ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਵੱਲੋਂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ 26 ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ₹8.32 ਲੱਖ ਦੀ ਸਕਾਲਰਸ਼ਿਪ ਦਿੱਤੀ ਗਈ।

Date:07.07.2026


Event Report


ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਵੱਲੋਂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ 26 ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ₹8.32 ਲੱਖ ਦੀ ਸਕਾਲਰਸ਼ਿਪ ਦਿੱਤੀ ਗਈ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਅਤੇ ਸ. ਹਰਦਮਨ ਸਿੰਘ ਮਿਨਹਾਸ ਜੀ (ਸਕੱਤਰ) ਦੀ ਅਗਵਾਈ ਹੇਠ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ ਦੇ ਵਿਦਿਆਰਥੀਆਂ ਨੂੰ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਵੱਲੋਂ 26 ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ (ਅੱਠ ਲੱਖ ਬੱਤੀ ਹਜ਼ਾਰ ਰੁਪਏ) ਦੀ ਸਕਾਲਰਸ਼ਿਪ ਦਿੱਤੀ ਗਈ। ਇਸ ਸਕਾਲਰਸ਼ਿਪ ਦਾ ਉਦੇਸ਼ ਆਰਥਿਕ ਤੰਗੀ ਕਰਕੇ ਪੜ੍ਹਾਈ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਦੇ ਹੋਏ, ਯੋਗ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਜਾਰੀ ਰੱਖਣ ਲਈ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਮਾਣਯੋਗ ਚਾਂਸਲਰ ਮਨਮੋਹਨ ਸਿੰਘ ਜੀ ਨੇ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਇਸ ਤਰ੍ਹਾਂ ਦਾ ਸਹਿਯੋਗ ਸਮਾਜ ਦੇ ਹੋਣਹਾਰ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਦੀ ਸਿਰਜਣਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਹਮੇਸ਼ਾ ਹੀ ਯੋਗ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਪਲਵਿੰਦਰ ਸਿੰਘ ਜੀ ਨੇ ਕਿਹਾ ਕਿ ਇਹ ਸਕਾਲਰਸ਼ਿਪ ਵਿਦਿਆਰਥੀਆਂ ਲਈ ਨਾ ਸਿਰਫ਼ ਆਰਥਿਕ ਸਹਾਰਾ ਬਣੇਗੀ, ਸਗੋਂ ਉਨ੍ਹਾਂ ਨੂੰ ਹੋਰ ਵੱਧ ਮਿਹਨਤ ਅਤੇ ਸਮਰਪਣ ਨਾਲ ਆਪਣੇ ਅਕਾਦਮਿਕ ਟੀਚਿਆਂ ਨੂੰ ਹਾਸਲ ਕਰਨ ਲਈ ਵੀ ਪ੍ਰੇਰਿਤ ਕਰੇਗੀ। ਉਨ੍ਹਾਂ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ। ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਕਾਰਜਸ਼ੀਲ ਅਧਿਕਾਰੀ ਸ. ਗੁਰਬੀਰ ਸਿੰਘ ਬਰਾੜ ਦਾ ਧੰਨਵਾਦ ਕੀਤਾ। ਜਿਨ੍ਹਾਂ ਦੀ ਸਹਿਯੋਗ ਸਦਕਾ ਇਹ ਰਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਪ੍ਰਾਪਤ ਹੋਈ। ਯੂਨੀਵਰਸਿਟੀ ਪ੍ਰਬੰਧਕਾਂ ਨੇ ਦੱਸਿਆ ਕਿ ਸਕਾਲਰਸ਼ਿਪ ਲਈ ਵਿਦਿਆਰਥੀਆਂ ਦੀ ਚੋਣ ਉਨ੍ਹਾਂ ਦੀ ਅਕਾਦਮਿਕ ਕਾਰਗੁਜ਼ਾਰੀ, ਯੋਗਤਾ ਅਤੇ ਆਰਥਿਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ। ਯੂਨੀਵਰਸਿਟੀ ਭਵਿੱਖ ਵਿੱਚ ਵੀ ਵੱਖ-ਵੱਖ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਕਾਲਰਸ਼ਿਪ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਰਹੇਗੀ। ਇਸ ਮੌਕੇ ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਤੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦਾ ਧੰਨਵਾਦ ਕੀਤਾ।

News