ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਐੱਸ.ਬੀ.ਬੀ.ਐੱਸ. ਯੂਨੀਵਰਸਿਟੀ ਵੱਲੋਂ 'ਭ੍ਰਿਸ਼ਟਾਚਾਰ ਮੁਕਤ ਜਾਗਰੂਕਤਾ ਹਫ਼ਤਾ 2026' ਮਨਾਇਆ ਗਿਆ, ਵਿਦਿਆਰਥੀਆਂ ਨੇ ਇਮਾਨਦਾਰੀ ਅਤੇ ਨੈਤਿਕਤਾ ਦੀ ਚੁੱਕੀ ਸਹੁੰ

Date: 30/10/2026

Report


ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਦੇ ਇੰਸਟੀਚਿਊਟ ਆਫ਼ ਹਿਊਮੈਨਿਟੀਜ਼ ਅਤੇ ਐਜੂਕੇਸ਼ਨ ਦੇ ਸੰਯੁਕਤ ਉੱਦਮ ਨਾਲ 'ਭ੍ਰਿਸ਼ਟਾਚਾਰ ਮੁਕਤ ਜਾਗਰੂਕਤਾ ਹਫ਼ਤਾ 2026' ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਇਮਾਨਦਾਰੀ, ਪਾਰਦਰਸ਼ਤਾ, ਨੈਤਿਕ ਮੁੱਲਾਂ, ਕਾਨੂੰਨੀ ਜਾਗਰੂਕਤਾ ਅਤੇ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਸੀ।ਇਸ ਸਾਲ ਦਾ ਜਾਗਰੂਕਤਾ ਹਫ਼ਤਾ 26 ਅਕਤੂਬਰ ਤੋਂ 1 ਨਵੰਬਰ 2026 ਤੱਕ ਮਨਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਵਿਸ਼ਾ ‘ਪ੍ਰਸਿੱਧੀ ਲਈ ਇਮਾਨਦਾਰੀ’ ਹੈ। ਇਸ ਪ੍ਰੋਗਰਾਮ ਦੌਰਾਨ ਭ੍ਰਿਸ਼ਟਾਚਾਰ ਮੁਕਤ ਸਮਾਜ ਦੇ ਨਿਰਮਾਣ ਵਿੱਚ ਇਮਾਨਦਾਰੀ, ਜਵਾਬਦੇਹੀ ਅਤੇ ਨੈਤਿਕ ਵਿਹਾਰ ਦੇ ਮਹੱਤਵ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਪ੍ਰੋਗਰਾਮ ਦੌਰਾਨ ਡਾ. ਰਿਆਜ਼ ਨੇ ਇਮਾਨਦਾਰੀ, ਨੈਤਿਕ ਜ਼ਿੰਮੇਵਾਰੀ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਨੂੰ ਉਤਸ਼ਾਹਿਤ ਕਰਨ ਦੇ ਮਹੱਤਵ 'ਤੇ ਇੱਕ ਜਾਣਕਾਰੀ ਭਰਪੂਰ ਲੈਕਚਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਅਤੇ ਆਪਣੇ ਅਕਾਦਮਿਕ, ਨਿੱਜੀ ਅਤੇ ਪੇਸ਼ੇਵਰ ਜੀਵਨ ਵਿੱਚ ਇਮਾਨਦਾਰੀ ਤੇ ਪਾਰਦਰਸ਼ਤਾ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਭ੍ਰਿਸ਼ਟਾਚਾਰ ਸਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਰੁਕਾਵਟ ਪਾਉਂਦਾ ਹੈ, ਜਦੋਂ ਕਿ ਇਮਾਨਦਾਰੀ ਅਤੇ ਜਵਾਬਦੇਹੀ ਦੇਸ਼ ਦੇ ਸਰਬਪੱਖੀ ਵਿਕਾਸ ਵਿੱਚ ਯੋਗਦਾਨ ਪਾਉਂਦੀਆਂ ਹਨ। ਯੂ.ਆਈ.ਐੱਚ. ਦੇ ਡੀਨ ਡਾ. ਮਨਦੀਪ ਸਿੰਘ ਅਤੇ ਯੂ.ਆਈ.ਈ. ਦੇ ਡੀਨ ਡਾ. ਅਮਰਜੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਨੈਤਿਕ ਮੁੱਲਾਂ 'ਤੇ ਚੱਲਣ ਅਤੇ ਭ੍ਰਿਸ਼ਟਾਚਾਰ ਵਿਰੁੱਧ ਹਮੇਸ਼ਾ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਦੀ ਜ਼ਿੰਮੇਵਾਰੀ ਸਿਰਫ਼ ਅਕਾਦਮਿਕ ਗਿਆਨ ਦੇਣਾ ਹੀ ਨਹੀਂ ਹੈ, ਸਗੋਂ ਵਿਦਿਆਰਥੀਆਂ ਵਿੱਚ ਇਮਾਨਦਾਰੀ, ਅਨੁਸ਼ਾਸਨ, ਸਮਾਜਿਕ ਜ਼ਿੰਮੇਵਾਰੀ ਅਤੇ ਨੈਤਿਕ ਜਾਗਰੂਕਤਾ ਪੈਦਾ ਕਰਨਾ ਵੀ ਹੈ।ਇਹ ਪ੍ਰੋਗਰਾਮ ਡਾ. ਮੋਹਨ ਲਾਲ (ਕਨਵੀਨਰ) ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦਾ ਸਮਾਪਨ ਮੌਕੇ ਮਿਸ ਸਾਕਸ਼ੀ ਨੇ ਵਿਦਿਆਰਥੀਆਂ ਨੂੰ 'ਇਮਾਨਦਾਰੀ ਦੀ ਸਹੁੰ' ਚੁਕਾਈ।

NCC Achievement Event 1 NCC Achievement Event 2 NCC Achievement Event 3 NCC Achievement Event 1