Date: 04-12-2025
Event Report
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਪਹਿਲਵਾਨ ਨੇ ਖੇਲੋ ਇੰਡੀਆ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬਾਦਲ ਸਿੰਘ ਨੇ ਰਾਜਸਥਾਨ ਵਿੱਚ ਹੋਈਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਵਿੱਚ ਪੁਰਸ਼ਾਂ ਦੇ 60 ਕਿਲੋ ਭਾਰ ਕੁਸ਼ਤੀ ਮੁਕਾਬਲੇ ਵਿੱਚ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਪਹਿਲਵਾਨ ਨੂੰ 11-2 ਦੇ ਮੁਕਾਬਲੇ ਨਾਲ ਹਰਾ ਕੇ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ। ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਨੇ ਖਿਡਾਰੀ ਦਾ ਯੂਨੀਵਰਸਿਟੀ ਵਿੱਚ ਆਉਣ ਤੇ ਖਿਡਾਰੀ ਬਾਦਲ ਸਿੰਘ ਦੀ ਖੇਡ ਭਾਵਨਾ, ਸਮਰਪਣ ਅਤੇ ਸਖ਼ਤ ਮਿਹਨਤ ਸਦਕਾ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਯੂਨੀਵਰਸਿਟੀ ਲਈ ਬੜੀ ਮਾਣਮੱਤੀ ਹੈ। ਉਹਨਾਂ ਨੇ ਖੇਡ ਵਿਭਾਗ ਦੇ ਡਾਇਰੈਕਟਰ ਡਾ. ਅਮਰਜੀਤ ਸਿੰਘ, ਕੋਚ ਡਾ. ਕੇ.ਪੀ.ਐੱਸ. ਮਾਹੀ ਅਤੇ ਸਮੁੱਚੇ ਵਿਭਾਗ ਨੂੰ ਵਧਾਈ ਦਿੱਤੀ। ਇਸ ਮੌਕੇ ਸ. ਰੂਪ ਸਿੰਘ, ਡਿਪਟੀ ਰਜਿਸਟਰਾਰ, ਪ੍ਰੋ. ਪ੍ਰਭਜੋਤ ਸਿੰਘ ਅਤੇ ਪ੍ਰੋ. ਲਵਪ੍ਰੀਤ ਸਿੰਘ ਹਾਜ਼ਰ ਸਨ।