ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਉੱਦਮੀਤਾ ਸਬੰਧੀ ਵਿਸ਼ੇਸ਼ ਸੈਸ਼ਨ ਦਾ ਆਯੋਜਨ

Date:20/08/2026


Report


ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਵਿਭਾਗ ਵੱਲੋਂ ਵਿਦਿਆਰਥੀਆਂ ਵਿੱਚ ਕਾਰੋਬਾਰੀ ਸੋਚ ਅਤੇ ਨਵੀਨਤਾਕਾਰੀ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ‘ਉੱਦਮੀਤਾ ਅਤੇ ਰੋਜ਼ਗਾਰ ਦੇ ਨਵੇਂ ਅਵਸਰ’ ਵਿਸ਼ੇ 'ਤੇ ਇੱਕ ਵਿਸ਼ੇਸ਼ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਸੈਸ਼ਨ ਵਿੱਚ ਯੂਨੀਵਰਸਿਟੀ ਦੇ ਮੈਨੇਜਮੈਂਟ ਵਿਭਾਗ (ਐਮ.ਬੀ.ਏ., ਬੀ.ਬੀ.ਏ. ਅਤੇ ਬੀ.ਕੋਮ.) ਦੇ ਕੁੱਲ 191 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਵਿਸ਼ੇਸ਼ ਸੈਸ਼ਨ ਦੌਰਾਨ ਸ੍ਰੀ ਸ਼ਿਬਾਨੰਦਾ ਦਾਸ਼ (ਸੀ.ਈ.ਓ., ਲੁਧਿਆਣਾ ਐਂਜਲਸ ਨੈੱਟਵਰਕ) ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉੱਦਮੀਤਾ ਦੀ ਮਹੱਤਤਾ ਅਤੇ ਅੱਜ ਦੇ ਦੌਰ ਵਿੱਚ ਕਾਰੋਬਾਰ ਸ਼ੁਰੂ ਕਰਨ ਦੇ ਸੁਨਹਿਰੀ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸੈਸ਼ਨ ਦੌਰਾਨ ਬੁਲਾਰੇ ਨੇ ਵਿਦਿਆਰਥੀਆਂ ਨੂੰ ਪਰੰਪਰਾਗਤ ਰੋਜ਼ਗਾਰ ਦੀ ਬਜਾਏ ਉੱਦਮੀਤਾ ਨੂੰ ਇੱਕ ਸੰਭਾਵੀ ਅਤੇ ਬਿਹਤਰ ਕਰੀਅਰ ਵਿਕਲਪ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਮਝਾਇਆ ਕਿ ਅੱਜ ਦੇ ਯੁੱਗ ਵਿੱਚ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਵਾਲੇ ਬਣਨ ਦੀ ਬਜਾਏ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।ਇਸ ਸੈਸ਼ਨ ਨੂੰ ਹੋਰ ਵੀ ਸੰਵਾਦਾਤਮਕ ਅਤੇ ਰੁਚੀਕਾਰ ਬਣਾਉਣ ਲਈ ਇੱਕ ਵਿਸ਼ੇਸ਼ ਸਵਾਲ-ਜਵਾਬ ਸੈਸ਼ਨ ਵੀ ਰੱਖਿਆ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਕਾਰੋਬਾਰੀ ਚੁਣੌਤੀਆਂ ਅਤੇ ਮਾਰਕੀਟ ਰਣਨੀਤੀਆਂ ਨਾਲ ਸਬੰਧਤ ਆਪਣੇ ਸ਼ੰਕਿਆਂ ਬਾਰੇ ਸਵਾਲ ਪੁੱਛੇ।ਸੈਸ਼ਨ ਦੇ ਅੰਤ ਵਿੱਚ ਟ੍ਰੇਨਿੰਗ ਅਤੇ ਪਲੇਸਮੈਂਟ ਵਿਭਾਗ ਵੱਲੋਂ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਕਿ ਵਿਦਿਆਰਥੀਆਂ ਦੇ ਵਿਅਕਤੀਗਤ ਅਤੇ ਪੇਸ਼ੇਵਰ ਵਿਕਾਸ ਲਈ ਭਵਿੱਖ ਵਿੱਚ ਵੀ ਅਜਿਹੇ ਸੈਸ਼ਨ ਆਯੋਜਿਤ ਕੀਤੇ ਜਾਂਦੇ ਰਹਿਣਗੇ।