ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਕੁਦਰਤ ਦੀ ਗੋਦ 'ਚ ਵਸਿਆ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ (ਜਲੰਧਰ) ਦਾ ਕੈਂਪਸ।

Date: 09-07-2026


Report


ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ, ਵਾਈਸ-ਚਾਂਸਲਰ ਪ੍ਰੋ. ਪਲਵਿੰਦਰ ਸਿੰਘ ਅਤੇ ਸ. ਹਰਦਮਨ ਸਿੰਘ ਮਿਨਹਾਸ ਜੀ (ਸਕੱਤਰ) ਦੀ ਅਗਵਾਈ ਹੇਠ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ,ਖਿਆਲਾ (ਜਲੰਧਰ) ਨੇ ਉੱਚ ਸਿੱਖਿਆ ਦੇ ਖੇਤਰ ਵਿੱਚ ਆਪਣੇ ਆਧੁਨਿਕ ਬੁਨਿਆਦੀ ਢਾਂਚੇ ਅਤੇ ਬਿਹਤਰੀਨ ਭੂਗੋਲਿਕ ਸਥਿਤੀ ਸਦਕਾ ਇੱਕ ਵਿਸ਼ੇਸ਼ ਪਛਾਣ ਬਣਾਈ ਹੈ।ਸ਼ਹਿਰਾਂ ਦੇ ਪ੍ਰਦੂਸ਼ਣ, ਸ਼ੋਰ-ਸ਼ਰਾਬੇ ਅਤੇ ਭੱਜ-ਦੌੜ ਭਰੀ ਜ਼ਿੰਦਗੀ ਤੋਂ ਦੂਰ ਯੂਨੀਵਰਸਿਟੀ ਕੈਂਪਸ ਕੁਦਰਤ ਦੀ ਇੱਕ ਅਦਭੁਤ ਅਤੇ ਹਰਿਆਲੀ ਭਰੀ ਗੋਦ ਵਿੱਚ ਵਸਿਆ ਹੋਇਆ ਹੈ। ਕੈਂਪਸ ਦੇ ਚਾਰੇ ਪਾਸੇ ਫੈਲੇ ਹਰੇ-ਭਰੇ ਖੇਤ, ਲਹਿਰਾਉਂਦੇ ਰੁੱਖ ਅਤੇ ਸ਼ਾਂਤਮਈ ਵਾਤਾਵਰਣ ਇੱਥੇ ਆਉਣ ਵਾਲੇ ਹਰ ਸ਼ਖਸ ਦਾ ਮਨ ਮੋਹ ਲੈਂਦੇ ਹਨ। ਸਵੇਰ ਦੀ ਸ਼ੁੱਧ ਹਵਾ ਵਿਦਿਆਰਥੀਆਂ ਦੇ ਮਨਾਂ ਵਿੱਚ ਇੱਕ ਨਵੀਂ ਊਰਜਾ ਅਤੇ ਇਕਾਗਰਤਾ ਭਰਦੀ ਹੈ। ਕੁਦਰਤ ਦਾ ਇਹ ਸੁਹਾਵਣਾ ਅਤੇ ਪ੍ਰਦੂਸ਼ਣ-ਮੁਕਤ ਆਂਚਲ ਵਿਦਿਆਰਥੀਆਂ ਦੀ ਮਾਨਸਿਕ ਤੰਦਰੁਸਤੀ ਨੂੰ ਬਣਾਈ ਰੱਖਦਾ ਹੈ ਅਤੇ ਉਨ੍ਹਾਂ ਦੀ ਸੋਚਣ ਅਤੇ ਸਿੱਖਣ ਦੀ ਸ਼ਕਤੀ ਨੂੰ ਵੀ ਕੁਦਰਤੀ ਤੌਰ 'ਤੇ ਨਿਖਾਰਦਾ ਹੈ। ਕੈਂਪਸ ਦੀਆਂ ਸੁਵਿਧਾਵਾਂ ਅਤੇ ਇਸ ਦੇ ਵਿਲੱਖਣ ਵਾਤਾਵਰਣ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਯੂਨੀਵਰਸਿਟੀ ਦੇ ਮਾਨਯੋਗ ਵਾਈਸ-ਚਾਂਸਲਰ ਪ੍ਰੋ. ਪਲਵਿੰਦਰ ਸਿੰਘ ਜੀ ਨੇ ਦੱਸਿਆ ਕਿ ਸੰਸਥਾ ਦਾ ਉਦੇਸ਼ ਵਿਦਿਆਰਥੀਆਂ ਨੂੰ ਸ਼ਹਿਰ ਦੇ ਸ਼ੋਰ-ਸ਼ਰਾਬੇ ਤੋਂ ਦੂਰ, ਇੱਕ ਅਜਿਹਾ ਕੁਦਰਤੀ ਅਤੇ ਸੁਰੱਖਿਅਤ ਮਾਹੌਲ ਦੇਣਾ ਹੈ, ਜਿੱਥੇ ਉਹ ਇਕਾਗਰਤਾ ਨਾਲ ਸਿੱਖਿਆ ਹਾਸਲ ਕਰ ਸਕਣ। ਉਨ੍ਹਾਂ ਦੱਸਿਆ ਕਿ ਇਸ ਹਰੇ-ਭਰੇ ਕੈਂਪਸ ਦੇ ਅੰਦਰ ਵਿਦਿਆਰਥੀਆਂ ਲਈ ਅਕਾਦਮਿਕ ਸੁਵਿਧਾਵਾਂ ਮੌਜੂਦ ਹਨ, ਜਿਨ੍ਹਾਂ ਵਿੱਚ ਕੰਪਿਊਟਰ ਲੈਬਾਂ, ਵਿਗਿਆਨ ਤੇ ਇੰਜੀਨੀਅਰਿੰਗ ਦੇ ਆਧੁਨਿਕ ਯੰਤਰਾਂ ਨਾਲ ਲੈਸ ਪ੍ਰਯੋਗਸ਼ਾਲਾਵਾਂ ਅਤੇ ਡਿਜੀਟਲ ਸੁਵਿਧਾਵਾਂ ਵਾਲੀ ਇੱਕ ਵਿਸ਼ਾਲ ਕੇਂਦਰੀ ਲਾਇਬ੍ਰੇਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਮੰਗ ਅਨੁਸਾਰ ਕੈਂਪਸ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਪੇਂਡੂ ਅਤੇ ਸ਼ਹਿਰੀ ਖੇਤਰ ਦੇ ਵਿਦਿਆਰਥੀਆਂ ਨੂੰ ਸੰਸਾਰ-ਪੱਧਰੀ ਸਿੱਖਿਆ ਅਤੇ ਮਾਹੌਲ ਮਿਲ ਸਕੇ।ਇਸ ਦੇ ਨਾਲ ਹੀ ਯੂਨੀਵਰਸਿਟੀ ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਵੀ ਮੋਹਰੀ ਹੈ। ਕੈਂਪਸ ਵਿੱਚ ਰਾਸ਼ਟਰੀ ਪੱਧਰ ਦੇ ਤਿੰਨ ਖੇਡ ਮੈਦਾਨ ਅਤੇ ਅਥਲੈਟਿਕ ਟ੍ਰੈਕ ਮੌਜੂਦ ਹਨ, ਜੋ ਹਰਿਆਲੀ ਭਰੇ ਮਾਹੌਲ ਵਿੱਚ ਵਿਦਿਆਰਥੀਆਂ ਨੂੰ ਸਰੀਰਕ ਤੌਰ 'ਤੇ ਤੰਦਰੁਸਤ ਰੱਖਣ ਵਿੱਚ ਮਦਦ ਕਰਦੇ ਹਨ। ਵਿਦਿਆਰਥੀਆਂ ਦੀ ਸਹੂਲਤ ਲਈ ਕੈਂਪਸ ਵਿੱਚ ਸੁਰੱਖਿਅਤ ਹੋਸਟਲ, ਵਾਈ-ਫਾਈ ਕਨੈਕਟੀਵਿਟੀ, ਹਾਈਜੀਨਿਕ ਕੈਫੇ ਅਤੇ ਦੂਰ-ਦੁਰਾਡੇ (ਲਗਪਗ 100 ਕਿਲੋਮੀਟਰ ਦੂਰੀ )ਦੇ ਇਲਾਕਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵਧੀਆ ਟ੍ਰਾਂਸਪੋਰਟ (ਬੱਸ ਸੁਵਿਧਾ) ਦਾ ਵਿਸ਼ੇਸ਼ ਪ੍ਰਬੰਧ ਹੈ। ਇਸ ਤਰ੍ਹਾਂ ਯੂਨੀਵਰਸਿਟੀ ਦਾ ਹਰਿਆ-ਭਰਿਆ ਕੈਂਪਸ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇ ਨਾਲ-ਨਾਲ ਇੱਕ ਸਿਹਤਮੰਦ ਜੀਵਨ ਸ਼ੈਲੀ ਵੀ ਪ੍ਰਦਾਨ ਕਰਦਾ ਹੈ। ਜਿਸ ਕਾਰਨ ਯੂਨੀਵਰਸਿਟੀ ਅੱਜ ਦੇ ਦੌਰ ਵਿੱਚ ਨੌਜਵਾਨਾਂ ਦੀ ਪਹਿਲੀ ਪਸੰਦ ਬਣਦੀ ਜਾ ਰਹੀ ਹੈ।

News