Date: 12-04-2023
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ ਵਿਖੇ ਵਿਸਾਖੀ ਦਾ ਤਿਉਹਾਰ ਅਤੇ ਸਲਾਨਾ ਇਨਾਮ ਵੰਡ ਸਮਾਰੋਹ ਸਤਿਕਾਰਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ਼੍ਰਹਮ ਜੀ) ਦੂਸਰੇ ਚਾਂਸਲਰ ਦੇ ਆਸ਼ੀਰਵਾਦ ਨਾਲ ਸੰਤ ਬਾਬਾ ਸਰਵਣ ਸਿੰਘ ਜੀ ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਸਰਪ਼੍ਰਸਤੀ ਹੇਠ ਅਤੇ ਡਾ. ਧਰਮਜੀਤ ਸਿੰਘ ਪਰਮਾਰ, ਵਾਈਸ-ਚਾਂਸਲਰ ਦੀ ਯੋਗ ਅਗਵਾਈ ਵਿਚ ਮਿਤੀ 12 ਅਪ੍ਰੈਲ 2023 ਦਿਨ ਬੁੱਧਵਾਰ ਨੂੰ ਅਯੋਜਿਤ ਕੀਤਾ ਗਿਆ।
ਸਮਾਗਮ ਦੀ ਰਸਮੀ ਸ਼ੁਰੁਆਤ ਤੋਂ ਪਹਿਲਾਂ ਯੂਨੀਵਰਸਿਟੀ ਦੀ ਪਵਿੱਤਰ ਮਰਿਯਾਦਾ ਦੀ ਪਾਲਣਾ ਹੇਠ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ। ਇਸ ਉਪਰੰਤ ਸਮਾਗਮ ਦੇ ਆਯੋਜਨ ਤਹਿਤ ਸਭ ਤੋਂ ਪਹਿਲਾਂ ਸ. ਨਵਪ੍ਰੀਤ ਸਿੰਘ ਅਤੇ ਉਹਨਾਂ ਦੇ ਜਥੇ ਵਲੋਂ ਸ਼ਬਦ ਗਾਇਨ ਕੀਤਾ ਗਿਆ।
ਸੰਤ ਬਾਬਾ ਮਨਮੋਹਨ ਸਿੰਘ ਜੀ, ਉਪ ਪ੍ਰਧਾਨ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵਲੋਂ ਅੱਜ ਦੇ ਸਮਾਰੋਹ ਦੇ ਮੁੱਖ ਮਹਿਮਾਨ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਜੀ, ਕੈਬਨਿਟ ਮੰਤਰੀ ਪੰਜਾਬ ਸਰਕਾਰ ਨੂੰ ਗੁੱਲਦਸਤਾ ਭੇਂਟ ਕਰਕੇ ਯੂਨੀਵਰਸਿਟੀ ਪਹੁੰਚਣ ਤੇ ਸਵਾਗਤ ਕੀਤਾ ਗਿਆ। ਇਸ ਤੋਂ ਉਪਰੰਤ ਸ਼ਮਾ ਰੌਸ਼ਨ ਕਰਨ ਦੀ ਰਸਮ ਅਦਾ ਕੀਤੀ ਗਈ।
ਡਾ. ਵਿਜੈ ਧੀਰ ਯੂਨੀਵਰਸਿਟੀ ਦੇ ਰਜਿਸਟਰਾਰ ਨੇ ਸਵਾਗਤੀ ਭਾਸ਼ਣ ਵਿੱਚ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਇਸ ਦੀ ਇਤਿਹਾਸਕ ਮਹੱਤਤਾ ਬਾਰੇ ਦੱਸਿਆ।ਉਹਨਾਂ ਇਸ ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਜੀ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੂੰ ਸੰਬੋਧਿਤ ਹੁੰਦਿਆਂ ਦਸਿਆ ਕਿ ਡਾ. ਧਰਮਜੀਤ ਸਿੰਘ ਪਰਮਾਰ, ਵਾਈਸ-ਚਾਂਸਲਰ ਵਲੋਂ ਅਹਿਮ ਫੈਸਲਾ ਲਿਆ ਗਿਆ ਹੈ।