ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ 'YUVA 2026' ਦੀਆਂ ਤਿਆਰੀਆਂ ਸਬੰਧੀ ਵਾਈਸ-ਚਾਂਸਲਰ ਪ੍ਰੋ. (ਡਾ.) ਪਲਵਿੰਦਰ ਸਿੰਘ ਜੀ ਦੀ ਪ੍ਰਧਾਨਗੀ ਹੇਠ ਅਗਾਮੀ ਮੀਟਿੰਗ ਆਯੋਜਿਤ

Date: 28/10/2026

Report


ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ (ਖਿਆਲਾ, ਜਲੰਧਰ) ਵਿਖੇ 30 ਅਤੇ 31 ਅਕਤੂਬਰ 2026 ਨੂੰ ਹੋਣ ਜਾ ਰਹੇ ਦੋ-ਰੋਜ਼ਾ 'YUVA 2026' ਯੂਥ ਫੈਸਟੀਵਲ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਨਯੋਗ ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਇੱਕ ਵਿਸ਼ੇਸ਼ ਅਗਾਮੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਯੂਥ ਫੈਸਟੀਵਲ ਦੇ ਸਫਲ ਆਯੋਜਨ ਲਈ ਗਠਿਤ ਕੀਤੀਆਂ ਗਈਆਂ ਵੱਖ-ਵੱਖ ਕਮੇਟੀਆਂ ਦੇ ਪ੍ਰਬੰਧਕਾਂ, ਕਨਵੀਨਰਾਂ ਅਤੇ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ।
ਮੀਟਿੰਗ ਦੌਰਾਨ ਉਪ-ਕੁਲਪਤੀ ਨੇ 30 ਅਤੇ 31 ਅਕਤੂਬਰ ਨੂੰ ਆਯੋਜਿਤ ਹੋਣ ਵਾਲੇ ਸਮਾਗਮਾਂ ਦੀਆਂ ਸਮੁੱਚੀਆਂ ਤਿਆਰੀਆਂ ਦੀ ਗੰਭੀਰਤਾ ਨਾਲ ਸਮੀਖਿਆ ਕੀਤੀ ਅਤੇ ਵੱਖ-ਵੱਖ ਕਮੇਟੀਆਂ ਵੱਲੋਂ ਹੁਣ ਤੱਕ ਕੀਤੇ ਗਏ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੰਚ ਪ੍ਰਬੰਧਨ, ਸੱਭਿਆਚਾਰਕ ਵੰਨਗੀਆਂ, ਅਨੁਸ਼ਾਸਨ, ਰਿਹਾਇਸ਼, ਮਹਿਮਾਨ ਨਵਾਜ਼ੀ ਅਤੇ ਵਿਦਿਆਰਥੀਆਂ ਦੀਆਂ ਹੋਰ ਸੁਵਿਧਾਵਾਂ ਨੂੰ ਬਹਿਤਰ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਆਪਣੇ ਸੰਬੋਧਨ ਵਿੱਚ ਵਾਈਸ-ਚਾਂਸਲਰ ਨੇ ਕਿਹਾ ਕਿ ਇਹ ਯੂਥ ਫੈਸਟੀਵਲ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਉਭਾਰਨ ਅਤੇ ਉਨ੍ਹਾਂ ਨੂੰ ਆਪਣੀ ਕਲਾ ਤੇ ਸੱਭਿਆਚਾਰਕ ਵਿਰਾਸਤ ਦਾ ਪ੍ਰਦਰਸ਼ਨ ਕਰਨ ਲਈ ਇੱਕ ਬਹਿਤਰੀਨ ਮੰਚ ਪ੍ਰਦਾਨ ਕਰੇਗਾ। ਉਨ੍ਹਾਂ ਨੇ ਸਾਰੀਆਂ ਕਮੇਟੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ 30 ਅਕਤੂਬਰ ਤੋਂ ਪਹਿਲਾਂ-ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਨ ਦੀ ਅਪੀਲ ਕੀਤੀ ਤਾਂ ਜੋ 'YUVA 2026' ਨੂੰ ਯਾਦਗਾਰੀ ਅਤੇ ਸਫਲ ਬਣਾਇਆ ਜਾ ਸਕੇ।ਮੀਟਿੰਗ ਦੇ ਅੰਤ ਵਿੱਚ ਵੱਖ-ਵੱਖ ਕਮੇਟੀਆਂ ਦੇ ਇੰਚਾਰਜਾਂ ਨੇ ਉਪ-ਕੁਲਪਤੀ ਜੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਾਰੇ ਪ੍ਰਬੰਧ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ।

NCC Achievement Event 1 NCC Achievement Event 2 NCC Achievement Event 3 NCC Achievement Event 1 NCC Achievement Event 2 NCC Achievement Event 3 NCC Achievement Event 3