ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਕੁਲਪਤੀ ਸੰਤ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਜੀ ਵੱਲੋਂ ਸਮੂਹ ਅਧਿਆਪਕਾਂ ਨੂੰ 'ਅਧਿਆਪਕ ਦਿਵਸ' ਦੀਆਂ ਮੁਬਾਰਕਾਂ

Date:05/09/2026


Report


ਭਾਰਤ ਦੇ ਮਹਾਨ ਦਾਰਸ਼ਨਿਕ, ਸਿੱਖਿਆ ਸ਼ਾਸਤਰੀ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 5 ਸਤੰਬਰ 'ਅਧਿਆਪਕ ਦਿਵਸ' ਦੇ ਸ਼ੁਭ ਅਵਸਰ 'ਤੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ (ਖਿਆਲਾ) ਜਲੰਧਰ ਦੇ ਮਾਣਯੋਗ ਕੁਲਪਤੀ ਸੰਤ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਜੀ ਨੇ ਯੂਨੀਵਰਸਿਟੀ ਦੇ ਸਮੂਹ ਪ੍ਰੋਫੈਸਰਾਂ ਨੂੰ 'ਅਧਿਆਪਕ ਦਿਵਸ' ਦੀਆਂ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸੰਤ ਬਾਬਾ ਮਨਮੋਹਨ ਸਿੰਘ ਜੀ (ਕੁਲਪਤੀ) ਨੇ ਆਪਣੇ ਸ਼ੁਭ ਆਸ਼ੀਰਵਾਦ ਅਤੇ ਸੰਦੇਸ਼ ਵਿੱਚ ਕਿਹਾ ਕਿ ਅਧਿਆਪਕ ਸਮਾਜ ਦਾ ਉਹ ਗਿਆਨਮਈ ਥੰਮ੍ਹ ਹੈ, ਜੋ ਵਿਦਿਆਰਥੀਆਂ ਨੂੰ ਵਿਦਿਆ ਦੇ ਨਾਲ-ਨਾਲ ਚੰਗੇ ਸੰਸਕਾਰ, ਧਾਰਮਿਕ ਅਤੇ ਨੈਤਿਕ ਮੁੱਲ ਸਿਖਾ ਕੇ ਇੱਕ ਬਹਿਤਰੀਨ ਵਿਅਕਤੀ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਸੰਤਾਂ ਦੀ ਸੋਚ 'ਤੇ ਪਹਿਰਾ ਦਿੰਦਿਆਂ ਯੂਨੀਵਰਸਿਟੀ ਦਾ ਮੁੱਖ ਮਨੋਰਥ ਇਸ ਇਲਾਕੇ ਵਿੱਚ ਉੱਚ ਸਿੱਖਿਆ ਦਾ ਚਾਨਣ ਫੈਲਾਉਣਾ ਹੈ, ਜਿਸ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ।ਵਾਈਸ ਚਾਂਸਲਰ ਪ੍ਰੋ. (ਡਾ.) ਪਲਵਿੰਦਰ ਸਿੰਘ ਜੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅਧਿਆਪਕ ਦਿਵਸ ਮਨਾਉਣ ਦਾ ਅਸਲ ਮਨੋਰਥ ਡਾ. ਰਾਧਾਕ੍ਰਿਸ਼ਨ ਜੀ ਵਰਗੇ ਮਹਾਨ ਅਧਿਆਪਕਾਂ ਦੁਆਰਾ ਦਿੱਤੇ ਨਿਰਸਵਾਰਥ ਯੋਗਦਾਨ ਨੂੰ ਯਾਦ ਕਰਨਾ ਅਤੇ ਸਮਾਜ ਵਿੱਚ ਅਧਿਆਪਕ ਵਰਗ ਦੇ ਸਤਿਕਾਰ ਨੂੰ ਕਾਇਮ ਰੱਖਣਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਕੇਵਲ ਕਿਤਾਬੀ ਗਿਆਨ ਵੰਡਣ ਵਾਲਾ ਹੀ ਨਹੀਂ ਹੁੰਦਾ, ਸਗੋਂ ਉਹ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਉੱਜਵਲ ਭਵਿੱਖ ਦੀ ਨੀਂਹ ਰੱਖਣ ਵਾਲਾ ਸੱਚਾ ਮਾਰਗਦਰਸ਼ਕ ਹੁੰਦਾ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਵਿੱਦਿਅਕ ਸੰਸਥਾ ਦੀ ਤਰੱਕੀ, ਗੁਣਵੱਤਾ ਅਤੇ ਉੱਚਾਈ ਦਾ ਆਧਾਰ ਉਸ ਦੇ ਮਿਹਨਤੀ, ਸਮਰਪਿਤ ਅਤੇ ਨਵੀਨਤਮ ਖੋਜਾਂ ਨਾਲ ਜੁੜੇ ਅਧਿਆਪਕ ਹੁੰਦੇ ਹਨ। ਉਨ੍ਹਾਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਿਹਾਤੀ ਖੇਤਰ ਵਿੱਚ ਉੱਚ ਮਿਆਰੀ ਅਤੇ ਮੁੱਲ-ਆਧਾਰਿਤ ਸਿੱਖਿਆ ਪ੍ਰਦਾਨ ਕਰਨ ਵਿੱਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਅਧਿਆਪਕਾਂ ਦਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ।ਕੁਲਪਤੀ ਅਤੇ ਉਪ-ਕੁਲਪਤੀ ਨੇ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਦਾ ਸਮੂਹ ਅਧਿਆਪਕ ਵਰਗ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੂਰੀ ਲਗਨ, ਨਿਸ਼ਠਾ, ਇਮਾਨਦਾਰੀ ਅਤੇ ਖੋਜ-ਦ੍ਰਿਸ਼ਟੀ ਨਾਲ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਣ ਲਈ ਆਪਣਾ ਯੋਗਦਾਨ ਪਾਉਂਦਾ ਰਹੇਗਾ।