Date: 14.08.2025
Event report
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿੱਚ ‘ਤੀਆਂ ਦਾ ਤਿਉਹਾਰ’ ਬੜੇ ਉਤਸ਼ਾਹ ਨਾਲ ਮਨਾਇਆ
ਗਿਆ
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਪ੍ਰਾਂਗਣ ਵਿੱਚ ਮਿਤੀ 13 ਅਗਸਤ 2025 ਨੂੰ ‘ਤੀਆਂ ਦਾ ਤਿਉਹਾਰ’ ਅਤਿਅੰਤ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਮਨਾਇਆ ਗਿਆ ।ਇਸ ਮੌਕੇ ਮੁੱਖ ਮਹਿਮਾਨ ਵੱਜੋਂ ਸ਼੍ਰੀ ਪਵਨ ਕੁਮਾਰ ਜੀ ਨੇ ਸ਼ਿਰਕਤ ਕੀਤੀ ਤੇ ਸ.ਅਮਰਜੀਤ ਸਿੰਘ ਸ. ਕੁਲਵੰਤ ਸਿੰਘ ਪ੍ਰਵੀਨ ਨੇ ਵਿਸ਼ੇਸ਼ ਮਹਿਮਾਨਾਂ ਵੱਜੋਂ ਸ਼ਿਰਕਤ ਕੀਤੀ।
ਸਮਾਰੋਹ ਦੀ ਸ਼ੁਰੂਆਤ ਪ੍ਰੋ. ਕੈਲਾਸ਼ ਅਤੇ ਉਨ੍ਹਾਂ ਦੇ ਸਾਥੀਆਂ ਨੇ ਗੁਰਮਤਿ ਸ਼ਬਦ ਗਾਇਨ ਨਾਲ ਕੀਤੀ।ਇਸ ਤੋਂ ਬਾਅਦ ਵਿਦਿਆਰਥਣਾਂ ਦੀ ਗਿੱਧੇ ਦੀਆਂ ਝੂਮਦੀਆਂ ਟੋਲੀਆਂ ਅਤੇ ਲੋਕ-ਗੀਤਾਂ ਦੇ ਮਿਠੜੇ ਸੁਰਾਂ ਨਾਲ ਪੰਜਾਬੀ ਸਭਿਆਚਾਰ ਦੀ ਮਹਿਕ ਚਹੁੰ ਪਾਸੇ ਬਿਖੇਰ ਦਿੱਤੀ। ਪਰੰਪਰਾਗਤ ਰਸਮਾਂ, ਖੇਡਾਂ ਅਤੇ ਲੋਕ-ਕਲਾ ਦੇ ਪ੍ਰਦਰਸ਼ਨਾਂ ਨੇ ਸਮਾਗਮ ਨੂੰ ਹੋਰ ਵੀ ਮਨਮੋਹਕ ਬਣਾ ਦਿੱਤਾ। ਤਿਉਹਾਰ ਦੇ ਰੰਗ-ਬਿਰੰਗੇ ਪਲਾਂ ਨੇ ਦਰਸ਼ਕਾਂ ਦਾ ਮਨੋਰੰਜਨ ਕੀਤਾ ਅਤੇ ਪੰਜਾਬੀ ਸੱਭਿਆਚਾਰਕ ਵਿਰਸੇ ਪ੍ਰਤੀ ਜਾਗਰੂਕਤਾ ਨੂੰ ਹੋਰ ਵੀ ਮਜ਼ਬੂਤ ਕੀਤਾ।
ਇਸ ਸਮੇਂ ਯੂਨੀਵਰਸਿਟੀ ਦੇ ਕੈਂਪਸ ਵਿਚ ਵਿਦਿਆਰਥਣਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਫਰੂਟ ਸਟਾਲਾਂ ਲਗਾਈਆਂ ਗਈਆਂ ਤੇ ਕੈਂਪਸ ਦੇ ਰੁੱਖਾਂ ਹੇਠ ਪੀਘਾਂ ਵੀ ਪਾਈਆਂ ਅਤੇ ਝੂਲੀਆਂ ਗਈਆਂ।
ਇਸ ਅਵਸਰ ‘ਤੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਤੀਆਂ ਦਾ ਤਿਉਹਾਰ’ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ ਹੈ ਇਹ ਤਾਂ ਸਾਡੇ ਸਾਂਝੇ ਸੱਭਿਆਚਾਰਕ ਵਿਰਸੇ ਦਾ ਜੀਵੰਤ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਤਿਉਹਾਰ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੋੜਦੇ ਹਨ ਅਤੇ ਨਵੀ ਪੀੜ੍ਹੀ ਵਿੱਚ ਸੱਭਿਆਚਾਰ ਪ੍ਰਤੀ ਮਾਣ ਅਤੇ ਸਨਮਾਨ ਦੀ ਭਾਵਨਾ ਪੈਦਾ ਕਰਦੇ ਹਨ।
ਵੱਖ-ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਵੀ ਤੀਆਂ ਦੇ ਤਿਉਹਾਰ ਦੇ ਸੱਭਿਆਚਾਰਕ ਤੇ ਸਮਾਜਕ ਮਹੱਤਵ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਇਸਨੂੰ ਪੰਜਾਬੀ ਵਿਰਸੇ ਦੀ ਜੀਵੰਤ ਨਿਸ਼ਾਨੀ ਵਜੋਂ ਉਭਾਰਿਆ।ਇਸ ਅਵਸਰ ਉੱਤੇ ਯੂਨੀਵਰਸਿਟੀ ਕੈਂਪਸ ਦੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ ।ਇਹ ਤਿਉਹਾਰ ਡਾ. ਨਿਰਮਲ ਕੌਰ ਦੀ ਨਿਗਰਨੀ ਅਧੀਨ ਸਫਲਤਾਪੂਰਵਕ ਮਨਾਇਆ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਸੰਤ ਮਨਮੋਹਨ ਸਿੰਘ ਚਾਂਸਲਰ ਅਤੇ ਧਰਮਜੀਤ ਸਿੰਘ ਪਰਮਾਰ ਉਪ-ਕੁਲਪਤੀ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ। ਇਸ ਸਮੇਂ ਡਾ. ਵਿਜੈ ਧੀਰ, ਡੀਨ ਅਕਾਦਮਿਕ ਸ. ਰੂਪ ਸਿੰਘ ਡਿਪਟੀ ਰਜਿਸਟਰਾਰ, ਵੱਖ-ਵੱਖ ਵਿਭਾਗਾਂ ਦੇ ਡੀਨ, ਮੁਖੀ, ਪ੍ਰੋਫ਼ੈਸਰ ਸਹਿਬਾਨ ਵੀ ਹਾਜ਼ਰ ਸਨ।ਇਸ ਮੌਕੇ ਡਾ.ਹਰਦੇਵ ਕੌਰ ਅਤੇ ਪ੍ਰੋ ਪਰਮਜੀਤ ਕੌਰ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ।