Date: 25-03-2025
Event Report
ਸਤਿਕਾਰ ਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਮਾਣਯੋਗ ਚਾਂਸਲਰ ਸੰਤ ਮਨਮੋਹਨ ਸਿੰਘ ਜੀ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ.ਧਰਮਜੀਤ ਸਿੰਘ ਪਰਮਾਰ ਜੀ, ਸ. ਹਰਦਮਨ ਸਿੰਘ ਮਿਨਹਾਸ ਜੀ (ਸਕੱਤਰ), ਡਾ. ਵਿਕਾਸ ਸ਼ਰਮਾ (ਰਜਿਸਟਰਾਰ), ਡਾ. ਵਿਜੈ ਧੀਰ( ਡੀਨ ਅਕਾਦਮਿਕਸ), ਸ.ਰੂਪ ਸਿੰਘ (ਡਿਪਟੀ ਰਜਿਸਟਰਾਰ) ਦੇ ਦਿਸ਼ਾ ਨਿਰਦੇਸ਼ ਤਹਿਤ ਹਿਊਮੈਨੀਟੀਜ਼ ਵਿਭਾਗ ਦੇ ਵਿਦਿਆਰਥੀਆਂ ਦੇ ਵਿੱਦਿਅਕ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵਿੱਦਿਅਕ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਵਿੱਦਿਅਕ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਮਹੱਤਵਪੂਰਨ ਇਤਿਹਾਸਕ, ਧਾਰਮਿਕ ਸਥਾਨ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਦੇ ਦਰਸ਼ਨ ਕੀਤੇ। ਇਸ ਯਾਤਰਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਇਤਿਹਾਸਕ ਥਾਵਾਂ ਬਾਰੇ ਸਮਝ ਵਧਾਉਣਾ ਸੀ।ਇਹ ਵਿੱਦਿਅਕ ਯਾਤਰਾ ਵਿਦਿਆਰਥੀਆਂ ਦੇ ਵਿਅਕਤੀਗਤ ਅਤੇ ਵਿੱਦਿਅਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਜੋ ਵਿਦਿਆਰਥੀਆਂ ਦੇ ਪਾਠਕ੍ਰਮ ਵਿਸ਼ਿਆਂ ਨੂੰ ਪ੍ਰਯੋਗਸ਼ੀਲ ਢੰਗ ਨਾਲ ਸਮਝਣ ਵਿੱਚ ਮਦਦ ਕਰਦੀ ਹੈ। ਅਜਿਹੀਆਂ ਯਾਤਰਾਵਾਂ ਉਨ੍ਹਾਂ ਦੀ ਜਾਣਕਾਰੀ, ਤਜਰਬੇ ਅਤੇ ਖੋਜ ਪ੍ਰਵਿਰਤੀ ਨੂੰ ਹੋਰ ਨਿਖਾਰਦੀਆਂ ਹਨ। ਇਸ ਯਾਤਰਾ ਨਾਲ ਵਿਦਿਆਰਥੀਆਂ ਨੂੰ ਵਿਅਕਤੀਗਤ ਅਨੁਭਵਾਂ ਰਾਹੀਂ ਨਵੇਂ ਵਿਸ਼ਿਆਂ ਬਾਰੇ ਜਾਣਨ ਦਾ ਮੌਕਾ ਮਿਲਿਆ।ਅੰਤ ਵਿੱਚ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਕਿਹਾ ਕਿ ਅਜਿਹੀਆਂ ਯਾਤਰਾਵਾਂ ਉਨ੍ਹਾਂ ਦੀ ਸਮਝ ਸ਼ਕਤੀ ਨੂੰ ਵਧਾਉਣ ‘ਚ ਮਦਦਗਾਰ ਹੋਣਗੀਆਂ। ਇਸ ਮੌਕੇ ਇਤਿਹਾਸ ਵਿਭਾਗ ਦੇ ਸਹਾਇਕ ਪ੍ਰੋ. ਡਾ. ਹਰਦੇਵ ਕੌਰ, ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋ. ਡਾ. ਅਨੀਤਾ ਰਾਣੀ, ਡਾ. ਸੁਰਿੰਦਰ ਕੁਮਾਰ, ਅੰਗਰੇਜੀ ਵਿਭਾਗ ਦੇ ਸਹਾਇਕ ਪ੍ਰੋ. ਬਲਜਿੰਦਰ ਸਿੰਘ, ਦੀ ਨਿਗਰਾਨੀ ਵਿਚ ਟੂਰ ਲਿਜਾਇਆ ਗਿਆ।