੇ ਐਕਟ ਨੰਬਰ 6 (2015) ਤਹਿਤ ਸਥਾਪਿਤ ਅਤੇ UGC ਐਕਟ, 1956 ਦੀ ਧਾਰਾ 2(f) ਅਧੀਨ UGC ਦੁਆਰਾ ਮਾਨਤਾ ਪ੍ਰਾਪਤ। (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਦੀ 12ਵੀਂ ਮੀਟਿੰਗ ਹੋਈ

Date: 25/10/2026

Report


ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਦੀ 12ਵੀਂ ਅਹਿਮ ਮੀਟਿੰਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਦੀ ਸਰਪ੍ਰਸਤੀ ਹੇਠ ਯੂਨੀਵਰਸਿਟੀ ਕੈਂਪਸ ਵਿਖੇ ਸੰਪੰਨ ਹੋਈ। ਇਸ ਮੀਟਿੰਗ ਵਿੱਚ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਯੂਨੀਵਰਸਿਟੀ ਦੀਆਂ ਅਕਾਦਮਿਕ ਪ੍ਰਾਪਤੀਆਂ, ਖੋਜ ਕਾਰਜਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਸਬੰਧੀ ਬੋਰਡ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਦੌਰਾਨ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ, ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਮੁਹੱਈਆ ਕਰਵਾਉਣ, ਨਵੇਂ ਯੂਨੀਵਰਸਿਟੀ ਪ੍ਰੋਜੈਕਟਾਂ ਅਤੇ ਬੁਨਿਆਦੀ ਢਾਂਚੇ ਦੇ ਨਿਰਮਾਣ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਬੋਰਡ ਆਫ਼ ਮੈਨੇਜਮੈਂਟ ਦੇ ਮਾਣਯੋਗ ਮੈਂਬਰ ਸ. ਗਿਆਨ ਸਿੰਘ, ਸ. ਜੁਝਾਰ ਸਿੰਘ ਮਿਨਹਾਸ, ਸ. ਕੁਲਦੀਪ ਸਿੰਘ ਪਰਮਾਰ, ਡਾ. ਨੀਲਮ ਗਰੇਵਾਲ, ਡਾ. ਅਮਰਿੰਦਰ ਸਿੰਘ ਮਿਨਹਾਸ (ਐਸੋਸੀਏਟ ਪ੍ਰੋਫੈਸਰ, ਯੂ.ਆਈ.ਈ.ਟੀ.), ਪ੍ਰੋ. ਪਵਨ ਕੁਮਾਰ (ਲਾਅ ਵਿਭਾਗ, ਜੀ.ਐੱਨ.ਡੀ.ਯੂ., ਅੰਮ੍ਰਿਤਸਰ) ਅਤੇ ਪ੍ਰੋ. ਅਮਿਤ ਕੌਤਸ (ਸਿੱਖਿਆ ਵਿਭਾਗ, ਜੀ.ਐੱਨ.ਡੀ.ਯੂ., ਅੰਮ੍ਰਿਤਸਰ) ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਆਪਣੇ ਪ੍ਰਸ਼ਾਸਨਿਕ ਅਤੇ ਅਕਾਦਮਿਕ ਤਜ਼ਰਬਿਆਂ ਦੇ ਆਧਾਰ 'ਤੇ ਵਡਮੁੱਲੇ ਸੁਝਾਅ ਦਿੱਤੇ। ਯੂਨੀਵਰਸਿਟੀ ਦੇ ਰਜਿਸਟਰਾਰ ਸ੍ਰੀ ਰਾਜਿੰਦਰ ਕੁਮਾਰ ਨੇ ਮੈਂਬਰ ਸਕੱਤਰ ਵਜੋਂ ਕਾਰਵਾਈ ਚਲਾਉਂਦਿਆਂ ਪਿਛਲੇ ਸਮੇਂ ਦੀਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ ਅਤੇ ਆਏ ਹੋਏ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਯੂਨੀਵਰਸਿਟੀ ਵਿਦਿਆਰਥੀਆਂ ਦੇ ਰੋਸ਼ਨ ਭਵਿੱਖ ਅਤੇ ਉੱਚ ਸਿੱਖਿਆ ਦੇ ਮਿਆਰ ਨੂੰ ਹੋਰ ਬੁਲੰਦੀਆਂ 'ਤੇ ਲੈ ਜਾਣ ਲਈ ਵਚਨਬੱਧ ਹੈ।

NCC Achievement Event 1 NCC Achievement Event 2 NCC Achievement Event 3 NCC Achievement Event 1 NCC Achievement Event 2 NCC Achievement Event 3