ਇਸ ਵਰ੍ਹੇ ਰੋਲ ਆਫ ਆਨਰ ਅਤੇ ਯੂਨੀਵਰਸਿਟੀ ਕਲਰ ਵੱਖ ਵੱਖ ਖੇਤਰ ਵਿਚ ਵਡਮੁੱਲੀਆਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਹਿਤ ਸ਼ੁਰੂ ਕੀਤੇ ਗਏ ਹਨ।ਨਾਲ ਹੀ ਸ੍ਰੀਮਤੀ ਮੰਜੂ ਚਾਵਲਾ, ਪ੍ਰਿੰਸੀਪਲ – ਸੰਤ ਬਾਬਾ ਭਾਗ ਸਿੰਘ ਇੰਸਟੀਚਿਊਟ ਆੱਫ ਨਰਸਿੰਗ ਅਤੇ ਸ. ਰਣਜੀਤ ਸਿੰਘ ਸੰਤ ਬਾਬਾ ਭਾਗ ਸਿੰਘ ਇੰਟਰਨੈਸਲਨ ਸਕੂਲ ਨੇ ਇਸ ਸਮਾਗਮ ਅਤੇ ਵਿਸਾਖੀ ਦੀਆਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈਆਂ ਦਿਤੀਆਂ।
ਸਮਾਗਮ ਦੇ ਅਗਲੇ ਪੜਾਅ ਵਿੱਚ ਡਾ. ਸੀਮਾ ਗਰਗ ਡੀਨ ਯੂ.ਆਈ.ਐਲ ਨੇ ਰੋਲ ਆਫ ਆਨਰ ਅਤੇ ਯੂਨੀਵਰਸਿਟੀ ਕਲਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪੇਸ਼ ਕੀਤਾ ਅਤੇ ਤਾੜੀਆਂ ਦੀ ਗੁੰਜਾਰ ਵਿਚ ਉਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿਚ ਲਗਭਗ 250 ਦੇ ਕਰੀਬ ਅਕਾਦਮਿਕ ਪ੍ਰਾਪਤੀਆਂ ਵਾਲੇ, 200 ਦੇ ਕਰੀਬ ਸਭਿਆਚਾਰਕ ਅਤੇ ਸਹਿ-ਵਿਦਿਅਕ ਪ੍ਰਾਪਤੀਆਂ ਵਾਲੇ ਅਤੇ 27 ਖੇਡ ਖੇਤਰ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਸਭਿਆਚਾਰਕ ਪ੍ਰੋਗਰਾਮ ਦੇ ਤਹਿਤ ਬੀ.ਕਾਮ. ਸਮੈਸਟਰ ਛੇ ਦੀ ਵਿਦਿਆਰਥਣ ਸਮਿਤਾ ਵਲੋਂ ਸੂਫ਼ੀ ਕਲਾਮ, ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਲੁੱਡੀ, ਸੰਤ ਬਾਬਾ ਭਾਗ ਸਿੰਘ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸਮੂਹ ਨਾਚ ਅਤੇ ਯੂਨੀਵਰਸਿਟੀ ਇੰਸਟੀਚਿਊਟ ਆੱਫ ਇੰਜੀਨਰਿੰਗ ਐਂਡ ਟੈਕਨੋਜੋਲੀ ਦੇ ਵਿਦਿਆਰਥੀਆਂ ਨੇ ਗਿੱਧਾ ਪੇਸ਼ ਕੀਤਾ।
ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਇਨਾਮ ਪ਼੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਵਧੀਆ ਤੇ ਵੱਡਮੁਲੀ ਵਿਦਿਆ ਪ਼੍ਰਾਪਤ ਕਰਨ ਬਾਅਦ ਸਮਾਜ ਦੀ ਸੇਵਾ ਵਿੱਚ ਅੱਗੇ ਆਉਣ ਦੀ ਪ਼੍ਰੇਰਣਾ ਦਿੱਤੀ। ਉਹਨਾਂ ਸੰਤ ਬਾਬਾ ਮਲਕੀਤ ਸਿੰਘ ਜੀ ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ਼੍ਰਹਮ ਜੀ) ਦੁਆਰਾ ਇਸ ਦਿਹਾਤੀ ਇਲਾਕੇ ਵਿੱਚ ਸਥਾਪਤ ਕੀਤੀ ਯੂਨੀਵਰਸਿਟੀ ਦੀ ਭਰਪੂਰ ਸ਼ਲਾਘਾ ਕੀਤੀ, ਜੋ ਕਿ ਸਮਾਜ ਅਤੇ ਵਿਦਿਆਰਥੀਆਂ ਨੂੰ ਬਹੁਤ ਵੱਡੀ ਦੇਣ ਹੈ।ਉਹਨਾਂ ਵਿਸਾਖੀ ਦੇ ਦਿਨ ਖ਼ਾਲਸਾ ਪੰਥ ਦੀ ਸਾਜਨਾ ਦੇ ਮਹੱਤਵ ਨੂੰ ਦ੍ਰਿੜ ਕੀਤਾ। ਉਹਨਾਂ ਗੁਰੂ ਸਾਹਿਬ ਦੁਆਰਾ ਦਿੱਤੇ ਸ਼ਸਤਰ ਅਤੇ ਸ਼ਾਸਤਰ ਦੇ ਸੰਕਲਪ ਦੀ ਗੱਲ ਕਰਦਿਆਂ ਗੁਰੂ ਸਾਹਿਬਾਨ ਦੀ ਮਾਨਵਵਾਦੀ ਵਿਚਾਰਧਾਰਾ ਦੀ ਗੱਲ ਕੀਤੀ।
ਸੰਤ ਬਾਬਾ ਮਨਮੋਹਨ ਸਿੰਘ ਜੀ ਵਲੋਂ ਸਮਾਰੋਹ ਦੇ ਮੁੱਖ ਮਹਿਮਾਨ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਜੀ ਨੂੰ ਸਨਮਾਨ ਚਿੰਨ੍ਹ ਅਤੇ ਲੋਈ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ।
ਡਾ. ਰਮਨਦੀਪ ਕੌਰ ਚਾਹਲ, ਡੀਨ ਯੂਨੀਵਰਸਿਟੀ ਇੰਸਟੀਚਿਊਟ ਆੱਫ ਕਾਮਰਸ ਅਤੇ ਮੈਨੇਜਮੈਂਟ ਨੇ ਆਏ ਹੋਏ ਮਹਿਮਾਨਾਂ, ਸਮੂਹ ਸੋਸਾਇਟੀ ਮੈਂਬਰਾਂ, ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ। ਸਟੇਜ ਸੰਚਾਲਨ ਡਾ.ਮਨਦੀਪ ਸਿੰਘ ਅਤੇ ਮੈਡਮ ਸੁਰਿੰਦਰ ਕੌਰ ਨੇ ਬਾਖ਼ੂਬੀ ਕੀਤਾ।
ਇਸ ਮੌਕੇ ਸ. ਹਰਦਮਨ ਸਿੰਘ ਮਿਨਹਾਸ, ਸਕੱਤਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ, ਸ. ਪ੍ਰਿਤਪਾਲ ਸਿੰਘ, ਸ. ਜੋਗਿੰਦਰ ਸਿੰਘ ਘੁੜਿਆਲ, ਸ. ਅਮਰਜੀਤ ਸਿੰਘ, ਸ. ਕੁਲਵੰਤ ਸਿੰਘ, ਸ. ਪਰਮਜੀਤ ਸਿੰਘ, ਸ. ਜੋਗਿੰਦਰ ਸਿੰਘ ਅਜੜਾਮ, ਸ. ਹਰਜਿੰਦਰ ਸਿੰਘ– ਸਾਰੇ ਸੁਸਾਇਟੀ ਮੈਂਬਰ, ਰਜਿਸਟ੍ਰਾਰ, ਸਮੂਹ ਡੀਨ, ਵਿਭਾਗਾਂ ਦੇ ਮੁਖੀ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜਿਰ ਸਨ।