ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਵਲੋਂ ਖੂਨਦਾਨ ਕੈਂਪ ਦਾ ਆਯੋਜਨ

Date: 27/10/2026

Report


ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ,ਜਲੰਧਰ ਵਿਖੇ ਅੱਜ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਕੈਂਪ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਵੱਲੋਂ ਭਾਈ ਘਨ੍ਹਈਆ ਜੀ ਚੈਰੀਟੇਬਲ ਟਰੱਸਟ, ਹੁਸ਼ਿਆਰਪੁਰ ਦੀ ਬਲੱਡ ਬੈਂਕ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ।ਕੈਂਪ ਦਾ ਉਦਘਾਟਨ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਵਲੋਂ ਕੀਤਾ ਗਿਆ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਅਤੇ ਅੰਗਰੇਜ਼ੀ ਦੇ ਸਹਾਇਕ ਪ੍ਰੋਫੈਸਰ ਸ਼੍ਰੀ ਵੀਰੇਂਦਰ ਕੁਮਾਰ ਨੇ ਕਿਹਾ ਕਿ ਖੂਨਦਾਨ ਕਰਨਾ ਸਭ ਤੋਂ ਵੱਡਾ ਦਾਨ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਇਸ ਨੇਕ ਕੰਮ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ।ਭਾਈ ਘਨ੍ਹਈਆ ਜੀ ਚੈਰੀਟੇਬਲ ਟਰੱਸਟ ਦੀ ਟੀਮ ਨੇ ਡਾਕਟਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਖੂਨ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ।ਕੈਂਪ ਦੌਰਾਨ ਯੂਨੀਵਰਸਿਟੀ ਦੇ ਵਿਦਿਆਰਥੀਆਂ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਬਹੁਤ ਉਤਸ਼ਾਹ ਦਿਖਾਇਆ। ਵੱਡੀ ਗਿਣਤੀ ਵਿੱਚ ਡੋਨਰਾਂ ਨੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਯੂਨੀਵਰਸਿਟੀ ਡਿਸਪੈਂਸਰੀ ਵਿੱਚ ਪਹੁੰਚ ਕੇ 50 ਯੂਨਿਟ ਖੂਨਦਾਨ ਕੀਤਾ।ਇਹ ਉਪਰਾਲਾ ਨਾ ਸਿਰਫ਼ ਖੂਨ ਦੀ ਕਮੀ ਨੂੰ ਪੂਰਾ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ, ਸਗੋਂ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਅਤੇ ਮਾਨਵਤਾ ਦੀ ਭਾਵਨਾ ਨੂੰ ਵੀ ਪ੍ਰਫੁੱਲਤ ਕਰੇਗਾ। ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਸਫਲ ਆਯੋਜਨ ਲਈ ਸਾਰਿਆਂ ਦਾ ਧੰਨਵਾਦ ਕੀਤਾ।

NCC Achievement Event 1 NCC Achievement Event 2 NCC Achievement Event 3 NCC Achievement Event 1 NCC Achievement Event 2 NCC Achievement Event 3