Date: 07.08.2025
Event report
ਸੰਤ ਬਾਬਾ ਭਗ ਸਿੰਘ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ ਲਾਅ ਵੱਲੋਂ IQAC ਦੀ ਅਗਵਾਈ ਹੇਠ ਅਤੇ ਜਿਲ੍ਹਾਂ ਲੀਗਲ ਸਰਵਿਸ ਅਥਾਰਟੀ, ਜਲੰਧਰ ਦੇ ਸਹਿਯੋਗ ਨਾਲ ‘ਕਲਾਸਰੂਮ ਵਿੱਚ ਵਿਹਾਰਕ ਅਨੁਭਵ ਲਿਆਉਣਾ’ ਵਿਸ਼ੇ 'ਤੇ ਇੱਕ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜੋ ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ ਤੇ ਸ. ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ ਵਿਚ ਕਰਵਾਈ ਗਈ। ਵਰਕਸ਼ਾਪ ਦੇ ਮੁੱਖ ਵਕਤਾ ਡਾ. ਅਵਿਨਾਸ਼ ਰਾਏ ਖੰਨਾ (ਸਾਬਕਾ,ਰਾਜ ਸਭਾ ਮੈਂਬਰ) ਸਨ, ਜਿਨ੍ਹਾਂ ਨੇ ਆਪਣੇ ਵਿਹਾਰਕ ਅਨੁਭਵਾਂ ਰਾਹੀਂ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀ, ਨੈਤਿਕਤਾ, ਨਿਆਂ ਅਤੇ ਕਾਨੂੰਨੀ ਪ੍ਰਣਾਲੀ ਸੰਬੰਧੀ ਜਾਗਰੂਕ ਕੀਤਾ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਸਿਰਫ ਕਿਤਾਬੀ ਗਿਆਨ ਨਹੀਂ, ਸਗੋਂ ਜੀਵਨ ਅਤੇ ਸਮਾਜ ਦੀ ਸਮਝ ਵੀ ਹੋਣੀ ਚਾਹੀਦੀ ਹੈ। ਇਸ ਮੌਕੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਨੇ ਕਿਹਾ ਕਿ ਅਸੀਂ ਅਜਿਹੀ ਸਿੱਖਿਆ ਵੱਲ ਵਧ ਰਹੇ ਹਾਂ ਜਿੱਥੇ ਸਿਰਫ ਕਿਤਾਬੀ ਗਿਆਨ ਹੀ ਨਹੀਂ, ਸਗੋਂ ਵਿਹਾਰਕ ਅਨੁਭਵ ਵੀ ਜ਼ਰੂਰੀ ਹੈ। ਵਿਦਿਆਰਥੀਆਂ ਵਿਚ ਕਾਨੂੰਨੀ ਵਿਵਹਾਰ, ਨੈਤਿਕਤਾ ਅਤੇ ਨਿਆਂ ਪ੍ਰਣਾਲੀ ਦੀ ਸਮਝ ਵਿਕਸ਼ਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹੀਆਂ ਵਰਕਸ਼ਾਪਾਂ ਰਾਹੀਂ ਅਸੀਂ ਅਗਲੀ ਪੀੜ੍ਹੀ ਨੂੰ ਨਿਰਣਯਾਤਮਕ, ਜ਼ਿੰਮੇਵਾਰ ਅਤੇ ਸਮਾਜ-ਸੇਵੀ ਨਾਗਰਿਕ ਬਣਾਉਣ ਵੱਲ ਕਦਮ ਚੁੱਕ ਰਹੇ ਹਾਂ।ਇਸ ਵਰਕਸ਼ਾਪ ਦਾ ਸੰਚਾਲਨ ਡਾ. ਪੂਜਾ ਬਾਲੀ,( ਡੀਨ, ਯੂਨੀਵਰਸਿਟੀ ਇੰਸਟੀਚਿਊਟ ਆਫ. ਲਾਅ) ਨੇ ਕਨਵੀਨਰ ਵਜੋਂ ਕੀਤੀ। ਉਨ੍ਹਾਂ ਦੀ ਅਗਵਾਈ ਹੇਠ ਇਹ ਵਰਕਸ਼ਾਪ ਵਿਦਿਆਰਥੀਆਂ ਲਈ ਨਵੀਂ ਦਿਸ਼ਾ ਅਤੇ ਉਤਸ਼ਾਹ ਦੀ ਲਹਿਰ ਲੈ ਕੇ ਆਇਆ ਜੋ ਵਿਦਿਆਰਥੀਆਂ ਲਈ ਇੱਕ ਰਚਨਾਤਮਕ ਪਲੇਟਫਾਰਮ ਸਾਬਤ ਹੋਈ, ਜਿਸ ਵਿੱਚ ਉਨ੍ਹਾਂ ਨੇ ਫੌਜਦਾਰੀ ਅਤੇ ਸਿਵਲ ਦੇ ਮਾਮਲਿਆਂ ਨੂੰ ਵਿਹਾਰਕ ਢੰਗ ਨਾਲ ਪੇਸ਼ ਕਰਕੇ ਆਪਣੀ ਸਮਝ, ਸੰਵੇਦਨਸ਼ੀਲਤਾ ਅਤੇ ਕਲਾ ਦਾ ਪ੍ਰਦਰਸ਼ਨ ਕੀਤਾ। ਇਹ ਵਰਕਸ਼ਾਪ ਵਿੱਚ 150 ਵਿਦਿਆਰਥੀਆਂ ਅਤੇ 15 ਫੈਕਲਟੀ ਮੈਂਬਰਾਂ ਨੇ ਭਾਗ ਲਿਆ। ਆਖ਼ਿਰ ਵਿੱਚ ਡਾ. ਪੂਜਾ ਬਾਲੀ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ, ਪ੍ਰਬੰਧਨ ਅਤੇ ਵਿਸ਼ੇਸ਼ ਮਹਿਮਾਨ ਡਾ. ਖੰਨਾ ਜੀ ਦਾ ਧੰਨਵਾਦ ਕੀਤਾ।